03-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਾਵਨ ਮਿੱਟੀ ਕਲਸ਼ ਯਾਤਰਾ ਦੀ ਸ਼ੁਰੂਆਤ

ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਮਿੱਟੀ ਕਲਸ਼ ਯਾਤਰਾ ਦੀ ਸ਼ੁਰੂਆਤ ਐਤਵਾਰ ਨੂੰ ਲੁਧਿਆਣਾ ਦਿਹਾਤੀ ਵਿਚ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕੀਤੀ ਗਈ। ਵਾਰਾਨਸੀ ਤੋਂ ਆਏ ਪਾਵਨ ਮਿੱਟੀ ਦੇ ਕਲਸ਼ਾਂ ਦਾ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਭੁਪਿੰਦਰ ਸਿੰਘ ਬੈਂਸ)-ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਪਵਿੱਤਰ ਮਿੱਟੀ ਕਲਸ਼ ਯਾਤਰਾ ਦੀ ਸ਼ੁਰੂਆਤ ਐਤਵਾਰ ਨੂੰ ਲੁਧਿਆਣਾ ਦਿਹਾਤੀ ਵਿਚ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਕੀਤੀ ਗਈ। ਵਾਰਾਨਸੀ ਤੋਂ ਆਏ ਪਾਵਨ ਮਿੱਟੀ ਦੇ ਕਲਸ਼ਾਂ ਦਾ ਸੰਗਤਾਂ ਵਲੋਂ ਸਵਾਗਤ ਕੀਤਾ ਗਿਆ। ਚੰਡੀਗੜ੍ਹ ਵਿਖੇ ਭਾਰਤੀ ਜਨਤਾ ਪਾਰਟੀ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਤੋਂ ਭਾਰਤੀ ਜਨਤਾ ਪਾਰਟੀ ਦੀ ਦਿਹਾਤੀ ਟੀਮ ਨੇ ਸ਼ਰਧਾ ਨਾਲ ਕਲਸ਼ ਪ੍ਰਾਪਤ ਕੀਤੇ। ਇਸ ਤੋਂ ਬਾਅਦ ਸ਼ਿਵ ਵਾਟਿਕਾ ਮੰਦਰ, ਫਲਾਵਰ ਐਨਕਲੇਵ ਵਿਖੇ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿੱਥੇ ਭਾਰਤੀ ਜਨਤਾ ਪਾਰਟੀ ਲੁਧਿਆਣਾ ਦੇ ਦਿਹਾਤੀ ਜ਼ਿਲ੍ਹਾ ਪ੍ਰਧਾਨ ਗਗਨਦੀਪ ਸਿੰਘ ਸਨੀ ਕੈਂਥ ਦੀ ਅਗਵਾਈ ਹੇਠ ਸਮੂਹ ਸਰਕਲ ਪ੍ਰਧਾਨਾਂ ਨੂੰ ਕਲਸ਼ ਸੌਂਪੇ ਗਏ। ਇਸ ਮੌਕੇ ਸਨੀ ਕੈਂਥ ਨੇ ਕਿਹਾ ਕਿ ਗੁਰੂ ਰਵਿਦਾਸ ਜੀ ਦਾ ਸੰਦੇਸ਼ ਬਰਾਬਰੀ, ਭਾਈਚਾਰੇ ਅਤੇ ਮਨੁੱਖੀ ਸੇਵਾ ਦੀ ਪ੍ਰੇਰਨਾ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਹ ਪਾਵਨ ਕਲਸ਼ ਸੰਗਤਾਂ ਲਈ ਆਸਥਾ ਦਾ ਕੇਂਦਰ ਹਨ ਅਤੇ ਇਨ੍ਹਾਂ ਦੀ ਸੇਵਾ ਕਰਨਾ ਸਾਡੇ ਲਈ ਮਾਣ ਦੀ ਗੱਲ ਹੈ। ਉਨ੍ਹਾਂ ਦੱਸਿਆ ਕਿ ਸਾਰੇ ਸਰਕਲ ਪ੍ਰਧਾਨ ਆਪਣੇ-ਆਪਣੇ ਖੇਤਰਾਂ ਵਿਚ ਸਥਿਤ ਸ੍ਰੀ ਗੁਰੂ ਰਵਿਦਾਸ ਮੰਦਰਾਂ ਵਿਚ ਇਹ ਕਲਸ਼ ਸੁਸ਼ੋਭਿਤ ਕਰਨਗੇ, ਜਿੱਥੇ ਸੰਗਤਾਂ ਨੂੰ ਪਾਵਨ ਮਿੱਟੀ ਦੇ ਦਰਸ਼ਨ ਕਰਨ ਦਾ ਸੁਭਾਗ ਮਿਲੇਗਾ। ਸਨੀ ਕੈਂਥ ਨੇ ਜਾਣਕਾਰੀ ਦਿੱਤੀ ਕਿ ਅਗਲੇ 3 ਦਿਨਾਂ ਤੱਕ ਲੁਧਿਆਣਾ ਦਿਹਾਤੀ ਦੇ ਵੱਖ-ਵੱਖ ਸਰਕਲਾਂ ਵਿਚ ਕਲਸ਼ ਯਾਤਰਾ ਕੱਢੀ ਜਾਵੇਗੀ। ਇਸ ਮੌਕੇ ਪ੍ਰਿਤਪਾਲ ਸਿੰਘ ਬਲੀਏਵਾਲ, ਸੀਨੀਅਰ ਆਗੂਆਂ, ਸਰਕਲ ਪ੍ਰਧਾਨਾਂ, ਅਹੁਦੇਦਾਰਾਂ ਤੇ ਵੱਡੀ ਗਿਣਤੀ ਵਿਚ ਵਰਕਰਾਂ ਨੇ ਸ਼ਰਧਾ ਨਾਲ ਭਾਗ ਲਿਆ।
Ad Position 22
No active advertisement
ਪਿਛਲੀ ਖ਼ਬਰ ਕੰਮ ਕਾਂਗਰਸ ਸਰਕਾਰ ਦਾ, ਉਦਘਾਟਨ ਤੇ ਮਸ਼ਹੂਰੀ ਆਮ ਆਦਮੀ ਪਾਰਟੀ ਦੀ-ਯੋਗੇਸ਼ ਹਾਂਡਾ ਅਗਲੀ ਖ਼ਬਰ ਕੇਂਦਰੀ ਸਹਾਇਤਾ ਨਾਲ ਬਣੇ ਸਕੂਲਾਂ ਦਾ ਸਿਹਰਾ ਲੈਣਾ ਬੰਦ ਕਰੇ ਪੰਜਾਬ ਸਰਕਾਰ-ਰਵਨੀਤ ਸਿੰਘ ਬਿੱਟੂ ਕਿਹਾ : ਪਿਛਲੇ ਚਾਰ ਸਾ...
Ad Position 24
No active advertisement