03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਕੇਂਦਰੀ ਜੇਲ੍ਹ ’ਚ ਬਾਹਰੋਂ ਨਸ਼ੀਲੇ ਪਦਾਰਥ ਸੁੱਟਣ ਦੇ ਮਾਮਲੇ ਵਿਚ ਕੇਸ ਦਰਜ

ਲੁਧਿਆਣਾ , 2 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਅਤੇ ਮੋਬਾਇਲ ਬਰਾਮਦ ਕੀਤੇ ਹਨ । ਜੇਲ੍ਹ ਵਿਚ ਇਹ ਨਸ਼ੀਲੇ ਪਦਾਰਥਾਂ ਤੇ ਮੋਬਾਈਲ ਸੁੱਟਣ ਵਾਲੇ ਵਿਅਕਤੀ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ ।

Ad Position 21
No active advertisement
ਅਜੀਤ ਡੈਸਕ 03-08-2026
ਲੁਧਿਆਣਾ , 2 ਅਗਸਤ ( ਪਰਮਿੰਦਰ ਸਿੰਘ ਆਹੂਜਾ )- ਸਥਾਨਕ ਕੇਂਦਰੀ ਜੇਲ੍ਹ ਵਿਚ ਅਧਿਕਾਰੀਆਂ ਵਲੋਂ ਕੀਤੀ ਗਈ ਚੈਕਿੰਗ ਦੌਰਾਨ ਨਸ਼ੀਲੇ ਪਦਾਰਥ ਅਤੇ ਮੋਬਾਇਲ ਬਰਾਮਦ ਕੀਤੇ ਹਨ । ਜੇਲ੍ਹ ਵਿਚ ਇਹ ਨਸ਼ੀਲੇ ਪਦਾਰਥਾਂ ਤੇ ਮੋਬਾਈਲ ਸੁੱਟਣ ਵਾਲੇ ਵਿਅਕਤੀ ਖਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ । ਜਾਣਕਾਰੀ ਅਨੁਸਾਰ ਜੇਲ੍ਹ ਅਧਿਕਾਰੀਆਂ ਵਲੋਂ ਇਹ ਮਾਮਲਾ ਪੁਲਿਸ ਹਵਾਲੇ ਕਰ ਦਿੱਤਾ ਗਿਆ ਹੈ ਅਤੇ ਪੁਲਿਸ ਵਲੋਂ ਇਸ ਸਬੰਧੀ ਫੌਜੀ ਨਾਮੀ ਵਿਅਕਤੀ ਖਿਲਾਫ ਕੇਸ ਦਰਜ ਕੀਤਾ ਹੈ । ਜੇਲ੍ਹ ਅਧਿਕਾਰੀਆਂ ਨੇ ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਦੱਸਿਆ ਕਿ ਉਕਤ ਕਥਿਤ ਦੋਸ਼ੀ ਜੇਲ੍ਹ ਬੰਦੀਆਂ ਨੂੰ ਬਾਹਰੋਂ ਨਸ਼ੀਲੇ ਪਦਾਰਥ ਅਤੇ ਮੋਬਾਇਲ ਸੁੱਟਦਾ ਸੀ । ਪਤਾ ਲੱਗਣ ‘ ਤੇ ਜਦੋਂ ਜੇਲ੍ਹ ਦੀ ਚੈਕਿੰਗ ਕੀਤੀ ਗਈ ਤਾਂ ਉਥੋਂ ਦੋ ਮੋਬਾਇਲ ਤੰਬਾਕੂ ਦੀਆਂ ਪੁੜੀਆਂ ਅਤੇ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ , ਜਿਸ ‘ ਤੇ ਸ਼ਿਕਾਇਤ ਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ । ਹਾਲ ਦੀ ਘੜੀ ਇਸ ਮਾਮਲੇ ਵਿਚ ਵੀ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ ।
Ad Position 22
No active advertisement
ਪਿਛਲੀ ਖ਼ਬਰ ਬੈਂਸ ਵਲੋਂ ਲੋੜਵੰਦ ਪਰਿਵਾਰ ਦੇ ਘਰ ਦੀ ਛੱਤ ਪਵਾ ਕੇ ਸੇਵਾ ਨਿਭਾਉਣ ਤੇ ਇਲਾਕਾ ਨਿਵਾਸੀਆਂ ਨੇ ਕੀਤਾ ਸਨਮਾਨ ਕਾਰੋਬਾਰੀ ਦੇ... ਅਗਲੀ ਖ਼ਬਰ ਕਾਰੋਬਾਰੀ ਦੀ ਲੱਖਾਂ ਰੁਪਏ ਦੀ ਰਕਮ ਨੂੰ ਖੁਰਦ ਬੁਰਦ ਕਰਨ ਦੇ ਮਾਮਲੇ ਵਿਚ ਔਰਤ ਸਮੇਤ ਦੋ ਖਿਲਾਫ ਕੇਸ ਦਰਜ
Ad Position 24
No active advertisement