01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਚੀਮਾ ਚੌਕ ਵਿਚ ਸ਼ਰ੍ਹੇਆਮ ਗੋਲੀਆਂ ਚਲਾ ਕੇ ਫ਼ਰਾਰ ਹੋਏ ਨੌਜਵਾਨਾਂ ਖ਼ਿਲਾਫ਼ ਪੁਲਿਸ ਨੇ ਕੀਤਾ ਕੇਸ ਦਰਜ

Ad Position 21
No active advertisement
ਅਜੀਤ ਡੈਸਕ 01-08-2026
ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਿਵੀਜ਼ਨ ਨੰਬਰ 2 ਦੇ ਘੇਰੇ ਅੰਦਰ ਪੈਂਦੇ ਇਲਾਕੇ ਚੀਮਾ ਚੌਕ ਵਿਚ ਸ਼ਰੇਆਮ ਗੋਲੀਆਂ ਚਲਾ ਕੇ ਫ਼ਰਾਰ ਹੋਏ ਨੌਜਵਾਨਾਂ ਖ਼ਿਲਾਫ਼ ਪੁਲਿਸ ਵਲੋਂ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਿਸ ਵਲੋਂ ਇਹ ਕਾਰਵਾਈ ਪੁਲਿਸ ਮੁਲਾਜ਼ਮ ਜਸਵਿੰਦਰ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਅਮਨ ਮਿੱਟੂ ਅਤੇ ਉਨ੍ਹਾਂ ਦੇ ਸੱਤ ਹੋਰ ਸਾਥੀਆਂ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਹਨਾਂ ਕਥਿਤ ਦੋਸ਼ੀਆਂ ਨੇ ਬੀਤੀ ਦੇਰ ਰਾਤ ਚੀਮਾ ਚੌਕ ਨੇੜੇ ਸ਼ਰੇਆਮ ਗੋਲੀਆਂ ਚਲਾਈਆਂ ਸਨ ਅਤੇ ਇਸ ਦੀ ਇਕ ਵੀਡੀਓ ਵੀ ਵਾਇਰਲ ਹੋਈ ਸੀ, ਜਿਸ ਆਧਾਰ ‘ਤੇ ਪੁਲਿਸ ਵਲੋਂ ਜਦੋਂ ਇਸ ਮਾਮਲੇ ਦੀ ਜਾਂਚ ਕੀਤੀ ਗਈ ਤਾਂ ਉਕਤ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕਰ ਲਿਆ। ਇਸ ਮਾਮਲੇ ਵਿਚ ਤਿੰਨ ਔਰਤਾਂ ਦੇ ਜ਼ਖਮੀ ਹੋਣ ਦੀ ਵੀ ਸੂਚਨਾ ਹੈ, ਪਰ ਪੁਲਿਸ ਵਲੋਂ ਇਸ ਸਬੰਧੀ ਹੋਰ ਕੁੱਝ ਵੀ ਦੱਸਣ ਤੋਂ ਇਨਕਾਰ ਕੀਤਾ ਜਾ ਰਿਹਾ ਹੈ। ਪੁਲਿਸ ਵਲੋਂ ਮੌਕੇ ’ਤੋਂ ਕਾਰਤੂਸ ਅਤੇ ਹੋਰ ਸਾਮਾਨ ਬਰਾਮਦ ਕੀਤਾ ਗਿਆ ਹੈ। ਇਸ ਘਟਨਾ ਕਾਰਨ ਇਲਾਕੇ ਵਿਚ ਦਹਿਸ਼ਤ ਦਾ ਮਾਹੌਲ ਪਾਇਆ ਜਾ ਰਿਹਾ ਹੈ ਅਤੇ ਪੁਲਿਸ ਵਲੋਂ ਕਥਿਤ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕੀਤੇ ਜਾਣ ਦੇ ਦਾਅਵੇ ਕੀਤੇ ਜਾ ਰਹੇ ਹਨ। ਪੁਲਿਸ ਅਨੁਸਾਰ ਗ੍ਰਿਫ਼ਤਾਰੀ ਤੋਂ ਬਾਅਦ ਹੀ ਇਹਨਾਂ ਵਲੋਂ ਗੋਲੀਆਂ ਚਲਾਉਣ ਦੇ ਕਾਰਨ ਦਾ ਪਤਾ ਲਗਾਇਆ ਜਾ ਸਕੇਗਾ।
Ad Position 22
No active advertisement
ਪਿਛਲੀ ਖ਼ਬਰ ਹੈਰੋਇਨ ਸਮੇਤ ਕਾਬੂ ਅਗਲੀ ਖ਼ਬਰ ਨੌਜਵਾਨ ਵਲੋਂ ਚਲਾਈਆਂ ਗੋਲੀਆਂ ਕਾਰਨ ਫਾਈਨਾਂਸਰ ਜ਼ਖਮੀ
Ad Position 24
No active advertisement