02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸਕੂਲ ਕਮਾਲਪੁਰਾ ਵਿਖੇ 10ਵੀਂ ਤੋਂ 12ਵੀਂ ਜਮਾਤ ਤੱਕ ਦਾਖ਼ਲੇ 8 ਤੱਕ

ਰਾਏਕੋਟ , 2 ਅਗਸਤ ( ਬਲਵਿੰਦਰ ਸਿੰਘ ਲਿੱਤਰ ) ਲੜਕੀਆਂ ਨੂੰ ਮਿਆਰੀ ਸਿੱਖਿਆ ਗ੍ਰਹਿਣ ਕਰਵਾਉਣ ’ ਚ ਚੰਗਾ ਨਾਮਣਾ ਖੱਟਣ ਵਾਲੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਚੱਲ ਰਹੇ ਹਨ । ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਪ੍ਰਿੰਸੀਪਲ ਸਰਬਜੀਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਦਸਵੀਂ ਤੋਂ ਬਾਰ੍ਹਵੀਂ ( ਮੈਡੀਕਲ , ਨਾਨ - ਮੈਡੀਕਲ , ਕਾਮਰਸ , ਆਰਟਸ ) ਕਲਾਸ ਤੱਕ ਦੇ ਦਾਖ਼ਲੇ ਚੱਲ ਰਹੇ ਹਨ ।

Ad Position 21
No active advertisement
ਅਜੀਤ ਡੈਸਕ 03-08-2026
ਰਾਏਕੋਟ , 2 ਅਗਸਤ ( ਬਲਵਿੰਦਰ ਸਿੰਘ ਲਿੱਤਰ ) ਲੜਕੀਆਂ ਨੂੰ ਮਿਆਰੀ ਸਿੱਖਿਆ ਗ੍ਰਹਿਣ ਕਰਵਾਉਣ ’ ਚ ਚੰਗਾ ਨਾਮਣਾ ਖੱਟਣ ਵਾਲੀ ਨਾਮਵਰ ਵਿੱਦਿਅਕ ਸੰਸਥਾ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਵਿਖੇ ਵਿੱਦਿਅਕ ਸੈਸ਼ਨ 2026-27 ਲਈ ਦਾਖ਼ਲੇ ਚੱਲ ਰਹੇ ਹਨ । ਇਸ ਸਬੰਧੀ ਗੱਲਬਾਤ ਕਰਦਿਆਂ ਸਕੂਲ ਪ੍ਰਿੰਸੀਪਲ ਸਰਬਜੀਤ ਕੌਰ ਨੇ ਦੱਸਿਆ ਕਿ ਸਕੂਲ ਵਿਚ ਦਸਵੀਂ ਤੋਂ ਬਾਰ੍ਹਵੀਂ ( ਮੈਡੀਕਲ , ਨਾਨ - ਮੈਡੀਕਲ , ਕਾਮਰਸ , ਆਰਟਸ ) ਕਲਾਸ ਤੱਕ ਦੇ ਦਾਖ਼ਲੇ ਚੱਲ ਰਹੇ ਹਨ । ਉਨ੍ਹਾਂ ਦੱਸਿਆ ਕਿ ਦਸਮੇਸ਼ ਖ਼ਾਲਸਾ ਗਰਲਜ਼ ਮਾਡਲ ਸੀਨੀਅਰ ਸੈਕੰਡਰੀ ਸਕੂਲ ਕਮਾਲਪੁਰਾ ਇਲਾਕੇ ਦਾ ਇਕੋ - ਇਕ ਲੜਕੀਆਂ ਦਾ ਸਕੂਲ ਹੈ , ਜਿੱਥੇ ਵਿਦਿਆਰਥਣਾਂ ਨੂੰ ਪੜ੍ਹਾਈ ਦੇ ਨਾਲ - ਨਾਲ ਹੋਰ ਨੈਤਿਕ ਸਿੱਖਿਆ ਵੀ ਦਿੱਤੀ ਜਾਂਦੀ ਹੈ । ਉਨ੍ਹਾਂ ਦੱਸਿਆ ਕਿ ਸਕੂਲ ਦੀ ਸ਼ਾਨਦਾਰ ਇਮਾਰਤ , ਵਧੀਆ ਸਕੂਲ ਬੱਸਾਂ , ਹਰਾ - ਭਰਾ ਖੇਡ ਗਰਾਊਂਡ , ਨਿਪੁੰਨ ਤੇ ਮਿਹਨਤੀ ਸਟਾਫ਼ , ਅਨੇਕਾਂ ਵਿੱਦਿਅਕ ਤੇ ਸੱਭਿਆਚਾਰਕ ਗਤੀਵਿਧੀਆਂ ਕਰਵਾਉਣਾ ਆਦਿ ਉਪਲੱਬਧ ਹੈ । ਉਨ੍ਹਾਂ ਦੱਸਿਆ ਕਿ ਸਕੂਲ ਦੇ ਬੋਰਡ ਕਲਾਸਾਂ ਦੇ ਨਤੀਜੇ ਹਰ ਸਾਲ 100 ਫ਼ੀਸਦੀ ਆ ਰਹੇ ਹਨ । ਉਨ੍ਹਾਂ ਦੱਸਿਆ ਕਿ ਦਾਖ਼ਲਿਆਂ ਲਈ ਆਖ਼ਰੀ ਮਿਤੀ 8 ਅਗਸਤ 2026 ਹੈ , ਇਸ ਤੋਂ ਪਹਿਲਾਂ - ਪਹਿਲਾਂ ਸਕੂਲ ਨਾਲ ਸੰਪਰਕ ਕਰਕੇ ਦਾਖ਼ਲੇ ਕਰਵਾਏ ਜਾਣ । ਉਨ੍ਹਾਂ ਨੇ ਬੱਚਿਆਂ ਦੇ ਮਾਪਿਆਂ ਨੂੰ ਅਪੀਲ ਕੀਤੀ ਕਿ ਆਪਣੇ ਬੱਚਿਆਂ ਦਾ ਸੁਨਹਿਰੀ ਭਵਿੱਖ ਬਣਾਉਣ ਲਈ ਸਾਡੇ ਸਕੂਲ ਨਾਲ ਸੰਪਰਕ ਕੀਤਾ ਜਾਵੇ ।
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਕਲਗੀਧਰ ਸਾਹਿਬ ਦੇ ਦਰਬਾਰ ਹਾਲ ਦੀ ਨੀਂਹ ਰੱਖੀ ਅਗਲੀ ਖ਼ਬਰ ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ-ਸਿੰਮਕ
Ad Position 24
No active advertisement