02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਈਆਂ ਦੋ ਧਿਰਾਂ ਆਪਸ ’ਚ ਭਿੜੀਆਂ

ਲੁਧਿਆਣਾ, 2 ਅਗਸਤ (ਡਾ. ਤਰਲੋਚਨ ਸਿੰਘ)-ਲੁਧਿਆਣਾ ਦਾ ਸਿਵਲ ਹਸਪਤਾਲ ਅੱਜ ਇਕ ਵਾਰ ਫਿਰ ਜੰਗ ਦਾ ਮੈਦਾਨ ਬਣ ਗਿਆ, ਜਦੋਂ ਮੈਡੀਕਲ ਕਰਵਾਉਣ ਵਾਲੀਆਂ ਦੋ ਧਿਰਾਂ ਆਪਸ ਵਿਚ ਭਿੜ ਗਈਆਂ।

Ad Position 21
No active advertisement
ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਡਾ. ਤਰਲੋਚਨ ਸਿੰਘ)-ਲੁਧਿਆਣਾ ਦਾ ਸਿਵਲ ਹਸਪਤਾਲ ਅੱਜ ਇਕ ਵਾਰ ਫਿਰ ਜੰਗ ਦਾ ਮੈਦਾਨ ਬਣ ਗਿਆ, ਜਦੋਂ ਮੈਡੀਕਲ ਕਰਵਾਉਣ ਵਾਲੀਆਂ ਦੋ ਧਿਰਾਂ ਆਪਸ ਵਿਚ ਭਿੜ ਗਈਆਂ। ਐਮਰਜੈਂਸੀ ਵਾਰਡ ਦੇ ਬਾਹਰ ਦੋਨੋਂ ਧਿਰਾਂ ਵਿਚਕਾਰ ਜੰਮ ਕੇ ਕੁੱਟਮਾਰ ਹੋਈ। ਹਾਲਾਤ ਇਸ ਕਦਰ ਬੇਕਾਬੂ ਹੋ ਗਏ ਕਿ ਹਸਪਤਾਲ ’ਚ ਇਲਾਜ ਕਰਵਾਉਣ ਆਏ ਦੂਜੇ ਮਰੀਜ਼ਾਂ ਤੇ ਉਨ੍ਹਾਂ ਦੇ ਪਰਿਵਾਰਾਂ ਵਿਚ ਦਹਿਸ਼ਤ ਫੈਲ ਗਈ। ਸੂਤਰਾਂ ਅਨੁਸਾਰ ਦੋਨੋਂ ਧਿਰਾਂ ਕਿਸੀ ਪੁਰਾਣੀ ਰੰਜ਼ਿਸ਼ ਜਾਂ ਝਗੜੇ ਨੂੰ ਲੈ ਕੇ ਪਹਿਲਾਂ ਹੀ ਕੁੱਟਮਾਰ ਕਰ ਚੁੱਕੇ ਸਨ ਤੇ ਆਪਣਾ ਆਪਣਾ ਮੈਡੀਕਲ ਕਰਵਾਉਣ ਸਿਵਲ ਹਸਪਤਾਲ ਪਹੁੰਚੇ ਸਨ, ਪਰ ਇੱਥੇ ਆਹਮੋ ਸਾਹਮਣਾ ਹੁੰਦੇ ਹੀ ਉਨ੍ਹਾਂ ਦਾ ਗੁੱਸਾ ਇਕ ਵਾਰ ਫਿਰ ਫੁੱਟ ਪਿਆ। ਐਮਰਜੈਂਸੀ ਵਾਰਡ ਦੇ ਬਾਹਰ ਦੋਨੋਂ ਧਿਰਾਂ ਨੇ ਇਕ ਦੂਜੇ ’ਤੇ ਹਮਲਾ ਬੋਲ ਦਿੱਤਾ। ਗੱਲ ਸਿਰਫ਼ ਆਪਸ ਦੀ ਮਾਰਕੁੱਟ ਤੱਕ ਸੀਮਤ ਨਹੀਂ ਰਹੀ, ਦੋਸ਼ ਹੈ ਕਿ ਮੈਡੀਕਲ ਦੇ ਦੌਰਾਨ ਉਨ੍ਹਾਂ ਨੇ ਉੱਥੇ ਡਿਊਟੀ ’ਤੇ ਤਾਇਨਾਤ ਡਾਕਟਰ ਨਾਲ ਵੀ ਬਦਤਮੀਜ਼ੀ ਕੀਤੀ ਅਤੇ ਹਸਪਤਾਲ ਦੇ ਸਟਾਫ਼ ’ਤੇ ਰੋਹਬ ਝਾੜਨ ਦੀ ਕੋਸ਼ਿਸ਼ ਕੀਤੀ, ਝਗੜੇ ਨੂੰ ਦੇਖ ਹਸਪਤਾਲ ਪ੍ਰਬੰਧਨ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ’ਤੇ ਪਹੁੰਚੀ ਪੁਲਿਸ ਨੇ ਸਖ਼ਤ ਮਿਹਨਤ ਦੇ ਨਾਲ ਦੋਨੋਂ ਗੁੱਟਾਂ ਨੂੰ ਸ਼ਾਂਤ ਕਰਵਾਇਆ। ਸਥਿਤੀ ਨੂੰ ਕੰਟਰੋਲ ਕਰਨ ਲਈ ਪੁਲਿਸ ਨੇ ਸਖ਼ਤੀ ਦਿਖਾਉਂਦੇ ਹੰਗਾਮਾ ਕਰ ਰਹੇ ਕੁੱਝ ਲੋਕਾਂ ਨੂੰ ਮੌਕੇ ’ਤੇ ਹੀ ਗ੍ਰਿਫ਼ਤਾਰ ਕਰ ਲਿਆ ਤੇ ਉਨ੍ਹਾਂ ਨੂੰ ਥਾਣੇ ਲੈ ਗਈ। ਪੁਲਿਸ ਹੁਣ ਇਸ ਮਾਮਲੇ ਦੀ ਪੂਰੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਸਿਵਲ ਹਸਪਤਾਲ ਵਿਚ ਇਸ ਤਰ੍ਹਾਂ ਦੇ ਹੰਗਾਮੇ ਦਾ ਇਹ ਪਹਿਲਾ ਮਾਮਲਾ ਨਹੀਂ ਹੈ, ਅਕਸਰ ਹੀ ਇੱਥੇ ਮੈਡੀਕਲ ਕਰਾਉਣ ਆਉਣ ਵਾਲੀਆਂ ਧਿਰਾਂ ਦੇ ਵਿਚ ਹਿੰਸਕ ਝੜਪਾਂ ਦੇਖਣ ਨੂੰ ਮਿਲਦੀਆਂ ਹਨ। ਇਕ ਵਾਰ ਫਿਰ ਇਸ ਹਾਈ ਵੋਲਟੇਜ ਡਰਾਮੇ ਨੇ ਹਸਪਤਾਲ ਦੀ ਸੁਰੱਖਿਆ ਵਿਵਸਥਾ ਤੇ ਪੁਲਿਸ ਚੌਂਕੀ ਦੀ ਕਾਰਜ ਪ੍ਰਣਾਲੀ ’ਤੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ ਲੜਕੇ ਅਤੇ ਲੜਕੀਆਂ ਵਿੱਚ ਲੁਧਿਆਣਾ ਬਾਸਕਟਬਾਲ ਅਕੈਡਮੀ ਬਣੇ ਚੈਂਪੀਅਨ ਸ੍ਰੀ ਗੁਰੂ ਹਰਿਗੋ... ਅਗਲੀ ਖ਼ਬਰ ਭਾਜਪਾ ਦੀ ਸੂਬਾ ਟੀਮ ’ਚ ਲੁਧਿਆਣਾ ਦੇ ਆਗੂਆਂ ਨੂੰ ਅਹਿਮ ਜ਼ਿੰਮੇਵਾਰੀਆਂ
Ad Position 24
No active advertisement