02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਵਕਫ਼ ਬੋਰਡ ਦੇ ਮੁਲਾਜ਼ਮਾਂ ’ਤੇ ਹਮਲਾ ਕਰਨ ਦੇ ਮਾਮਲੇ ’ਚ ਪੰਜ ਖ਼ਿਲਾਫ਼ ਕੇਸ ਦਰਜ

ਲੁਧਿਆਣਾ , 1 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਥਾਣਾ ਹੈਬੋਵਾਲ ਦੀ ਪੁਲਿਸ ਨੇ ਵਕਫ਼ ਬੋਰਡ ਦੇ ਮੁਲਾਜ਼ਮਾਂ ‘ ਤੇ ਹਮਲਾ ਕਰਨ ਦੇ ਮਾਮਲੇ ਵਿਚ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਪੁਲਿਸ ਵਲੋਂ ਇਹ ਕਾਰਵਾਈ ਬੋਰਡ ਦੇ ਅਧਿਕਾਰੀ ਪਰਮਜੀਤ ਸਿੰਘ ਦੀ ਸ਼ਿਕਾਇਤ ‘ ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮਨਪ੍ਰੀਤ ਸਿੰਘ , ਹਰਜੀਤ ਸਿੰਘ ਚੀਮਾ , ਨਰਿੰਦਰ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਪਵਨ , ਮਾਨ ਉਰਫ਼ ਬਬਲਾ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ ।

Ad Position 21
No active advertisement
ਅਜੀਤ ਡੈਸਕ 02-08-2026
ਲੁਧਿਆਣਾ , 1 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਥਾਣਾ ਹੈਬੋਵਾਲ ਦੀ ਪੁਲਿਸ ਨੇ ਵਕਫ਼ ਬੋਰਡ ਦੇ ਮੁਲਾਜ਼ਮਾਂ ‘ ਤੇ ਹਮਲਾ ਕਰਨ ਦੇ ਮਾਮਲੇ ਵਿਚ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਪੁਲਿਸ ਵਲੋਂ ਇਹ ਕਾਰਵਾਈ ਬੋਰਡ ਦੇ ਅਧਿਕਾਰੀ ਪਰਮਜੀਤ ਸਿੰਘ ਦੀ ਸ਼ਿਕਾਇਤ ‘ ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਮਨਪ੍ਰੀਤ ਸਿੰਘ , ਹਰਜੀਤ ਸਿੰਘ ਚੀਮਾ , ਨਰਿੰਦਰ ਸਿੰਘ , ਗੁਰਪ੍ਰੀਤ ਸਿੰਘ ਉਰਫ਼ ਪਵਨ , ਮਾਨ ਉਰਫ਼ ਬਬਲਾ ਅਤੇ ਉਨ੍ਹਾਂ ਦੇ ਅਣਪਛਾਤੇ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ । ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਹਲਕਾ ਕਾਨੂੰਗੋ ਜਸਵੀਰ ਸਿੰਘ ਨਾਲ ਪਿੰਡ ਜੱਸੀਆਂ ਵਿਚ ਵਕਫ਼ ਬੋਰਡ ਦੀ ਜ਼ਮੀਨ ‘ ਤੇ ਕਬਜ਼ਾ ਲੈਣ ਲਈ ਗਏ ਸਨ ਤਾਂ ਉਕਤ ਕਥਿਤ ਦੋਸ਼ੀਆਂ ਨੇ ਉਨ੍ਹਾਂ ‘ ਤੇ ਹਮਲਾ ਕਰ ਦਿੱਤਾ , ਜਿਸ ਦੇ ਸਿੱਟੇ ਵਜੋਂ ਉਨ੍ਹਾਂ ਦੇ ਇਕ ਮੁਲਾਜ਼ਮ ਮੁਹੰਮਦ ਅਦਨਾਨ ਦੇ ਸੱਟਾਂ ਲੱਗੀਆਂ । ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ । ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ । ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ । ਸ਼ੱਕੀ ਹਾਲਾਤਾਂ ਵਿਚ ਨੌਜਵਾਨ ਦੀ ਲਾਸ਼ ਬਰਾਮਦ ਲੁਧਿਆਣਾ , 1 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਸਥਾਨਕ ਬੰਦਾ ਬਹਾਦਰ ਨਗਰ ਸਥਿਤ ਇਕ ਪਾਰਕ ਵਿਚ ਸ਼ੱਕੀ ਹਾਲਾਤਾਂ ਵਿਚ ਪੁਲਿਸ ਨੇ ਇਕ ਨੌਜਵਾਨ ਦੀ ਲਾਸ਼ ਬਰਾਮਦ ਕੀਤੀ ਹੈ । ਮਿ੍ਤਕ ਦੀ ਸ਼ਨਾਖ਼ਤ ਮਨੀ ਵਜੋਂ ਕੀਤੀ ਗਈ ਹੈ । ਉਸ ਦੀ ਉਮਰ 21 ਸਾਲ ਦੇ ਕਰੀਬ ਸੀ ਅਤੇ ਉਹ ਸੁਖਦੇਵ ਨਗਰ ਦਾ ਰਹਿਣ ਵਾਲਾ ਸੀ । ਮਨੀ ਦੇ ਪਰਿਵਾਰਿਕ ਮੈਂਬਰਾਂ ਅਨੁਸਾਰ ਮਨੀ ਸ਼ੁੱਕਰਵਾਰ ਨੂੰ ਘਰੋਂ ਗਿਆ ਸੀ , ਪਰ ਵਾਪਸ ਨਹੀਂ ਆਇਆ । ਪਰਿਵਾਰ ਵਲੋਂ ਉਸ ਦੀ ਭਾਲ ਕੀਤੀ ਜਾ ਰਹੀ ਸੀ । ਉਸ ਪਾਸ ਫ਼ੋਨ ਵੀ ਨਹੀਂ ਸੀ । ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਮਨੀ ਕੋਈ ਨਸ਼ਾ ਨਹੀਂ ਕਰਦਾ ਸੀ । ਹਾਲ ਦੀ ਘੜੀ ਪੁਲਿਸ ਨੇ ਲਾਸ਼ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ ਤੇ ਜਾਂਚ ਕੀਤੀ ਜਾ ਰਹੀ ਹੈ । ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਦੀ ਰਿਪੋਰਟ ਤੋਂ ਬਾਅਦ ਹੀ ਮੌਤ ਦੇ ਸਹੀ ਕਾਰਨਾਂ ਦਾ ਪਤਾ ਲਗਾਇਆ ਜਾ ਸਕੇਗਾ ।
Ad Position 22
No active advertisement
ਪਿਛਲੀ ਖ਼ਬਰ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੇ-ਕੌਂਸਲਰ ਵੀਰੂ ਅਗਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਮਗਰੋਂ ਨਗਰ ਨਿਗਮ ’ਤੇ ਕਾਨੂੰਨੀ ਸ਼ਿਕੰਜਾ * ਕੌਂਸਲਰ ਗੌਰਵ ਭੱਟੀ ਨੇ ਹਰ ਵਿੱਤੀ ਫ਼ੈਸਲੇ ਦਾ ਰਿਕਾਰਡ...
Ad Position 24
No active advertisement