01-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ’ਚ ਅਕਾਲੀ ਦਲ ਦੀ ਐਂਟਰੀ

Ad Position 21
No active advertisement
ਅਜੀਤ ਡੈਸਕ 01-08-2026
ਲੁਧਿਆਣਾ, 31 ਜੁਲਾਈ (ਭੁਪਿੰਦਰ ਸਿੰਘ ਬੈਂਸ)-ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ਦੇ ਹੋਏ ਲਾਠੀਚਾਰਜ ਦੇ ਮਾਮਲੇ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਖੁੱਲ੍ਹ ਕੇ ਸਫ਼ਾਈ ਕਰਮਚਾਰੀਆਂ ਦੇ ਹੱਕ ਵਿਚ ਨਿੱਤਰ ਆਇਆ ਹੈ। ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਸੀਨੀਅਰ ਆਗੂਆਂ ਨੇ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕਰਕੇ ਬਰਨਾਲਾ ਲਾਠੀਚਾਰਜ ਦੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ। ਇਸ ਮੌਕੇ ਰਾਜਪਾਲ ਨੂੰ ਮੰਗ ਪੱਤਰ ਵੀ ਸੌਂਪਿਆ ਗਿਆ। ਸੰਘਰਸ਼ ਕਮੇਟੀ ਦੇ ਸੀਨੀਅਰ ਆਗੂ ਨਰੇਸ਼ ਧੀਂਗਾਨ ਨੇ ਦੱਸਿਆ ਕਿ ਉਨ੍ਹਾਂ ਨੇ ਸੁਖਬੀਰ ਸਿੰਘ ਬਾਦਲ ਨਾਲ ਮੁਲਾਕਾਤ ਕਰਕੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਅਤੇ ਬਰਨਾਲਾ ਵਿਖੇ ਵਾਪਰੀ ਘਟਨਾ ਬਾਰੇ ਵਿਸਥਾਰ ਨਾਲ ਜਾਣੂ ਕਰਵਾਇਆ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਬਾਦਲ) ਦੀ ਸਮੁੱਚੀ ਸੀਨੀਅਰ ਲੀਡਰਸ਼ਿਪ ਨੇ ਸਫ਼ਾਈ ਕਰਮਚਾਰੀਆਂ ਦੇ ਸੰਘਰਸ਼ ਨੂੰ ਆਪਣਾ ਪੂਰਾ ਸਮਰਥਨ ਦੇਣ ਦੀ ਭਰੋਸਾ ਦਿੱਤਾ ਹੈ। ਨਰੇਸ਼ ਧੀਂਗਾਨ ਨੇ ਕਿਹਾ ਕਿ ਰਾਜਪਾਲ ਕੋਲ ਮੰਗ ਕੀਤੀ ਗਈ ਹੈ ਕਿ ਬਰਨਾਲਾ ਵਿਖੇ ਸ਼ਾਂਤਮਈ ਢੰਗ ਨਾਲ ਸੰਘਰਸ਼ ਕਰ ਰਹੇ ਸਫ਼ਾਈ ਕਰਮਚਾਰੀਆਂ ‘ਤੇ ਲਾਠੀਚਾਰਜ ਕਰਨ ਵਾਲੇ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਤੁਰੰਤ ਮੁਕੱਦਮਾ ਦਰਜ ਕਰਕੇ ਸਖ਼ਤ ਤੋਂ ਸਖ਼ਤ ਕਾਰਵਾਈ ਕੀਤੀ ਜਾਵੇ। ਇਸ ਪੂਰੇ ਮਾਮਲੇ ਦੀ ਨਿਰਪੱਖ ਜਾਂਚ ਕਰਵਾ ਕੇ ਪੀੜਤ ਕਰਮਚਾਰੀਆਂ ਨੂੰ ਇਨਸਾਫ਼ ਦਿਵਾਇਆ ਜਾਵੇ। ਇਸ ਮੌਕੇ ਬਲਵਿੰਦਰ ਸਿੰਘ ਭੂੰਦੜ, ਹੀਰਾ ਸਿੰਘ ਗਾਬੜੀਆ, ਦਲਜੀਤ ਸਿੰਘ ਚੀਮਾ, ਸਿਕੰਦਰ ਸਿੰਘ ਮਲੂਕਾ, ਬਿਕਰਮ ਸਿੰਘ ਮਜੀਠੀਆ, ਦਰਬਾਰਾ ਸਿੰਘ ਗੁਰੂ, ਸ਼ਿਵ ਅਨਾਰਿਆ ਸਮੇਤ ਸ਼੍ਰੋਮਣੀ ਅਕਾਲੀ ਦਲ ਦੇ ਕਈ ਸੀਨੀਅਰ ਆਗੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਵਿਆਹ ਪੁਰਬ ਨੂੰ ਸਮਰਪਿਤ ਕੀਰਤਨ ਸਮਾਗਮ ਅਗਲੀ ਖ਼ਬਰ ਮਾਸੂਮ ਬਾਲੜੀ ਨਾਲ ਸਮੂਹਿਕ ਜਬਰ ਜਨਾਹ ਕਰਨ ਵਾਲੇ ਦੋ ਨੌਜਵਾਨਾਂ ਖ਼ਿਲਾਫ਼ ਕੇਸ ਦਰਜ
Ad Position 24
No active advertisement