02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਸਫ਼ਾਈ ਕਰਮਚਾਰੀਆਂ ਦੀ ਹੜਤਾਲ ਕਾਰਨ ਹਲਕਾ ਦੱਖਣੀ ਦੇ ਇਲਾਕਿਆਂ ਵਿਚ ਲੱਗੇ ਕੂੜੇ ਦੇ ਢੇਰ

ਢੰਡਾਰੀ ਕਲਾਂ / ਲੁਧਿਆਣਾ , 1 ਅਗਸਤ ( ਜਸਵੀਰ ਸਿੰਘ ਬੰਗਾ )- ਬਰਨਾਲਾ ਵਿਖੇ ਪਿਛਲੇ ਦਿਨੀਂ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ’ ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਸਫ਼ਾਈ ਕਰਮਚਾਰੀ ਅਣਮਿਥੇ ਸਮੇਂ ਦੀ ਹੜਤਾਲ ’ ਤੇ ਚਲੇ ਗਏ ਹਨ , ਜਿਸ ਕਾਰਨ ਵਿਧਾਨ ਸਭਾ ਹਲਕਾ ਦੱਖਣੀ ਦੇ ਵੱਖ - ਵੱਖ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗ ਗਏ ਹਨ ਅਤੇ ਕੂੜੇ ਤੋਂ ਉਠਦੀ ਬਦਬੂ ਕਾਰਨ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਮਸ਼ੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਵਿਧਾਨ ਸਭਾ ਹਲਕਾ ਦੱਖਣੀ ਦਾ ਸ਼ਾਇਦ ਹੀ ਕੋਈ ਇਲਾਕਾ ਅਜਿਹਾ ਹੋਵੇਗਾ , ਜਿੱਥੇ ਕੂੜੇ ਦੇ ਢੇਰ ਨਾ ਲੱਗੇ ਹੋਣ ।

Ad Position 21
No active advertisement
ਅਜੀਤ ਡੈਸਕ 02-08-2026
ਢੰਡਾਰੀ ਕਲਾਂ / ਲੁਧਿਆਣਾ , 1 ਅਗਸਤ ( ਜਸਵੀਰ ਸਿੰਘ ਬੰਗਾ )- ਬਰਨਾਲਾ ਵਿਖੇ ਪਿਛਲੇ ਦਿਨੀਂ ਪੁਲਿਸ ਵਲੋਂ ਸਫ਼ਾਈ ਕਰਮਚਾਰੀਆਂ ’ ਤੇ ਕੀਤੇ ਲਾਠੀਚਾਰਜ ਦੇ ਵਿਰੋਧ ਵਿਚ ਸਫ਼ਾਈ ਕਰਮਚਾਰੀ ਅਣਮਿਥੇ ਸਮੇਂ ਦੀ ਹੜਤਾਲ ’ ਤੇ ਚਲੇ ਗਏ ਹਨ , ਜਿਸ ਕਾਰਨ ਵਿਧਾਨ ਸਭਾ ਹਲਕਾ ਦੱਖਣੀ ਦੇ ਵੱਖ - ਵੱਖ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗ ਗਏ ਹਨ ਅਤੇ ਕੂੜੇ ਤੋਂ ਉਠਦੀ ਬਦਬੂ ਕਾਰਨ ਆਉਣ ਜਾਣ ਵਾਲੇ ਲੋਕਾਂ ਨੂੰ ਭਾਰੀ ਮਸ਼ੱਕਤ ਦਾ ਸਾਹਮਣਾ ਕਰਨਾ ਪੈ ਰਿਹਾ ਹੈ । ਵਿਧਾਨ ਸਭਾ ਹਲਕਾ ਦੱਖਣੀ ਦਾ ਸ਼ਾਇਦ ਹੀ ਕੋਈ ਇਲਾਕਾ ਅਜਿਹਾ ਹੋਵੇਗਾ , ਜਿੱਥੇ ਕੂੜੇ ਦੇ ਢੇਰ ਨਾ ਲੱਗੇ ਹੋਣ । ਸਫ਼ਾਈ ਕਰਮਚਾਰੀਆਂ ਵਲੋਂ ਕੂੜਾ ਨਾ ਚੁੱਕਣ ਕਾਰਨ ਲੋਕਾਂ ਨੇ ਆਪਣੇ ਘਰਾਂ ਦਾ ਕੂੜਾ ਸੜਕਾਂ ’ ਤੇ ਸੁੱਟਣਾ ਸ਼ੁਰੂ ਕਰ ਦਿੱਤਾ ਹੈ , ਜਿਸ ਕਾਰਨ ਹਾਲਾਤ ਹੋਰ ਵੀ ਗੰਭੀਰ ਹੁੰਦੇ ਜਾ ਰਹੇ ਹਨ । ਵਾਰਡ ਨੰਬਰ 32, ਢੰਡਾਰੀ ਕਲਾਂ , ਮੱਕੜ ਕਾਲੋਨੀ , ਸ਼ੇਰਪੁਰ , ਜੁਗਿਆਣਾ , ਈਸਟਮੈਨ ਚੌਕ , ਗਿਆਸਪੁਰਾ , ਕੰਗਣਵਾਲ , ਜਸਪਾਲ ਬਾਂਗਰ ਸਮੇਤ ਜਿਹੜੇ ਮਰਜ਼ੀ ਇਲਾਕੇ ਦੀ ਗੱਲ ਕਰ ਲਈ ਜਾਵੇ ਹਰ ਥਾਂ ਸੜਕਾਂ ’ ਤੇ ਕੂੜਾ ਹੀ ਖਿੱਲਰਿਆ ਨਜ਼ਰੀ ਪੈਂਦਾ ਹੈ । ਸੜਕਾਂ ’ ਤੇ ਕੂੜਾ ਖਿੱਲਰਿਆ ਹੋਣ ਕਾਰਨ ਉਥੋਂ ਲੰਘਣ ਵਾਲੇ ਵਾਹਨ ਚਾਲਕਾਂ ਨੂੰ ਵੀ ਵਧੇਰੇ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ , ਸਵੇਰ ਸਮੇਂ ਸਕੂਲ ਜਾਣ ਵਾਲੇ ਵਿਦਿਆਰਥੀਆਂ ਨੂੰ ਵੀ ਇਨ੍ਹਾਂ ਸੜਕਾਂ ਤੋਂ ਲੰਘਣਾ ਦੁੱਭਰ ਜਾਪ ਰਿਹਾ ਹੈ । ਮੱਕੜ ਕਾਲੋਨੀ ਵਾਸੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕਾਲੋਨੀ ਵਿਚ ਕੂੜੇ ਦੇ ਢੇਰ ਲੱਗ ਗਏ ਹਨ , ਜਿਸ ਕਾਰਨ ਕਾਲੋਨੀ ਵਿਚ ਬਿਮਾਰੀ ਫੈਲਣ ਦਾ ਡਰ ਬਣਿਆ ਹੋਇਆ ਹੈ । ਇਲਾਕਾ ਵਾਸੀਆਂ ਦਾ ਕਹਿਣਾ ਹੈ ਕਿ ਸਰਕਾਰ ਨੂੰ ਸਫ਼ਾਈ ਕਰਮਚਾਰੀਆਂ ਦੀਆਂ ਮੰਗ ਵੱਲ ਤੁਰੰਤ ਧਿਆਨ ਦੇਣਾ ਚਾਹੀਦਾ ਹੈ , ਜੇਕਰ ਅਜਿਹਾ ਨਹੀਂ ਹੁੰਦਾ ਤਾਂ ਕਿਸੇ ਸਮੇਂ ਵੀ ਕੋਈ ਗੰਭੀਰ ਬਿਮਾਰੀ ਜਨਮ ਲੈ ਸਕਦੀ ਹੈ , ਜਿਸ ਦੀ ਜ਼ਿੰਮੇਵਾਰੀ ਸਿੱਧੇ ਤੌਰ ’ ਤੇ ਸਰਕਾਰ , ਪ੍ਰਸ਼ਾਸਨ ਅਤੇ ਨਗਰ ਨਿਗਮ ਦੀ ਹੋਵੇਗੀ ।
Ad Position 22
No active advertisement
ਪਿਛਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀਆਂ ਮੰਗ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ-ਹੈਪੀ ਸ਼ੇਰਪੁਰੀਆ ਅਗਲੀ ਖ਼ਬਰ ਸਰਕਾਰ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਤੁਰੰਤ ਮੰਨੇ-ਕੌਂਸਲਰ ਵੀਰੂ
Ad Position 24
No active advertisement