03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਵੱਖ-ਵੱਖ ਥਾਵਾਂ ਤੋਂ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰ ਬਰਾਮਦ

Ad Position 21
No active advertisement
ਅਜੀਤ ਡੈਸਕ 31-07-2026

ਲੁਧਿਆਣਾ, 30 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਭਾਰੀ ਮਾਤਰਾ ਵਿਚ ਹੈਰੋਇਨ ਅਤੇ ਹਥਿਆਰ ਬਰਾਮਦ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਬਿੱਟੂ ਕੁਮਾਰ ਵਾਸੀ ਕੈਲਾਸ਼ ਨਗਰ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ 100 ਗ੍ਰਾਮ ਦੀ ਹੈਰੋਇਨ ਅਤੇ ਦੋ ਪਿਸਤੌਲ ਪੰਜ ਰੌਂਦ ਬਰਾਮਦ ਕੀਤੇ ਹਨ। ਪੁਲਿਸ ਅਨੁਸਾਰ ਉਕਤ ਕਥਿਤ ਦੋਸ਼ੀ ਨੂੰ ਕੈਲਾਸ਼ ਨਗਰ ਨੇੜਿਓਂ ਹੀ ਕਾਬੂ ਕੀਤਾ ਗਿਆ ਅਤੇ ਕਥਿਤ ਦੋਸ਼ੀ ਪਿਛਲੇ ਕਾਫੀ ਸਮੇਂ ਤੋਂ ਇਸ ਧੰਦੇ ਵਿਚ ਸੀ ਅਤੇ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਹੈਰੋਇਨ ਸਪਲਾਈ ਕਰਦਾ ਸੀ। ਪੁਲਿਸ ਵਲੋਂ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਦੂਜੇ ਮਾਮਲੇ ਵਿਚ ਪੁਲਿਸ ਨੇ ਸੂਰਜ ਕੁਮਾਰ ਵਾਸੀ ਰੇਲਵੇ ਕਲੋਨੀ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਉਸ ਨੂੰ ਮੁੰਡੀਆਂ ਕਲਾਂ ਨੇੜਿਓਂ ਕਾਬੂ ਕੀਤਾ ਹੈ। ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਤੀਜੇ ਮਾਮਲੇ ਵਿਚ ਪੁਲਿਸ ਨੇ ਮਨਦੀਪ ਸਿੰਘ ਵਾਸੀ ਪਿੰਡ ਖਾਸੀ ਕਲਾਂ ਨੂੰ ਕਾਬੂ ਕਰਕੇ ਉਸਦੇ ਕਬਜ਼ੇ ਵਿਚੋਂ ਵੀ ਤਿੰਨ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਇਕ ਹੋਰ ਅਜਿਹੇ ਮਾਮਲੇ ਵਿਚ ਪੁਲਿਸ ਨੇ ਮੁਹੰਮਦ ਤੁਸ਼ਰ ਦਜਾ ਵਾਸੀ ਨੂਰਵਾਲਾ ਰੋਡ ਨੂੰ ਕਾਬੂ ਕਰਕੇ ਉਸਦੇ ਕਬਜੇ ਵਿਚੋਂ ਦੋ ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਲੁਧਿਆਣਾ ’ਚ ਨਿਸਾਨ ਦੀ ਨਵੀਂ ਪ੍ਰੀਮੀਅਮ ਸੀ.ਐਸ.ਯੂ.ਵੀ. ਟੈਕਟੋਨ ਲਾਂਚ ਕੀਤੀ ਅਗਲੀ ਖ਼ਬਰ ਪਿਓ ਦੀ ਕੁੱਟਮਾਰ ਕਰਨ ਵਾਲੇ ਨੂੰਹ ਪੁੱਤਰ ਸਮੇਤ ਤਿੰਨ ਖ਼ਿਲਾਫ਼ ਕੇਸ ਦਰਜ
Ad Position 24
No active advertisement