03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-07-2026

ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਸਰਪੰਚ ਵਾਲ-ਵਾਲ ਬਚਿਆ

Ad Position 21
No active advertisement
ਅਜੀਤ ਡੈਸਕ 31-07-2026
ਲੁਧਿਆਣਾ, 30 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਪੀ.ਏ.ਯੂ. ਦੇ ਘੇਰੇ ਅੰਦਰ ਪੈਂਦੇ ਇਲਾਕੇ ਪਿੰਡ ਬਾਰਨਹਾੜਾ ਵਿਚ ਹਥਿਆਰਬੰਦ ਹਮਲਾਵਰਾਂ ਵਲੋਂ ਚਲਾਈਆਂ ਗੋਲੀਆਂ ਵਿਚ ਸਰਪੰਚ ਵਾਲ ਵਾਲ ਬਚ ਗਿਆ, ਜਦਕਿ ਗੋਲੀ ਲੱਗਣ ਕਾਰਨ ਇਕ ਨੌਜਵਾਨ ਜ਼ਖਮੀ ਹੋ ਗਿਆ। ਪੁਲਿਸ ਵਲੋਂ ਇਸ ਮਾਮਲੇ ਵਿਚ ਸ਼ਿਕਾਇਤ ਦਰਜ ਕਰ ਲਈ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਪਿੰਡ ਬਾਰਨਹਾੜਾ ਦੇ ਮੌਜੂਦਾ ਸਰਪੰਚ ਹਰਵਿੰਦਰ ਸਿੰਘ ਦੇ ਬਿਆਨ ਦਰਜ ਕਰ ਲਏ ਹਨ ਅਤੇ ਜਾਂਚ ਕੀਤੇ ਜਾਣ ਬਾਰੇ ਕਿਹਾ ਜਾ ਰਿਹਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਉਪਰੰਤ ਅਗਲੀ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ। ਪੁਲਿਸ ਪਾਸ ਲਿਖਵਾਈ ਸ਼ਿਕਾਇਤ ਵਿਚ ਹਰਵਿੰਦਰ ਸਿੰਘ ਨੇ ਦੱਸਿਆ ਕਿ ਬੀਤੇ ਦਿਨ ਪੰਚਾਇਤੀ ਚੋਣਾਂ ਤੋਂ ਚੱਲਦੀ ਆ ਰਹੀ ਰੰਜ਼ਿਸ਼ ਕਾਰਨ ਪਿੰਡ ਦੇ ਹੀ ਕੁੱਝ ਵਿਅਕਤੀਆਂ ਵਲੋਂ ਉਸ ’ਤੇ ਗੋਲੀਆਂ ਚਲਾਈਆਂ ਗਈਆਂ ਸਨ। ਗੋਲੀ ਚੱਲਣ ਕਾਰਨ ਉਹ ਵਾਲ ਵਾਲ ਬਚ ਗਿਆ, ਪਰ ਉਥੇ ਨੇੜੇ ਜਾ ਰਿਹਾ ਇਕ ਲੜਕਾ ਰਮੇਸ਼ ਕੁਮਾਰ ਗੋਲੀ ਲੱਗਣ ਕਾਰਨ ਜ਼ਖਮੀ ਹੋ ਗਿਆ। ਹਰਵਿੰਦਰ ਸਿੰਘ ਵਲੋਂ ਇਸ ਦੀ ਸ਼ਿਕਾਇਤ ਤੁਰੰਤ ਪੁਲਿਸ ਨੂੰ ਕੀਤੀ ਗਈ ਅਤੇ ਰਮੇਸ਼ ਨੂੰ ਤੁਰੰਤ ਇਲਾਜ ਲਈ ਹਸਪਤਾਲ ਲਿਆਂਦਾ ਗਿਆ, ਜਿੱਥੇ ਕਿ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਪਿੰਡ ਵਿਚ ਗੋਲੀ ਚੱਲਣ ਕਾਰਨ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਸਥਾਈ ਰੁਜ਼ਗਾਰ ਦੀ ਸੁਰੱਖਿਆ ਲਈ ਐਕਟ ਬਣਾਉਣ ਦੀ ਮੰਗ ਨੂੰ ਲੈ ਕੇ 1158 ਸਹਾਇਕ ਪ੍ਰੋਫ਼ੈਸਰਾਂ ਤੇ ਲਾਇਬ੍ਰੇਰੀਅਨਾਂ ਨੇ ਕੀਤਾ... ਅਗਲੀ ਖ਼ਬਰ ਲੁਧਿਆਣਾ ’ਚ ਨਿਸਾਨ ਦੀ ਨਵੀਂ ਪ੍ਰੀਮੀਅਮ ਸੀ.ਐਸ.ਯੂ.ਵੀ. ਟੈਕਟੋਨ ਲਾਂਚ ਕੀਤੀ
Ad Position 24
No active advertisement