03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਸੰਘਰਸ਼ ਕਮੇਟੀ ਵਲੋਂ ਮੰਗਾਂ ਦਾ ਨੋਟੀਫ਼ਿਕੇਸ਼ਨ ਜਾਰੀ ਹੋਣ ਤੱਕ ਸੰਘਰਸ਼ ਜਾਰੀ ਰੱਖਣ ਦਾ ਐਲਾਨ ਹੜਤਾਲ ਵਾਪਸ ਲੈਣ ਮਗਰੋਂ ਵੀ ਜ਼ੋਨ - ਏ ਅੱਗੇ ਰੋਸ ਪ੍ਰਦਰਸ਼ਨ ਜਾਰੀ - ਨੋਟੀਫ਼ਿਕੇਸ਼ਨ ਤੋਂ ਬਿ ਨਾਂ ਧਰਨਾ ਸਮਾਪਤ ਨਹੀਂ ਕੀਤਾ ਜਾਵੇਗਾ - ਨਰੇਸ਼ ਧੀਂਗਾਨ

ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਮੁਲਾਜ਼ਮਾਂ ਦੀ ਸੰਘਰਸ਼ ਕਮੇਟੀ ਵਲੋਂ ਐਤਵਾਰ ਨੂੰ ਛੁੱਟੀ ਵਾਲੇ ਦਿਨ ਵੀ ਜ਼ੋਨ ਏ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਵਿਚ ਸਫ਼ਾਈ ਕਰਮਚਾਰੀ, ਸੀਵਰਮੈਨ, ਮਾਲੀ, ਬੇਲਦਾਰ, ਡਰਾਈਵਰ ਅਤੇ ਹੋਰ ਨਿਗਮ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ।

Ad Position 21
No active advertisement
ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਬਰਨਾਲਾ ਵਿਖੇ ਸਫ਼ਾਈ ਕਰਮਚਾਰੀਆਂ ’ਤੇ ਹੋਏ ਲਾਠੀਚਾਰਜ ਦੇ ਵਿਰੋਧ ਅਤੇ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲੈ ਕੇ ਨਗਰ ਨਿਗਮ ਮੁਲਾਜ਼ਮਾਂ ਦੀ ਸੰਘਰਸ਼ ਕਮੇਟੀ ਵਲੋਂ ਐਤਵਾਰ ਨੂੰ ਛੁੱਟੀ ਵਾਲੇ ਦਿਨ ਵੀ ਜ਼ੋਨ ਏ ਦਫ਼ਤਰ ਅੱਗੇ ਰੋਸ ਪ੍ਰਦਰਸ਼ਨ ਕੀਤਾ ਗਿਆ। ਰੋਸ ਪ੍ਰਦਰਸ਼ਨ ਵਿਚ ਸਫ਼ਾਈ ਕਰਮਚਾਰੀ, ਸੀਵਰਮੈਨ, ਮਾਲੀ, ਬੇਲਦਾਰ, ਡਰਾਈਵਰ ਅਤੇ ਹੋਰ ਨਿਗਮ ਮੁਲਾਜ਼ਮ ਵੱਡੀ ਗਿਣਤੀ ਵਿਚ ਸ਼ਾਮਿਲ ਹੋਏ। ਰੋਸ ਪ੍ਰਦਰਸ਼ਨ ਦੀ ਅਗਵਾਈ ਸੰਘਰਸ਼ ਕਮੇਟੀ ਦੇ ਆਗੂ ਰਵੀ ਬਾਲੀ, ਅਜੇਪਾਲ ਦਿਸ਼ਾਵਰ ਵਲੋਂ ਕੀਤੀ ਗਈ, ਜਦਕਿ ਚਰਨਜੀਤ ਸਿੰਘ ਅਟਵਾਲ ਅਤੇ ਜਸਵਿੰਦਰ ਸਿੰਘ ਭੋਲਾ ਨੇ ਵਿਸ਼ੇਸ਼ ਤੌਰ ’ਤੇ ਸ਼ਮੂਲੀਅਤ ਕਰਕੇ ਸੰਘਰਸ਼ ਨੂੰ ਆਪਣਾ ਸਮਰਥਨ ਦਿੱਤਾ। ਸੰਘਰਸ਼ ਕਮੇਟੀ ਦੇ ਆਗੂ ਨਰੇਸ਼ ਧੀਂਗਾਨ ਨੇ ਕਿਹਾ ਕਿ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ, ਜ਼ਿਲ੍ਹਾ ਪ੍ਰਸ਼ਾਸਨ ਅਤੇ ਵਿਧਾਇਕਾਂ ਵਲੋਂ ਸੰਘਰਸ਼ ਕਮੇਟੀ ਨੂੰ ਸਾਰੀਆਂ ਮੰਗਾਂ ਮੰਨਣ ਦਾ ਭਰੋਸਾ ਦਿੱਤਾ ਗਿਆ ਹੈ। ਇਸ ਸਬੰਧੀ ਸੋਮਵਾਰ ਨੂੰ ਚੰਡੀਗੜ੍ਹ ਵਿਖੇ ਮੀਟਿੰਗ ਵੀ ਰੱਖੀ ਗਈ ਹੈ , ਜਿਸ ਵਿਚ ਮੰਗਾਂ ਦੇ ਨਿਪਟਾਰੇ ਲਈ ਵਿਚਾਰ ਵਟਾਂਦਰਾ ਹੋਵੇਗਾ। ਧੀਂਗਾਨ ਨੇ ਕਿਹਾ ਕਿ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਅਪੀਲ, ਬਰਸਾਤ ਦੇ ਮੌਸਮ ਅਤੇ ਸ਼ਹਿਰ ਵਾਸੀਆਂ ਨੂੰ ਆ ਰਹੀਆਂ ਮੁਸ਼ਕਿਲਾਂ ਨੂੰ ਧਿਆਨ ਵਿਚ ਰੱਖਦਿਆਂ ਸੰਘਰਸ਼ ਕਮੇਟੀ ਨੇ ਹੜਤਾਲ ਵਾਪਸ ਲੈਣ ਦਾ ਫ਼ੈਸਲਾ ਕੀਤੀ ਸੀ ਤਾਂ ਜੋ ਸ਼ਹਿਰ ਵਿਚ ਸਫ਼ਾਈ ਵਿਵਸਥਾ ਮੁੜ ਬਹਾਲ ਹੋ ਸਕੇ। ਉਨ੍ਹਾਂ ਕਿਹਾ ਕਿ ਹੜਤਾਲ ਵਾਪਸ ਲੈਣ ਦਾ ਮਤਲਬ ਇਹ ਨਹੀਂ ਕਿ ਸੰਘਰਸ਼ ਸਮਾਪਤ ਹੋ ਗਿਆ ਹੈ। ਉਨ੍ਹਾਂ ਸਪਸ਼ਟ ਕੀਤਾ ਕਿ ਸੋਮਵਾਰ ਨੂੰ ਸਵੇਰੇ 10 ਵਜੇ ਜ਼ੋਨ-ਏ ਦਫ਼ਤਰ ਦੇ ਅੱਗੇ ਰੋਸ ਪ੍ਰਦਰਸ਼ਨ ਆਮ ਦਿਨਾਂ ਵਾਂਗ ਜਾਰੀ ਰਹੇਗਾ। ਇਸੇ ਦਿਨ ਸੰਘਰਸ਼ ਕਮੇਟੀ ਦਾ ਵਫ਼ਦ ਚੰਡੀਗੜ੍ਹ ਵਿਖੇ ਪੰਜਾਬ ਸਰਕਾਰ ਨਾਲ ਮੀਟਿੰਗ ਕਰੇਗਾ ਅਤੇ ਮੰਗਾਂ ਦੇ ਅੰਤਿਮ ਨਿਪਟਾਰੇ ਲਈ ਗੱਲਬਾਤ ਕਰੇਗਾ। ਉਨ੍ਹਾਂ ਸਮੂਹ ਨਿਗਮ ਮੁਲਾਜ਼ਮਾਂ, ਸੰਘਰਸ਼ ਕਮੇਟੀ ਦੇ ਆਗੂਆਂ ਅਤੇ ਸ਼ਹਿਰ ਵਾਸੀਆਂ ਦਾ ਸੰਘਰਸ਼ ਦੌਰਾਨ ਮਿਲੇ ਸਹਿਯੋਗ ਲਈ ਧੰਨਵਾਦ ਕਰਦਿਆਂ ਕਿਹਾ ਕਿ ਜਦੋਂ ਤੱਕ ਮੁਲਾਜ਼ਮਾਂ ਨਾਲ ਕੀਤੇ ਵਾਅਦੇ ਲਿਖਤੀ ਰੂਪ ਵਿਚ ਪੂਰੇ ਨਹੀਂ ਹੁੰਦੇ, ਉਦੋਂ ਤੱਕ ਸੰਘਰਸ਼ ਜਾਰੀ ਰਹੇਗਾ। ਇਸ ਮੌਕੇ ਚੌਧਰੀ ਯਸ਼ਪਾਲ, ਨੇਤਾ ਜੀ ਸੌਂਧੀ, ਸੰਜੀਵ ਗਿੱਲ, ਡਾ. ਡੀ.ਪੀ. ਖੋਸਲਾ, ਦੀਪਕ ਹੰਸ, ਵਿਪਨ ਕਲਿਆਣ, ਵਿੱਕੀ ਸਹੋਤਾ, ਵਿਨੋਦ ਇਕਲਵਿਆ, ਰਾਜਵੀਰ ਚੌਟਾਲਾ ਆਦਿ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਾਰੋਬਾਰੀ ਦੀ ਲੱਖਾਂ ਰੁਪਏ ਦੀ ਰਕਮ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿਚ ਔਰਤ ਸਮੇਤ ਦੋ ਖਿਲਾਫ ਕੇਸ ਦਰਜ ਅਗਲੀ ਖ਼ਬਰ ਸਫ਼ਾਈ ਕਰਮਚਾਰੀਆਂ ਦੀ ਹੜਤਾਲ ਖ਼ਤਮ, ਹੁਣ ਮੇਅਰ ਤੇ ਕਮਿਸ਼ਨਰ ਦੇ ਮੈਦਾਨੀ ਨਿਰੀਖਣਾਂ ਦੀ ਅਸਲ ਪ੍ਰੀਖਿਆ 8 ਮਿਸ਼ਨ ਕਲੀਨ ਪੰਜਾਬ...
Ad Position 24
No active advertisement