02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਹਲਕਾ ਆਤਮ ਨਗਰ ਦੇ ਨੌਜਵਾਨ ਵੱਖ- ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਬੈਂਸ ਦੀ ਅਗਵਾਈ ’ਚ ਹੋਏ ਕਾਂਗਰਸ ਵਿਚ ਸ਼ਾਮਿਲ

Ad Position 21
No active advertisement
ਅਜੀਤ ਡੈਸਕ 01-08-2026

ਲੁਧਿਆਣਾ, 31 ਜੁਲਾਈ (ਜਤਿੰਦਰ ਭੰਬੀ)-ਹਲਕਾ ਆਤਮ ਨਗਰ ਵਿਚ ਕਾਂਗਰਸ ਪਾਰਟੀ ਦਿਨ-ਬਦਿਨ ਮਜ਼ਬੂਤੀ ਵਲ ਵਧ ਰਹੀ ਹੈ, ਜਿਸ ਦੀ ਤਾਜ਼ਾ ਮਿਸਾਲ ਉਸ ਸਮੇਂ ਦੇਖਣ ਨੂੰ ਮਿਲੀ ਜਦੋਂ ਇਕ ਸਮਾਗਮ ਦੌਰਾਨ ਦਰਜਨਾਂ ਨੌਜਵਾਨ ਦੂਜੀਆਂ ਪਾਰਟੀਆਂ ਨੂੰ ਅਲਵਿਦਾ ਆਖ ਕੇ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੀ ਅਗਵਾਈ ਹੇਠ ਕਾਂਗਰਸ ਵਿਚ ਸ਼ਾਮਲ ਹੋ ਗਏ। ਇਸ ਮੌਕੇ ਸ਼ਾਮਲ ਹੋਏ ਨੌਜਵਾਨਾਂ ਦਾ ਸਿਰੋਪਾਉ ਪਾ ਕੇ ਸਵਾਗਤ ਕਰਦੇ ਹੋਏ ਬੈਂਸ ਨੇ ਕਿਹਾ ਕਿ ਆਤਮ ਨਗਰ ਦੇ ਨੌਜਵਾਨ ਆਮ ਆਦਮੀ ਪਾਰਟੀ ਦੀਆਂ ਨੀਤੀਆਂ ਤੋਂ ਜਾਣੂ ਹੋ ਚੁੱਕੇ ਹਨ ਕਿ ਆਮ ਆਦਮੀ ਪਾਰਟੀ ਦੀ ਕਹਿਣੀ ਅਤੇ ਕਰਨੀ ਵਿਚ ਜ਼ਮੀਨ ਅਸਮਾਨ ਦਾ ਫ਼ਰਕ ਹੈ। ਇਸ ਕਰਕੇ ਉਨ੍ਹਾਂ ਦਾ ਹੁਣ ਸੂਬੇ ਦੇ ਲੋਕਾਂ ਵਾਂਗ ‘ਆਪ’ ਤੋਂ ਮੋਹ ਭੰਗ ਹੋ ਚੁੱਕਿਆ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ ਜੋ ਕਿ ਆਪਣੇ ਵਰਕਰਾਂ ਨੂੰ ਮਾਣ ਸਨਮਾਨ ਦਿੰਦੀ ਹੈ। ਇਸ ਕਰਕੇ ਉਹ ਕਾਂਗਰਸ ਦੀਆਂ ਲੋਕ ਪੱਖੀ ਨੀਤੀਆਂ ਤੋਂ ਖੁੱਸ ਹੋ ਕੇ ਆਏ ਦਿਨ ਕਾਂਗਰਸ ਵਿਚ ਸ਼ਾਮਲ ਹੋ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਭੈਣ ਡਿੰਪਲ ਵਾਸਨ (ਮਨੁੱਖੀ ਅਧਿਕਾਰ ਸੰਗਠਨ) ਦਾ ਵਿਸ਼ੇਸ਼ ਧੰਨਵਾਦ ਹੈ, ਜਿਨ੍ਹਾਂ ਦੇ ਅਣਥੱਕ ਯਤਨਾਂ ਅਤੇ ਸਮਾਜ ਸੇਵੀ ਸੋਚ ਦੀ ਬਦੌਲਤ ਨੌਜਵਾਨ ਸ਼ਕਤੀ ਨੂੰ ਇਕਜੁੱਟ ਕਰਕੇ ਪਾਰਟੀ ਨਾਲ ਜੋੜਿਆ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਆਉਣ ਵਾਲੇ ਦਿਨਾਂ ਵਿਚ ਹੋਰਨਾਂ ਪਾਰਟੀਆਂ ਤੋਂ ਵੀ ਨੌਜਵਾਨ ਸਾਥੀ ਵੱਡੀ ਗਿਣਤੀ ਵਿਚ ਕਾਂਗਰਸ ਪਾਰਟੀ ਵਿਚ ਸ਼ਾਮਲ ਹੋਣਗੇ। ਇਸ ਮੌਕੇ ਵਿਜੈਪਾਲ ਸਿੰਘ, ਪ੍ਰਿੰਸ ਕੁਮਾਰ, ਮਨਦੀਪ ਚੌਧਰੀ, ਜਸਕਰਨ ਸਿੰਘ, ਮਨਦੀਪ ਜੇਤਲੀ, ਕੁਲਵੰਤ ਸਿੰਘ, ਕੰਵਲ ਕਪੂਰ, ਗੁਰਸ਼ਰਨ ਸਿੰਘ, ਅਮਰਜੀਤ ਸਿੰਘ, ਜਸਵਿੰਦਰ ਸਿੰਘ ,ਪ੍ਰਭਜੋਤ ਸਿੰਘ, ਪਵਨਦੀਪ ਸਿੰਘ, ਜਸਕੀਰਤ ਸਿੰਘ, ਭੁਪਿੰਦਰ ਸਿੰਘ, ਧਨੰਜੇ ਗੌੜ , ਰਣਜੀਤ ਸਿੰਘ (ਮੀਤੂ), ਗੁਰਪ੍ਰੀਤ ਬੰਸਲ, ਤਨਵੀਰ ਬੰਸਲ, ਅਤੇ ਗੁਰਪ੍ਰੀਤ ਜੱਸਲ ਸ਼ਾਮਲ ਹਨ।

Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਵਲੋਂ ਚਲਾਈਆਂ ਗੋਲੀਆਂ ਕਾਰਨ ਫਾਈਨਾਂਸਰ ਜ਼ਖਮੀ ਅਗਲੀ ਖ਼ਬਰ ਵਕੀਲਾਂ ਨੇ ਐਲ.ਏ.ਡੀ.ਸੀ. ਨੀਤੀ ਵਿਰੁੱਧ ਕੱਢਿਆ ਰੋਸ ਮਾਰਚ, ਸਰਕਾਰ ਖ਼ਿਲਾਫ਼ ਕੀਤੀ ਨਾਅਰੇਬਾਜ਼ੀ
Ad Position 24
No active advertisement