02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-08-2026

ਹਲਕਾ ਸਾਹਨੇਵਾਲ ਵਿਚ ਕਾਂਗਰਸ ਦੀ ਮਜ਼ਬੂਤੀ ਨੂੰ ਲੈ ਕੇ ਸਕੱਤਰ ਚੌਹਾਨ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਕਿਹਾ ਆਪ ਸਰਕਾਰ ਦੇ ਕਾਰਜਕਾਲ ਦੌਰਾਨ ਸੂਬੇ ਅੰਦਰ ਵਿਕਾਸ ਕਾਰਜ ਪਟੜੀਓਂ ਲੱਥੇ, ਉਦਯੋਗ ਤਬਾਹੀ ਵੱਲ

ਭਾਮੀਆਂ ਕਲਾਂ , 1 ਅਗਸਤ ( ਜਤਿੰਦਰ ਭੰਬੀ )- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜੈਮਲ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਰਾਹੋਂ ਰੋਡ ਸਥਿਤ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਇਕ ਅਹਿਮ ਮੀਟਿੰਗ ਹੋਈ , ਜਿਸ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ , ਜਿਸਦੇ ਕਾਰਜਕਾਲ ਦੌਰਾਨ ਜਿੱਥੇ ਸੂਬੇ ਨੇ ਵਿਕਾਸ ਦੀਆਂ ਨਵੀਆਂ ਪੁਲਾਂਘਾਂ ਪੁੱਟੀਆਂ , ਉਥੇ ਹੀ ਵੱਖ - ਵੱਖ ਵਰਗਾਂ ਨਾਲ ਸਬੰਧਿਤ ਕਾਰੋਬਾਰੀਆਂ ਅਤੇ ਵਪਾਰੀਆਂ ਦੇ ਕਾਰੋਬਾਰ ਵੀ ਬੁਲੰਦੀਆਂ ਤੇ ਗਏ ਹਨ ।

Ad Position 21
No active advertisement
ਪੱਤਰਕਾਰਾਂ ਨਾਲ ਗੱਲਬਾਤ ਕਰਦੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਜੈਮਲ ਸਿੰਘ ਚੌਹਾਨ, ਨਾਲ ਐਨ.ਆਰ.ਆਈ. ਗੁਰਨਾਮ ਸਿੰਘ, ਜਪਨਾਮ ਸਿੰਘ ਸੋਨੂੰ, ਭੁਪਿੰਦਰ ਸਿੰਘ ਚੌਹਾਨ। ਅਜੀਤ ਤਸਵੀਰ 02-08-2026
ਭਾਮੀਆਂ ਕਲਾਂ , 1 ਅਗਸਤ ( ਜਤਿੰਦਰ ਭੰਬੀ )- ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਜਨਰਲ ਸਕੱਤਰ ਜੈਮਲ ਸਿੰਘ ਚੌਹਾਨ ਦੀ ਪ੍ਰਧਾਨਗੀ ਹੇਠ ਰਾਹੋਂ ਰੋਡ ਸਥਿਤ ਉਨ੍ਹਾਂ ਦੇ ਮੁੱਖ ਦਫ਼ਤਰ ਵਿਖੇ ਇਕ ਅਹਿਮ ਮੀਟਿੰਗ ਹੋਈ , ਜਿਸ ਵਿਚ ਕਾਂਗਰਸ ਪਾਰਟੀ ਦੀ ਮਜ਼ਬੂਤੀ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ । ਇਸ ਮੌਕੇ ਉਨ੍ਹਾਂ ਕਾਂਗਰਸ ਪਾਰਟੀ ਦੀਆਂ ਲੋਕਪੱਖੀ ਨੀਤੀਆਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਹੀ ਇਕ ਅਜਿਹੀ ਪਾਰਟੀ ਹੈ , ਜਿਸਦੇ ਕਾਰਜਕਾਲ ਦੌਰਾਨ ਜਿੱਥੇ ਸੂਬੇ ਨੇ ਵਿਕਾਸ ਦੀਆਂ ਨਵੀਆਂ ਪੁਲਾਂਘਾਂ ਪੁੱਟੀਆਂ , ਉਥੇ ਹੀ ਵੱਖ - ਵੱਖ ਵਰਗਾਂ ਨਾਲ ਸਬੰਧਿਤ ਕਾਰੋਬਾਰੀਆਂ ਅਤੇ ਵਪਾਰੀਆਂ ਦੇ ਕਾਰੋਬਾਰ ਵੀ ਬੁਲੰਦੀਆਂ ਤੇ ਗਏ ਹਨ । ਇਸ ਮੌਕੇ ਉਨ੍ਹਾਂ ਸੂਬੇ ਦੀ ਆਪ ਸਰਕਾਰ ਦੀ ਅਲੋਚਨਾ ਕਰਦਿਆਂ ਕਿਹਾ ਕਿ ਬਦਲਾਅ ਦਾ ਨਾਅਰਾ ਦੇ ਕੇ ਸਤਾ ਪ੍ਰਾਪਤ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਨੂੰ ਤਰ ੱਕੀ ਦੀਆਂ ਲੀਹਾਂ ਤੇ ਪਹੁੰਚਾਉਣ ਵਿਚ ਤਾਂ ਫ਼ੇਲ੍ਹ ਸਾਬਤ ਹੋਈ ਹੀ ਹੈ , ਇਸ ਨੇ ਸੂਬੇ ਨੂੰ ਆਰਥਿਕ ਪੱਖੋਂ ਵੀ ਕਮਜ਼ੋਰ ਕਰਕੇ ਰੱਖ ਦਿੱਤਾ ਹੈ , ਕਿਉਂਕਿ ਆਏ ਦਿਨ ਸਰਕਾਰ ਵਲੋਂ ਚੁੱਕੇ ਜਾਣ ਵਾਲੇ ਕਰਜ਼ੇ ਦੀ ਪੰਡ ਦਿਨ - ਬ - ਦਿਨ ਭਾਰੀ ਹੁੰਦੀ ਜਾ ਰਹੀ ਹੈ , ਇਸ ਕਰਕੇ ਸੂਬੇ ਦੇ ਲੋਕ ਹੁਣ 2027 ਦਾ ਇੰਤਜ਼ਾਰ ਕਰ ਰਹੇ ਹਨ ਤਾਂ ਜੋ ਆਪ ਸਰਕਾਰ ਨੂੰ ਚੱਲਦਾ ਕਰਕੇ ਕਾਂਗਰਸ ਦੀ ਸਰਕਾਰ ਨੂੰ ਸੱਤਾ ਸੌਂਪੀ ਜਾ ਸਕੇ । ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਹਲਕਾ ਸਾਹਨੇਵਾਲ ਅੰਦਰ ਵੀ ਕਾਂਗਰਸ ਦਾ ਵਿਧਾਇਕ ਦੇਖਣਾ ਚਾਹੁੰਦੇ ਹਨ । ਉਨ੍ਹਾਂ ਐਨ . ਆਰ . ਆਈ . ਗੁਰਨਾਮ ਸਿੰਘ ਦੀ ਪੰਜਾਬ ਫੇਰੀ ਦਾ ਜ਼ਿਕਰ ਕਰਦਿਆਂ ਕਿਹਾ ਕਿ ਵਿਦੇਸ਼ ਬੈਠੇ ਐਨ . ਆਰ . ਆਈ . ਭਰਾ ਵੀ ਆਉਂਦੀਆਂ ਚੋਣਾਂ ਨੂੰ ਦੇਖਦੇ ਹੋਏ ਪੰਜਾਬ ਵੱਲ ਵਹੀਰਾਂ ਘੱਤਣ ਲੱਗ ਪਏ ਹਨ , ਇਸ ਕਰਕੇ ਪੰਜਾਬ ਅੰਦਰ 2027 ‘ ਚ ਕਾਂਗਰਸ ਦੀ ਸਰਕਾਰ ਬਣਨੀ ਤੈਅ ਹੋ ਚੁੱਕੀ ਹੈ । ਇਸ ਮੌਕੇ ਯੂਥ ਆਗੂ ਭੁਪਿੰਦਰ ਸਿੰਘ ਚੌਹਾਨ , ਜਪਨਾਮ ਸਿੰਘ ਸੋਨੂੰ ਆਦਿ ਹਾਜ਼ਰ ਸਨ ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਦੀ ਸਿਹਤ ਨੂੰ ਧਿਆਨ ’ਚ ਰੱਖਦੇ ਹੋਏ ਦੰਦਾਂ ਦਾ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਐਸ.ਪੀ.ਐਸ. ਹਸਪਤਾਲ ਨੇ 3 ਸਾਲ ਦੀ ਬੱਚੀ ਦੀ ਸਫਲ ਲੈਪਰੋਸਕੋਪਿਕ ਸਰਜਰੀ ਕਰਕੇ ਰਚਿਆ ਨਵਾਂ ਇਤਿਹਾਸ ਜਨਮ ਤੋਂ ਖਾਣ ਵਾਲੀ ਨ...
Ad Position 24
No active advertisement