03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ ਲੜਕੇ ਅਤੇ ਲੜਕੀਆਂ ਵਿੱਚ ਲੁਧਿਆਣਾ ਬਾਸਕਟਬਾਲ ਅਕੈਡਮੀ ਬਣੇ ਚੈਂਪੀਅਨ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਸਮਾਗਮ ਕਰਵਾਇਆ

ਲਾਡੋਵਾਲ, 2 ਅਗਸਤ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ, ਭਾਈ ਦਾਰਾ ਸਿੰਘ ਅਤੇ ਭਾਈ ਗੁਰਮੇਲ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 03-08-2026
ਲਾਡੋਵਾਲ, 2 ਅਗਸਤ (ਬਲਬੀਰ ਸਿੰਘ ਰਾਣਾ)-ਗੁਰਦੁਆਰਾ ਸਿੰਘਾਂ ਸ਼ਹੀਦਾਂ ਡੇਰਾ ਸੰਤ ਬਾਬਾ ਜਰਨੈਲ ਸਿੰਘ ਵਿਖੇ ਮੀਰੀ ਪੀਰੀ ਦੇ ਮਾਲਕ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ, ਉਪਰੰਤ ਗੁਰਦੁਆਰਾ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਪਰਮਜੀਤ ਸਿੰਘ, ਭਾਈ ਦਾਰਾ ਸਿੰਘ ਅਤੇ ਭਾਈ ਗੁਰਮੇਲ ਸਿੰਘ ਦੇ ਰਾਗੀ ਜਥੇ ਵਲੋਂ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ। ਇਸ ਮੌਕੇ ਡੇਰਾ ਸੰਤ ਬਾਬਾ ਸੰਤ ਜਰਨੈਲ ਸਿੰਘ ਆਲੋਵਾਲ ਦੇ ਮੁੱਖ ਸੇਵਾਦਾਰ ਸੰਤ ਬਾਬਾ ਸੁਖਵਿੰਦਰ ਸਿੰਘ ਆਲੋਵਾਲ ਨੇ ਸੰਗਤਾਂ ਨੂੰ ਸ਼੍ਰੀ ਮੁੱਖ ਵਾਕ ਅਤੇ ਕਥਾ ਵਿਚਾਰਾਂ ਦੀ ਸਾਂਝ ਪਾਉਂਦਿਆਂ ਸ਼ਬਦ ਗੁਰੂ ਬਾਣੀ ਨਾਲ ਜੁੜਨ ਲਈ ਪ੍ਰੇਰਿਤ ਕੀਤਾ ਗਿਆ ਅਤੇ ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੀ ਜੀਵਨੀ ’ਤੇ ਵਿਸਥਾਰ ਪੂਰਵਕ ਚਾਨਣਾ ਪਾਇਆ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਸ਼ਕੁੰਤਲਾ ਦੇਵੀ ਨੇ ਗੁਰੂ ਘਰ ਵਿਖੇ ਨਤਮਸਤਕ ਹੋ ਕੇ ਸੰਗਤਾਂ ਨਾਲ ਵਿਚਾਰਾਂ ਦੀ ਸਾਂਝ ਵੀ ਪਾਈ, ਜਦਕਿ ਸਮਾਗਮ ਦੌਰਾਨ ਵਿਧਾਇਕ ਸ਼ਕੁੰਤਲਾ ਦੇਵੀ ਸਮੇਤ ਦਾਨੀ ਸੱਜਣ ਅਤੇ ਹੋਰ ਪਹੁੰਚੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਿਰੋਪਾਉ ਭੇਟ ਕਰਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸੁਖਪਾਲ ਸਿੰਘ, ਹਰਜਿੰਦਰ ਸਿੰਘ ਅਤੇ ਤਿਰਲੋਕ ਸਿੰਘ ਆਦਿ ਤੋਂ ਇਲਾਵਾ ਵੱਡੀ ਗਿਣਤੀ ਵਿਚ ਇਲਾਕੇ ਦੀਆਂ ਸੰਗਤਾਂ ਗੁਰੂ ਘਰ ਵਿਖੇ ਨਤਮਸਤਕ ਹੋਈਆਂ।
Ad Position 22
No active advertisement
ਪਿਛਲੀ ਖ਼ਬਰ ਸਿੱਖ ਮਿਸ਼ਨਰੀ ਪਬਲਿਕ ਹਾਈ ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਸਿਵਲ ਹਸਪਤਾਲ ’ਚ ਮੈਡੀਕਲ ਕਰਵਾਉਣ ਆਈਆਂ ਦੋ ਧਿਰਾਂ ਆਪਸ ’ਚ ਭਿੜੀਆਂ
Ad Position 24
No active advertisement