ਕੇਂਦਰੀ ਸਹਾਇਤਾ ਨਾਲ ਬਣੇ ਸਕੂਲਾਂ ਦਾ ਸਿਹਰਾ ਲੈਣਾ ਬੰਦ ਕਰੇ ਪੰਜਾਬ ਸਰਕਾਰ-ਰਵਨੀਤ ਸਿੰਘ ਬਿੱਟੂ
ਕਿਹਾ : ਪਿਛਲੇ ਚਾਰ ਸਾਲਾਂ ਦੌਰਾਨ ਸਿੱਖਿਆ ਖੇਤਰ ਲਈ ਕੇਂਦਰ ਨੇ ਪੰਜਾਬ ਨੂੰ 3205 ਕਰੋੜ ਰੁਪਏ ਤੋਂ ਜ਼ਿਆਦਾ ਜਾਰੀ ਕੀਤੇ
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਚਾਰ ਵਿੱਤੀ ਸਾਲਾਂ ਦੌਰਾਨ ਵੱਖ-ਵੱਖ ਸਿੱਖਿਆ ਸਕੀਮਾਂ ਤਹਿਤ ਪੰਜਾਬ ਨੂੰ 3205 ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਕੇਂਦਰੀ ਸਹਾਇਤਾ ਨਾਲ ਬਣੇ ਸਕੂਲਾਂ ਅਤੇ ਸਿੱਖਿਆ ਪ੍ਰੋਜੈਕਟਾਂ ਦਾ ਸਾਰਾ ਸਿਹਰਾ ਆਪਣੇ ਸਿਰ ਬੰਨ੍ਹਣਾ ਠੀਕ ਨਹੀਂ।
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਪਿਛਲੇ ਚਾਰ ਵਿੱਤੀ ਸਾਲਾਂ ਦੌਰਾਨ ਵੱਖ-ਵੱਖ ਸਿੱਖਿਆ ਸਕੀਮਾਂ ਤਹਿਤ ਪੰਜਾਬ ਨੂੰ 3205 ਕਰੋੜ ਤੋਂ ਵੱਧ ਦੀ ਵਿੱਤੀ ਸਹਾਇਤਾ ਜਾਰੀ ਕੀਤੀ ਹੈ। ਉਨ੍ਹਾਂ ਕਿਹਾ ਕਿ ਰਾਜ ਸਰਕਾਰ ਵਲੋਂ ਕੇਂਦਰੀ ਸਹਾਇਤਾ ਨਾਲ ਬਣੇ ਸਕੂਲਾਂ ਅਤੇ ਸਿੱਖਿਆ ਪ੍ਰੋਜੈਕਟਾਂ ਦਾ ਸਾਰਾ ਸਿਹਰਾ ਆਪਣੇ ਸਿਰ ਬੰਨ੍ਹਣਾ ਠੀਕ ਨਹੀਂ। ਬਿੱਟੂ ਨੇ ਕਿਹਾ ਕਿ ਸਮਗ੍ਰ ਸਿੱਖਿਆ, ਪੀਐਮ ਸ਼੍ਰੀ ਸਕੂਲ, ਪੀਐਮ ਪੋਸ਼ਣ, ਉਲਾਸ ਅਤੇ ਪੀਐਮ-ਉਸ਼ਾ ਵਰਗੀਆਂ ਸਕੀਮਾਂ ਰਾਹੀਂ ਪੰਜਾਬ ਨੂੰ ਲਗਾਤਾਰ ਵਿੱਤੀ ਸਹਾਇਤਾ ਦਿੱਤੀ ਗਈ ਹੈ। ਉਨ੍ਹਾਂ ਦੱਸਿਆ ਕਿ ਕੇਵਲ ਸਮਗ੍ਰ ਸਿੱਖਿਆ ਸਕੀਮ ਅਧੀਨ ਹੀ 2200 ਕਰੋੜ ਤੋਂ ਵੱਧ ਦੀ ਰਕਮ ਜਾਰੀ ਕੀਤੀ ਗਈ ਹੈ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਸਿੱਖਿਆ ਪ੍ਰੋਜੈਕਟਾਂ ਵਿਚ ਕੇਂਦਰ ਸਰਕਾਰ ਦੇ ਵਿੱਤੀ ਯੋਗਦਾਨ ਨੂੰ ਵੀ ਜਨਤਕ ਤੌਰ ’ਤੇ ਸਵੀਕਾਰ ਕੀਤਾ ਜਾਵੇ ਅਤੇ ਪ੍ਰੋਜੈਕਟ-ਵਾਰ ਇਹ ਜਾਣਕਾਰੀ ਲੋਕਾਂ ਸਾਹਮਣੇ ਰੱਖੀ ਜਾਵੇ ਕਿ ਕਿ ਯੋਜਨਾ ਵਿਚ ਕੇਂਦਰ ਅਤੇ ਰਾਜ ਦਾ ਕਿੰਨਾ ਯੋਗਦਾਨ ਹੈ। ਬਿੱਟੂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਹਰ ਨਵੇਂ ਸਕੂਲ ਅਤੇ ਸਿੱਖਿਆ ਖੇਤਰ ਵਿਚ ਹੋਣ ਵਾਲੇ ਨਿਵੇਸ਼ ਦਾ ਸਵਾਗਤ ਕਰਦੀ ਹੈ, ਪਰ ਲੋਕਾਂ ਦੇ ਟੈਕਸ ਦੇ ਪੈਸੇ ਨੂੰ ਸਿਆਸੀ ਪ੍ਰਚਾਰ ਦਾ ਸਾਧਨ ਨਹੀਂ ਬਣਾਇਆ ਜਾਣਾ ਚਾਹੀਦਾ।