ਗੁਰਦੁਆਰਾ ਕਲਗੀਧਰ ਸਾਹਿਬ ਦੇ ਦਰਬਾਰ ਹਾਲ ਦੀ ਨੀਂਹ ਰੱਖੀ
ਰਾਏਕੋਟ, 2 ਅਗਸਤ (ਸੁਸ਼ੀਲ) ਕਰੀਬੀ ਪਿੰਡ ਬੁਰਜ ਨਕਲੀਆਂ ਵਿਖੇ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਦੇ ਨਵੇਂ ਦਰਬਾਰ ਹਾਲ ਦੀ ਨੀਂਹ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਅਰਦਾਸ ਉਪਰੰਤ ਰੱਖੀ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਵਿਸਥਾਰ ਲਈ ਨਗਰ ਨਿਵਾਸੀਆਂ ਵਲੋਂ ਕੀਤੇ ਜਾ ਰਹੇ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਗੁਰੂ ਘਰ ਦੀ ਸੇਵਾ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਦਿੱਤੀ।
ਰਾਏਕੋਟ, 2 ਅਗਸਤ (ਸੁਸ਼ੀਲ) ਕਰੀਬੀ ਪਿੰਡ ਬੁਰਜ ਨਕਲੀਆਂ ਵਿਖੇ ਸਥਿਤ ਗੁਰਦੁਆਰਾ ਕਲਗੀਧਰ ਸਾਹਿਬ ਦੇ ਨਵੇਂ ਦਰਬਾਰ ਹਾਲ ਦੀ ਨੀਂਹ ਸੰਤ ਬਾਬਾ ਜਸਦੇਵ ਸਿੰਘ ਲੋਹਟਬੱਦੀ ਵਾਲਿਆਂ ਨੇ ਅਰਦਾਸ ਉਪਰੰਤ ਰੱਖੀ। ਇਸ ਮੌਕੇ ਉਨ੍ਹਾਂ ਨੇ ਗੁਰਦੁਆਰਾ ਸਾਹਿਬ ਦੇ ਵਿਸਥਾਰ ਲਈ ਨਗਰ ਨਿਵਾਸੀਆਂ ਵਲੋਂ ਕੀਤੇ ਜਾ ਰਹੇ ਨੇਕ ਕਾਰਜ ਦੀ ਸ਼ਲਾਘਾ ਕਰਦਿਆਂ ਸੰਗਤ ਨੂੰ ਗੁਰੂ ਘਰ ਦੀ ਸੇਵਾ ਨਾਲ ਜੁੜੇ ਰਹਿਣ ਦੀ ਪ੍ਰੇਰਣਾ ਦਿੱਤੀ। ਇਸ ਮੌਕੇ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਡਾ. ਗੁਰਚਰਨ ਸਿੰਘ ਅਤੇ ਕੁਲਦੀਪ ਸਿੰਘ ਬੁੱਟਰ (ਹਾਂਗਕਾਂਗ) ਨੇ ਇਸ ਪਵਿੱਤਰ ਕਾਰਜ ਲਈ ਸਹਿਯੋਗ ਦੇਣ ਵਾਲੇ ਸਮੂਹ ਦਾਨੀ ਸੱਜਣਾਂ ਅਤੇ ਸੰਗਤ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਸੰਗਤ ਦੇ ਸਹਿਯੋਗ ਨਾਲ ਦਰਬਾਰ ਹਾਲ ਦਾ ਨਿਰਮਾਣ ਕਾਰਜ ਨੇਪਰੇ ਚਾੜ੍ਹਿ੍ਆ ਜਾਵੇਗਾ, ਜਿਸ ਨਾਲ ਆਉਣ ਵਾਲੇ ਸਮੇਂ ਵਿੱਚ ਧਾਰਮਿਕ ਸਮਾਗਮ ਹੋਰ ਸੁਚੱਜੇ ਢੰਗ ਨਾਲ ਕਰਵਾਏ ਜਾ ਸਕਣਗੇ। ਇਸ ਮੌਕੇ ਪ੍ਰਧਾਨ ਡਾ. ਗੁਰਚਰਨ ਸਿੰਘ, ਮੀਤ ਪ੍ਰਧਾਨ ਜਸਵਿੰਦਰ ਸਿੰਘ, ਸੈਕਟਰੀ ਪਰਮਜੀਤ ਸਿੰਘ, ਖ਼ਜ਼ਨਚੀ ਜਗਤਾਰ ਸਿੰਘ, ਭੰਦਰ ਸਿੰਘ ਜਸਵੀਰ ਸਿੰਘ, ਕੁਲਦੀਪ ਸਿੰਘ, ਪਾਲ ਸਿੰਘ, ਜਗਤਾਰ ਸਿੰਘ (ਸਾਰੇ ਮੈਂਬਰ) ਸਰਪੰਚ ਅਮਰਜੀਤ ਕੌਰ, ਸਾਬਕਾ ਸਰਪੰਚ ਚਰਨ ਸਿੰਘ ਸੋਹਣ ਸਿੰਘ, ਕੁਲਦੀਪ ਸਿੰਘ, ਸ਼ਿੰਦਰਪਾਲ ਸਿੰਘ, ਸਾਬਕਾ ਪ੍ਰਧਾਨ ਦਰਸ਼ਨ ਸਿੰਘ, ਪੰਚ ਅਵਤਾਰ ਸਿੰਘ, ਚਰਨਜੀਤ ਸਿੰਘ, ਗੁਰਵਿੰਦਰ ਸਿੰਘ, ਸੁਖਦੇਵ ਸਿੰਘ, ਸੁਸਾਇਟੀ ਪ੍ਰਧਾਨ ਹਰਜਿੰਦਰ ਸਿੰਘ, ਸਾਬਕਾ ਪ੍ਰਧਾਨ ਗੁਰਪ੍ਰੀਤ ਸਿੰਘ, ਕੁਲਦੀਪ ਸਿੰਘ ਬੁੱਟਰ ਹਾਂਗਕਾਂਗ ਵਾਲੇ, ਅਮਰਜੀਤ ਸਿੰਘ ਮਹਿਰਾ, ਗਿਆਨੀ ਹਰਬੂਟ ਸਿੰਘ, ਗਿਆਨੀ ਗੁਰਦੀਪ ਸਿੰਘ, ਨੰਬਰਦਾਰ ਸਰਬਜੀਤ ਸਿੰਘ, ਨੰਬਰਦਾਰ ਜਗਤਾਰ ਸਿੰਘ, ਨੰਬਰਦਾਰ ਦਲਜੀਤ ਸਿੰਘ, ਮਾ. ਜਗਜੀਵਨ ਸਿੰਘ, ਜਗਰਾਜ ਸਿੰਘ, ਰਾਜਾ ਸਿੰਘ, ਗੁਰਪ੍ਰੀਤ ਸਿੰਘ, ਜੋਗਿੰਦਰ ਸਿੰਘ, ਰੇਸ਼ਮਪਾਲ ਸਿੰਘ, ਅਜਮੇਰ ਸਿੰਘ, ਚਮਕੌਰ ਸਿੰਘ ਆਦਿ ਸਮੇਤ ਹੋਰ ਕਈ ਹਾਜ਼ਰ ਸਨ।