16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਮਾਲਕ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਿਰਾਏਦਾਰ ਖ਼ਿਲਾਫ਼ ਕੇਸ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026

ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਮਾਲਕ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਿਰਾਏਦਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਾਲਕ ਜਤਿੰਦਰ ਸਿੰਘ ਵਾਸੀ ਬਸੇਰਾ ਹਾਈਟਸ ਸਾਊਥ ਸਿਟੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਕਿਰਾਏਦਾਰ ਮੋਹਿਤ ਕੁਮਾਰ ਵਾਸੀ ਸਰਾਭਾ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਨੇ ਆਪਣੇ ਮਕਾਨ ਦਾ ਇਕ ਹਿੱਸਾ ਉਕਤ ਕਥਿਤ ਨੂੰ ਕਿਰਾਏ ‘ਤੇ ਦਿੱਤਾ ਸੀ ਅਤੇ ਇਹ ਸਿਰਫ਼ ਰਿਹਾਇਸ਼ੀ ਵਰਤੋਂ ਲਈ ਸੀ, ਪਰ ਬਾਅਦ ਵਿਚ ਕਥਿਤ ਦੋਸ਼ੀ ਨੇ ਉਸ ਨੂੰ ਵਪਾਰਕ ਤੌਰ ‘ਤੇ ਵਰਤਣਾ ਸ਼ੁਰੂ ਕਰ ਦਿੱਤਾ ਅਤੇ ਕਿਰਾਏਨਾਮੇ ਵਿਚ ਛੇੜਖ਼ਾਨੀ ਕਰਕੇ ਜੀ.ਐਸ.ਟੀ. ਮਹਿਕਮੇ ਨੂੰ ਗੁਮਰਾਹ ਕਰਕੇ ਜੀ.ਐਸ.ਟੀ. ਨੰਬਰ ਲੈ ਲਿਆ। ਜਦੋਂ ਸ਼ਿਕਾਇਤਕਰਤਾ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਸ ਨੇ ਇਸਦਾ ਵਿਰੋਧ ਕੀਤਾ ਤਾਂ ਕਥਿਤ ਦੋਸ਼ੀ ਵਲੋਂ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ, ਜਿਸ ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਕਰੋੜਾਂ ਦਾ ਕਰਜ਼ਾ ਲੈਣ ਦੇ ਮਾਮਲੇ ’ਚ ਔਰਤ ਸਮੇਤ ਚਾਰ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ ਅਗਲੀ ਖ਼ਬਰ ਗੁਰੂ ਪੂਰਨਿਮਾ ’ਤੇ ਮਾਂ ਬਗਲਾ ਮੁਖੀ ਧਾਮ ਵਿਖੇ ਹਵਨ-ਯੱਗ ਕਰਵਾਇਆ
Ad Position 24