16-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-08-2026

ਜਾਅਲੀ ਦਸਤਾਵੇਜ਼ਾਂ ਦੇ ਆਧਾਰ ’ਤੇ ਕਰੋੜਾਂ ਦਾ ਕਰਜ਼ਾ ਲੈਣ ਦੇ ਮਾਮਲੇ ’ਚ ਔਰਤ ਸਮੇਤ ਚਾਰ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ

Ad Position 21
repet_subhas-goyals [Copy P29]
ਅਜੀਤ ਡੈਸਕ 01-08-2026
ਲੁਧਿਆਣਾ, 31 ਜੁਲਾਈ (ਪਰਮਿੰਦਰ ਸਿੰਘ ਆਹੂਜਾ)-ਪੁਲਿਸ ਨੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ 10 ਕਰੋੜ ਦਾ ਕਰਜ਼ਾ ਲੈਣ ਦੇ ਮਾਮਲੇ ‘ਚ ਔਰਤ ਸਮੇਤ ਚਾਰ ਕਾਰੋਬਾਰੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮੰਡੀ ਗੋਬਿੰਦਗੜ੍ਹ ਦੀ ਰਹਿਣ ਵਾਲੀ ਨੈਨਸੀ ਜਿੰਦਲ ਪਤਨੀ ਰਾਹੁਲ ਜਿੰਦਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਕਵਿਤਾ ਗੁਪਤਾ ਪਤਨੀ ਸੰਜੀਵ ਕੁਮਾਰ, ਸੰਜੀਵ ਕੁਮਾਰ ਪੁੱਤਰ ਸਾਧੂ ਰਾਮ ਵਾਸੀ ਜਨਪੱਥ ਅਸਟੇਟ, ਹੇਮੰਤ ਕੁਮਾਰ ਪੁੱਤਰ ਤਰਸੇਮ ਲਾਲ ਅਤੇ ਸੰਜੀਵ ਕੌਸ਼ਲ ਵਾਸੀ ਸਨਵਿਉ ਇਨਕਲੇਵ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਆਪਸ ਵਿਚ ਮਿਲੀਭੁਗਤ ਕਰਕੇ ਉਸ ਦੀ ਜਾਇਦਾਦ ਦੀ ਜਾਅਲੀ ਰਜਿਸਟਰੀ ਕਵਿਤਾ ਗੁਪਤਾ ਦੇ ਨਾਮ ’ਤੇ ਕਰਵਾ ਦਿੱਤੀ ਅਤੇ ਬਾਅਦ ਵਿਚ ਇਸ ਆਧਾਰ ‘ਤੇ ਟਾਟਾ ਕੈਪੀਟਲ ਫਾਈਨੈਂਸ ਸਰਵਿਸ ਲਿਮਟਿਡ ਪਾਸੋਂ 10 ਕਰੋੜ ਰੁਪਏ ਦਾ ਕਰਜ਼ਾ ਲੈ ਲਿਆ। ਜਦੋਂ ਸ਼ਿਕਾਇਤਕਰਤਾ ਨੂੰ ਇਸ ਬਾਰੇ ਪਤਾ ਲੱਗਿਆ ਤਾਂ ਉਸ ਨੇ ਇਸ ਸਬੰਧੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਹਥਿਆਰਬੰਦ ਕਾਰ ਸਵਾਰਾਂ ਵਲੋਂ ਚਲਾਈਆਂ ਗੋਲੀਆਂ ’ਚ ਦੋ ਨੌਜਵਾਨ ਜ਼ਖਮੀ, ਇਕ ਦੀ ਹਾਲਤ ਨਾਜ਼ੁਕ ਅਗਲੀ ਖ਼ਬਰ ਮਾਲਕ ਨਾਲ ਧੋਖਾਧੜੀ ਕਰਨ ਦੇ ਦੋਸ਼ ਤਹਿਤ ਕਿਰਾਏਦਾਰ ਖ਼ਿਲਾਫ਼ ਕੇਸ ਦਰਜ
Ad Position 24