16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸ਼ਹੀਦ ਊਧਮ ਸਿੰਘ ਦੀ ਕੁਰਬਾਨੀ ਸਦੀਆਂ ਤੱਕ ਦੇਸ਼ ਵਾਸੀਆਂ ਨੂੰ ਪ੍ਰੇਰਿਤ ਕਰਦੀ ਰਹੇਗੀ-ਐਡ. ਬਿਕਰਮ ਸਿੰਘ ਸਿੱਧੂ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026

ਲੁਧਿਆਣਾ, 31 ਜੁਲਾਈ (ਭੁਪਿੰਦਰ ਸਿੰਘ ਬੈਂਸ)-ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਮੌਕੇ ਸ਼ੁੱਕਰਵਾਰ ਨੂੰ ਰਾਜਗੁਰੂ ਨਗਰ ਸਥਿਤ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਐਡਵੋਕੇਟ ਬਿਕਰਮ ਸਿੰਘ ਸਿੱਧੂ ਦੇ ਦਫ਼ਤਰ ਵਿਖੇ ਸ਼ਰਧਾਂਜਲੀ ਸਮਾਗਮ ਕਰਵਾਇਆ ਗਿਆ। ਇਸ ਮੌਕੇ ਦੇਸ਼ ਦੀ ਆਜ਼ਾਦੀ ਲਈ ਆਪਣਾ ਬਲੀਦਾਨ ਦੇਣ ਵਾਲੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਉਨ੍ਹਾਂ ਦੀ ਦੇਸ਼ ਭਗਤੀ, ਬਹਾਦਰੀ ਅਤੇ ਕੁਰਬਾਨੀ ਨੂੰ ਨਮਨ ਕੀਤਾ ਗਿਆ। ਇਸ ਮੌਕੇ ਐਡਵੋਕੇਟ ਸਿੱਧੂ ਨੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜੱਲਿਆਂਵਾਲਾ ਬਾਗ ਦੇ ਸ਼ਹੀਦਾਂ ਦੇ ਲਹੂ ਦਾ ਇਨਸਾਫ਼ ਕਰਦਿਆਂ ਦੇਸ਼ ਦੀ ਆਜ਼ਾਦੀ ਦੀ ਲੜਾਈ ਵਿਚ ਅਦੁੱਤੀ ਯੋਗਦਾਨ ਪਾਇਆ। ਉਨ੍ਹਾਂ ਕਿਹਾ ਕਿ ਸ਼ਹੀਦ ਕਿਸੇ ਇਕ ਪਰਿਵਾਰ ਜਾਂ ਖੇਤਰ ਦਾ ਨਹੀਂ, ਸਗੋਂ ਸਮੁੱਚੀ ਕੌਮ ਦਾ ਅਮੋਲਕ ਵਿਰਸਾ ਹੁੰਦੇ ਹਨ ਤੇ ਉਨ੍ਹਾਂ ਦੀਆਂ ਕੁਰਬਾਨੀਆਂ ਨੂੰ ਹਮੇਸ਼ਾ ਯਾਦ ਰੱਖਣਾ ਅਤੇ ਨੌਜਵਾਨ ਪੀੜ੍ਹੀ ਨੂੰ ਉਨ੍ਹਾਂ ਦੇ ਜੀਵਨ ਤੋਂ ਪ੍ਰੇਰਨਾ ਲੈਣ ਲਈ ਉਤਸ਼ਾਹਿਤ ਕਰਨਾ ਸਾਡਾ ਫ਼ਰਜ਼ ਹੈ। ਇਸ ਮੌਕੇ ਪਾਰਟੀ ਦੇ ਸੂਬਾ ਖ਼ਜ਼ਾਨਚੀ ਗੁਰਦੇਵ ਸ਼ਰਮਾ ਦੇਬੀ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਆਪਣਾ ਜੀਵਨ ਕੁਰਬਾਨ ਕਰਨ ਵਾਲੇ ਮਹਾਨ ਸੂਰਮਿਆਂ ਦੀਆਂ ਕੁਰਬਾਨੀਆਂ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀ ਸੋਚ ਅਤੇ ਦੇਸ਼ ਪ੍ਰਤੀ ਸਮਰਪਣ ਦੀ ਭਾਵਨਾ ਨੂੰ ਅਪਣਾਉਣਾ ਹੀ ਉਨ੍ਹਾਂ ਪ੍ਰਤੀ ਸੱਚੀ ਸ਼ਰਧਾਂਜਲੀ ਹੈ। ਇਸ ਮੌਕੇ ਸਾਬਕਾ ਜ਼ਿਲ੍ਹਾ ਪ੍ਰਧਾਨ ਰਜਨੀਸ਼ ਧੀਮਾਨ, ਮਨੀਸ਼ ਲੱਕੀ ਚੋਪੜਾ, ਅਸ਼ੀਸ਼ ਗੁਪਤਾ, ਰਾਜਨ ਸ਼ਰਮਾ, ਰਾਜੇਸ਼ ਟੀਨਾ, ਪ੍ਰਿੰਸ ਭੰਡਾਰੀ, ਜਤਿਨ ਸ਼ਰਮਾ, ਰਾਕੇਸ਼ ਜੱਗੀ, ਬੌਬੀ ਜਿੰਦਲ, ਗੁਰਪ੍ਰੀਤ ਵਾਲੀਆ, ਰੋਹਿਤ ਅਗਰਵਾਲ, ਮੋਹਿਤ ਅਰੋੜਾ, ਰਾਜ ਕੁਮਾਰ ਆਦਿ ਮੌਜੂਦ ਸਨ।

Ad Position 22
No active advertisement
ਪਿਛਲੀ ਖ਼ਬਰ ਵਕੀਲਾਂ ਨੇ ਐਲ.ਏ.ਡੀ.ਸੀ. ਨੀਤੀ ਵਿਰੁੱਧ ਕੱਢਿਆ ਰੋਸ ਮਾਰਚ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ ਅਗਲੀ ਖ਼ਬਰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ ‘ਖੇਤੀ ਸੰਕਟ’ ਬਾਰੇ ਸਰਬਪੱਖੀ ਪੁਸਤਕ ਪ੍ਰੋ. ਗਿੱਲ, ਬਾਵਾ ਤੇ ਬਰਗਾੜੀ ਵਲੋਂ ਲੋ...
Ad Position 24