ਮਾਲਵਾ ਸੈਂਟਰਲ ਕਾਲਜ ਵਿਖ਼ੇ ਕਰਵਾਇਆ ‘ਨਸ਼ਾ-ਮੁਕਤ ਭਾਰਤ ਅਭਿਆਨ’ ਤਹਿਤ ਜਾਗਰੂਕਤਾ ਪ੍ਰੋਗਰਾਮ
ਲੁਧਿਆਣਾ, 2 ਅਗਸਤ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਸਿਵਲ ਲਾਈਨਜ਼ ਦੀ ਐਨ. ਐਸ.
ਲੁਧਿਆਣਾ, 2 ਅਗਸਤ (ਜਸਵਿੰਦਰ ਸਿੰਘ)-ਮਾਲਵਾ ਸੈਂਟਰਲ ਕਾਲਜ ਆਫ ਐਜੂਕੇਸ਼ਨ ਫਾਰ ਵੂਮੈਨ, ਸਿਵਲ ਲਾਈਨਜ਼ ਦੀ ਐਨ.ਐਸ.ਐਸ. ਇਕਾਈ ਵੱਲੋਂ ਵਿਦਿਆਰਥਣਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਅਤੇ ਉਨ੍ਹਾਂ ਨੂੰ ਸਿਹਤਮੰਦ ਤੇ ਨਸ਼ਾ-ਮੁਕਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ‘ਨਸ਼ਾ-ਮੁਕਤ ਭਾਰਤ ਅਭਿਆਨ’ ਤਹਿਤ ਇੱਕ ਜਾਗਰੂਕਤਾ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਹ ਪ੍ਰੋਗਰਾਮ ਕਾਰਜਕਾਰੀ ਪ੍ਰਿੰਸੀਪਲ ਡਾ. ਤ੍ਰਿਪਤਾ ਅਤੇ ਐਨ.ਐਸ.ਐਸ. ਪ੍ਰੋਗਰਾਮ ਅਧਿਕਾਰੀਆਂ ਡਾ. ਮਨਦੀਪ ਕੌਰ, ਡਾ. ਜਸਵੀਰ ਕੌਰ ਗਰੇਵਾਲ ਅਤੇ ਸ਼ੁਭਮ ਦੀ ਹਾਜ਼ਰੀ ਵਿਚ ਕਰਵਾਇਆ ਗਿਆ। ਐਨ.ਐਸ.ਐਸ. ਦੇ ਸਵੈਸੇਵਕਾਂ ਨੇ ਇਸ ਪ੍ਰੋਗਰਾਮ ਵਿਚ ਉਤਸ਼ਾਹ ਨਾਲ ਭਾਗ ਲਿਆ ਅਤੇ ਨਸ਼ਾ-ਮੁਕਤ ਭਾਰਤ ਦੀ ਸ਼ਪਥ ਲੈ ਕੇ ਨਸ਼ਾ-ਮੁਕਤ ਰਹਿਣ ਅਤੇ ਸਮਾਜ ਨੂੰ ਨਸ਼ਾ-ਮੁਕਤ ਬਣਾਉਣ ਪ੍ਰਤੀ ਆਪਣੀ ਵਚਨਬੱਧਤਾ ਨੂੰ ਦੁਹਰਾਇਆ।