ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਜੀ. ਕੇ. ਮੁਕਾਬਲਾ ਕਰਵਾਇਆ
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਜੀ. ਕੇ.
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਇੰਟਰ ਹਾਊਸ ਜੀ. ਕੇ. (ਆਮ ਗਿਆਨ) ਮੁਕਾਬਲਾ ਕਰਵਾਇਆ ਗਿਆ। ਮੁਕਾਬਲੇ ਵਿਚ ਸਕੂਲ ਦੇ ਚਾਰ ਹਾਊਸ ਦੇ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਆਪਣੀ ਯੋਗਤਾ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਵਿਦਿਆਰਥੀਆਂ ਨੇ ਅਨੁਸ਼ਾਸਨ, ਟੀਮ ਵਰਕ ਅਤੇ ਰਚਨਾਤਮਿਕ ਸੋਚ ਦਾ ਪ੍ਰਤੀਕ ਬਣਦੇ ਹੋਏ ਦਰਸ਼ਕਾਂ ਅਤੇ ਜੱਜਾਂ ਦਾ ਮਨ ਮੋਹ ਲਿਆ। ਇਸ ਮੌਕੇ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ ਨੇ ਕਿਹਾ ਕਿ ਅਜਿਹੇ ਮੁਕਾਬਲੇ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਵਿਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਸਾਰੇ ਭਾਗੀਦਾਰਾਂ ਦੀ ਹੌਂਸਲਾ ਅਫ਼ਜ਼ਾਈ ਕਰਦਿਆਂ ਕਿਹਾ ਕਿ ਜਿੱਤ ਤੋਂ ਵੱਧ ਮਹੱਤਵਪੂਰਨ ਭਾਗ ਲੈਣਾ ਅਤੇ ਨਵਾਂ ਸਿੱਖਣਾ ਹੁੰਦਾ ਹੈ। ਇਸ ਮੌਕੇ ਸਕੂਲ ਦੇ ਡਾਇਰੈਕਟਰ ਮਨਦੀਪ ਵਾਲੀਆ, ਕਮਲਪ੍ਰੀਤ ਕੌਰ, ਡਿਪਟੀ ਡਾਇਰੈਕਟਰ ਸੋਨੀਆ ਵਰਮਾ ਅਤੇ ਪ੍ਰਿੰਸੀਪਲ ਅਨਿਲ ਕੁਮਾਰ ਸ਼ਰਮਾ ਵੀ ਵਿਸ਼ੇਸ਼ ਤੌਰ ’ਤੇ ਮੌਜੂਦ ਸਨ।