ਸ਼ਹੀਦ ਮੋਤੀ ਰਾਮ ਮਹਿਰਾ ਸਕੂਲ ਵਿਖੇ ਸ਼ਹੀਦ ਊਧਮ ਸਿੰਘ ਨੂੰ ਦਿੱਤੀ ਸ਼ਰਧਾਂਜਲੀ
ਡਾਬਾ/ਲੁਹਾਰਾ, 2 ਅਗਸਤ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ, ਢਿੱਲੋਂ ਨਗਰ ਲੁਹਾਰਾ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਨੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸਾਡਾ ਭਾਰਤ ਬਹੁਤ ਹੀ ਲੰਮਾ ਸਮਾਂ ਅੰਗਰੇਜ਼ਾਂ ਦਾ ਗ਼ੁਲਾਮ ਰਿਹਾ ਹੈ, ਉਨ੍ਹਾਂ ਦੀਆਂ ਗ਼ੁਲਾਮੀਆਂ ਦੀਆਂ ਜ਼ੰਜੀਰਾਂ ਤੋਂ ਆਜ਼ਾਦ ਹੋਣ ਵਾਸਤੇ ਸਾਡੇ ਅਨੇਕਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਕੇ ਭਾਰਤ ਨੂੰ ਗ਼ੁਲਾਮੀ ਦੀਆਂ ਜ਼ੰਜੀਰਾਂ ਤੋਂ ਆਜ਼ਾਦ ਕਰਵਾਇਆ।
ਡਾਬਾ/ਲੁਹਾਰਾ, 2 ਅਗਸਤ (ਕੁਲਵੰਤ ਸਿੰਘ ਸੱਪਲ)-ਸ਼ਹੀਦ ਮੋਤੀ ਰਾਮ ਮਹਿਰਾ ਮੈਮੋਰੀਅਲ ਹਾਈ ਸਕੂਲ, ਢਿੱਲੋਂ ਨਗਰ ਲੁਹਾਰਾ ਵਿਖੇ ਮਹਾਨ ਸ਼ਹੀਦ ਊਧਮ ਸਿੰਘ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ। ਇਸ ਮੌਕੇ ਸਕੂਲ ਦੇ ਪ੍ਰਧਾਨ ਬਲਦੇਵ ਸਿੰਘ ਦੋਸਾਂਝ ਨੇ ਸ਼ਰਧਾਂਜਲੀ ਦਿੰਦਿਆਂ ਕਿਹਾ ਕਿ ਸਾਡਾ ਭਾਰਤ ਬਹੁਤ ਹੀ ਲੰਮਾ ਸਮਾਂ ਅੰਗਰੇਜ਼ਾਂ ਦਾ ਗ਼ੁਲਾਮ ਰਿਹਾ ਹੈ, ਉਨ੍ਹਾਂ ਦੀਆਂ ਗ਼ੁਲਾਮੀਆਂ ਦੀਆਂ ਜ਼ੰਜੀਰਾਂ ਤੋਂ ਆਜ਼ਾਦ ਹੋਣ ਵਾਸਤੇ ਸਾਡੇ ਅਨੇਕਾਂ ਸ਼ਹੀਦਾਂ ਨੇ ਆਪਣੀਆਂ ਜਾਨਾਂ ਵਾਰ ਕੇ ਭਾਰਤ ਨੂੰ ਗ਼ੁਲਾਮੀ ਦੀਆਂ ਜ਼ੰਜੀਰਾਂ ਤੋਂ ਆਜ਼ਾਦ ਕਰਵਾਇਆ। ਦੁਨੀਆ ਦੇ ਕਿਸੇ ਵੀ ਕੋਨੇ ਵਿਚ ਚੱਲੇ ਜਾਓ ਪੰਜਾਬ ਦੇ ਮਹਾਨ ਸ਼ਹੀਦਾਂ ਦੀਆਂ ਮਿਸਾਲਾਂ ਆਮ ਸੁਣਨਗੀਆਂ। ਉਨ੍ਹਾਂ ਮਹਾਨ ਸ਼ਹੀਦਾਂ ਦੀਆਂ ਕੁਰਬਾਨੀਆਂ ਸਦਕਾ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਉਨ੍ਹਾਂ ਚੋਟੀ ਦੇ ਮਹਾਨ ਸ਼ਹੀਦਾਂ ਵਿਚੋਂ ਇਕ ਨਾਂਅ ਹੈ ਸ਼ਹੀਦ ਊਧਮ ਸਿੰਘ ਦਾ। ਇਸ ਮੌਕੇ ਉਨ੍ਹਾਂ ਨਾਲ ਨਿਰਮਲ ਸਿੰਘ ਐੱਸ.ਐੱਸ, ਸੀਨੀਅਰ ਮੀਤ ਪ੍ਰਧਾਨ ਬਲਦੇਵ ਸਿੰਘ ਲੋਹਾਰਾ, ਕਾਰਜਕਾਰੀ ਪ੍ਰਧਾਨ ਸੁਰਜੀਤ ਸਿੰਘ ਗਾਦੜੀ, ਮੁੱਖ ਸਲਾਹਕਾਰ ਰਘਬੀਰ ਸਿੰਘ ਗਾਦੜਾ, ਅਗਜੈਕਟਿਵ ਮੈਂਬਰ ਗੁਰਚਰਨ ਸਿੰਘ ਮਾਲਵਾ ,ਪ੍ਰਿੰਸੀਪਲ ਸਰਬਜੀਤ ਕੌਰ , ਵਾਇਸ ਪ੍ਰਿੰਸੀਪਲ ਮਨਦੀਪ ਸਿੰਘ, ਵਾਇਸ ਪ੍ਰਿੰਸੀਪਲ ਜਸਬੀਰ ਕੌਰ, ਅਧਿਆਪਕ ਰਜਵਿੰਦਰ ਕੌਰ, ਸੁਰਜੀਤ ਕੌਰ, ਹਰਜੀਤ ਕੌਰ, ਅਨੂ ਸ਼ਰਮਾ, ਮੀਨਾ ਬਖਸ਼ੀ ਅਤੇ ਸਮੂਹ ਮੈਂਬਰ ਸ਼ਾਮਿਲ ਸਨ।