ਸਫ਼ਾਈ ਕਰਮਚਾਰੀਆਂ ਦੀਆਂ ਮੰਗ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ-ਹੈਪੀ ਸ਼ੇਰਪੁਰੀਆ
- ਇਸ ਸਬੰਧੀ ਗੱਲਬਾਤ ਕਰਦਿਆਂ ਵਾਰਡ ਨੰਬਰ 27 ਤੋਂ ਕੌਂਸਲਰ ਜਸਵੀਰ ਕੌਰ ਦੇ ਪਤੀ ਹੈਪੀ ਸ਼ੇਰਪੁਰੀਆ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ । ਉਨ੍ਹਾਂ ਕਿਹਾ ਕਿ ਸ਼ੇਰਪੁਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ , ਜੇਕਰ ਸਰਕਾਰ ਨੇ ਸਮੇਂ ਸਿਰ ਕੋਈ ਫ਼ੈਸਲਾ ਨਾ ਲਿਆ ਤਾਂ ਹਾਲਾਤ ਬੇਕਾਬੂ ਹੋ ਜਾਣਗੇ ।
- ਇਸ ਸਬੰਧੀ ਗੱਲਬਾਤ ਕਰਦਿਆਂ ਵਾਰਡ ਨੰਬਰ 27 ਤੋਂ ਕੌਂਸਲਰ ਜਸਵੀਰ ਕੌਰ ਦੇ ਪਤੀ ਹੈਪੀ ਸ਼ੇਰਪੁਰੀਆ ਨੇ ਕਿਹਾ ਕਿ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਲੈ ਕੇ ਸਰਕਾਰ ਗੰਭੀਰ ਨਹੀਂ ਹੈ । ਉਨ੍ਹਾਂ ਕਿਹਾ ਕਿ ਸ਼ੇਰਪੁਰ ਅਤੇ ਆਸਪਾਸ ਦੇ ਇਲਾਕਿਆਂ ਵਿਚ ਕੂੜੇ ਦੇ ਢੇਰ ਲੱਗਣੇ ਸ਼ੁਰੂ ਹੋ ਗਏ ਹਨ , ਜੇਕਰ ਸਰਕਾਰ ਨੇ ਸਮੇਂ ਸਿਰ ਕੋਈ ਫ਼ੈਸਲਾ ਨਾ ਲਿਆ ਤਾਂ ਹਾਲਾਤ ਬੇਕਾਬੂ ਹੋ ਜਾਣਗੇ । ਕੂੜੇ ਦੇ ਲੱਗੇ ਢੇਰਾਂ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ , ਕਿਉਂਕਿ ਕੂੜੇ ਦੇ ਲੱਗੇ ਢੇਰਾਂ ਤੋਂ ਉਠਦੀ ਬਦਬੂ ਕਾਰਨ ਉਥੋਂ ਲੰਘਣਾ ਵੀ ਮੁਸ਼ਕਿਲ ਹੋ ਗਿਆ ਹੈ । ਉਨ੍ਹਾਂ ਕਿਹਾ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਉਹ ਸਫ਼ਾਈ ਕਰਮਚਾਰੀਆਂ ਦੀਆਂ ਮੰਗਾਂ ਨੂੰ ਤੁਰੰਤ ਮੰਨੇ ਤਾਂ ਜੋ ਦਿਨ ਬ ਦਿਨ ਗੰਭੀਰ ਹੋ ਰਹੀ ਸਮੱਸਿਆ ਤੋਂ ਲੋਕਾਂ ਨੂੰ ਨਿਜਾਤ ਮਿਲ ਸਕੇ ।