02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਨੌਜਵਾਨ ਵਲੋਂ ਚਲਾਈਆਂ ਗੋਲੀਆਂ ਕਾਰਨ ਫਾਈਨਾਂਸਰ ਜ਼ਖਮੀ

Ad Position 21
No active advertisement
ਅਜੀਤ ਡੈਸਕ 01-08-2026
ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਸਥਾਨਕ ਦੁੱਗਰੀ ਇਲਾਕੇ ਵਿਚ ਨੌਜਵਾਨ ਵਲੋਂ ਚਲਾਈਆਂ ਗੋਲੀਆਂ ਕਾਰਨ ਫਾਈਨਾਂਸਰ ਜ਼ਖਮੀ ਹੋ ਗਿਆ । ਉਸ ਨੂੰ ਗੰਭੀਰ ਹਾਲਤ ਵਿਚ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਪੁਲਿਸ ਵਲੋਂ ਇਸ ਮਾਮਲੇ ਵਿਚ ਜ਼ਖਮੀ ਹੋਏ 31 ਸਾਲਾ ਫਾਈਨਾਂਸਰ ਵਰਿੰਦਰ ਪਾਲ ਸਿੰਘ ਦੀ ਸ਼ਿਕਾਇਤ ’ਤੇ ਦੁੱਗਰੀ ਦੇ ਰਹਿਣ ਵਾਲੇ ਗੁਰਜੀਤ ਸਿੰਘ ਅਤੇ ਗਗਨਦੀਪ ਸਿੰਘ ਉਰਫ ਗੱਗੀ ਉਨ੍ਹਾਂ ਦੇ ਦੋ ਹੋਰ ਸਾਥੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕਰ ਲਿਆ ਹੈ। ਦੁੱਗਰੀ ਵਿਚ ਚੱਲੀਆਂ ਗੋਲੀਆਂ ਕਰਨ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ, ਜਦਕਿ ਹਾਲ ਦੀ ਘੜੀ ਕਥਿਤ ਦੋਸ਼ੀ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹਨ। ਕਥਿਤ ਦੋਸ਼ੀਆਂ ਵਲੋਂ ਚਲਾਈਆਂ ਗੋਲੀਆਂ ਵਿਚੋਂ ਦੋ ਗੋਲੀਆਂ ਫਾਈਨਾਂਸਰ ਦੇ ਪੈਰਾਂ ਵਿਚ ਲੱਗੀਆਂ। ਫਾਈਨਾਂਸਰ ਮੁਲਜ਼ਮ ਕੋਲ ਪੈਸੇ ਮੰਗਣ ਗਿਆ ਸੀ, ਜੋ ਇਕ ਮੁਲਜ਼ਮ ਨੇ ਉਧਾਰ ਲਏ ਸਨ ਅਤੇ ਵਾਪਸ ਨਹੀਂ ਕਰ ਰਿਹਾ ਸੀ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਪੀੜਤ ਫਾਈਨਾਂਸਰ ਨੇ ਦੱਸਿਆ ਕਿ ਗੁਰਜੀਤ ਸਿੰਘ ਨੇ ਕੁੱਝ ਸਮਾਂ ਪਹਿਲਾਂ ਉਸ ਤੋਂ ਵਿਆਜ ’ਤੇ 15 ਲੱਖ ਰੁਪਏ ਉਧਾਰ ਲਏ ਸਨ, ਜੋ ਗੁਰਜੀਤ ਵਾਪਸ ਨਹੀਂ ਕਰ ਰਿਹਾ ਸੀ। ਇਸ ਤੋਂ ਬਾਅਦ ਬੀਤੀ ਦੇਰ ਸ਼ਾਮ ਉਹ ਆਪਣੇ ਦੋਸਤਾਂ ਨਾਲ ਦੁੱਗਰੀ ਦੀ ਗੁਰੂ ਰਾਮਦਾਸ ਮਾਰਕੀਟ ਵਿਚ ਗੁਰਜੀਤ ਦੇ ਦਫ਼ਤਰ ਵਿਚ ਪੈਸੇ ਬਾਰੇ ਪੁੱਛਣ ਗਿਆ, ਉੱਥੇ ਉਨ੍ਹਾਂ ਵਿਚਕਾਰ ਬਹਿਸ ਹੋ ਗਈ, ਜਿਸ ਤੋਂ ਬਾਅਦ ਗੁਰਜੀਤ ਅਤੇ ਉਸ ਦੇ ਸਾਥੀਆਂ ਨੇ ਪਹਿਲਾਂ ਉਨ੍ਹਾਂ ’ਤੇ ਪੱਥਰਾਂ ਨਾਲ ਹਮਲਾ ਕਰ ਦਿੱਤਾ, ਜਿਵੇਂ ਹੀ ਉਨ੍ਹਾਂ ਨੇ ਉਨ੍ਹਾਂ ਨੂੰ ਰੋਕਣ ਦੀ ਕੋਸ਼ਿਸ਼ ਕੀਤੀ, ਗੁਰਜੀਤ ਦੇ ਸਾਥੀ ਗਗਨਦੀਪ ਨੇ ਪਿਸਤੌਲ ਕੱਢ ਲਈ ਅਤੇ ਉਸ ’ਤੇ ਤਿੰਨ ਗੋਲੀਆਂ ਚਲਾਈਆਂ। ਪੀੜਤ ਵਰਿੰਦਰਪਾਲ ਨੇ ਅੱਗੇ ਕਿਹਾ ਕਿ ਉਸ ਦੀਆਂ ਲੱਤਾਂ ਵਿਚ ਦੋ ਗੋਲੀਆਂ ਲੱਗੀਆਂ। ਜ਼ਖਮੀ ਹੋਣ ’ਤੇ ਉਸ ਦੇ ਦੋਸਤਾਂ ਨੇ ਦੋਸ਼ੀ ਨੂੰ ਫੜਨ ਲਈ ਮਦਦ ਲਈ ਰੌਲਾ ਪਾਇਆ, ਪਰ ਕਥਿਤ ਦੋਸ਼ੀ ਮੌਕੇ ਤੋਂ ਫ਼ਰਾਰ ਹੋ ਗਿਆ। ਇਸ ਤੋਂ ਬਾਅਦ ਜ਼ਖਮੀ ਨੂੰ ਇਲਾਜ ਲਈ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਅਤੇ ਬਾਅਦ ਵਿਚ ਪੁਲਿਸ ਨੂੰ ਸੂਚਿਤ ਕੀਤਾ ਗਿਆ। ਦੁੱਗਰੀ ਪੁਲਿਸ ਸਟੇਸ਼ਨ ਦੇ ਜਾਂਚ ਅਧਿਕਾਰੀ ਸਬ ਇੰਸਪੈਕਟਰ ਸੁਖਦੇਵ ਰਾਜ ਨੇ ਕਿਹਾ ਕਿ ਪੀੜਤ ਦੀ ਹਾਲਤ ਸਥਿਰ ਹੈ, ਦੂਜੇ ਪਾਸੇ ਦੋਸ਼ੀ ਫ਼ਰਾਰ ਹਨ। ਉਨ੍ਹਾਂ ਵਿਰੁੱਧ ਬੀ.ਐਨ.ਐਸ. ਦੀ ਧਾਰਾ 109 (ਕਤਲ ਦੀ ਕੋਸ਼ਿਸ਼), 351 (2) ਅਤੇ 3 (5) ਅਤੇ ਅਸਲਾ ਐਕਟ ਦੀ ਧਾਰਾ 25-54-59 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਪੁਲਿਸ ਮੁਲਜ਼ਮਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਚੀਮਾ ਚੌਕ ਵਿਚ ਸ਼ਰ੍ਹੇਆਮ ਗੋਲੀਆਂ ਚਲਾ ਕੇ ਫ਼ਰਾਰ ਹੋਏ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ ਅਗਲੀ ਖ਼ਬਰ ਹਲਕਾ ਆਤਮ ਨਗਰ ਦੇ ਨੌਜਵਾਨ ਵੱਖ- ਵੱਖ ਪਾਰਟੀਆਂ ਨੂੰ ਅਲਵਿਦਾ ਆਖ ਕੇ ਬੈਂਸ ਦੀ ਅਗਵਾਈ ’ਚ ਹੋਏ ਕਾਂਗਰਸ ਵਿਚ ਸ਼ਾਮਿਲ
Ad Position 24
No active advertisement