ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ
ਲੁਧਿਆਣਾ, 2 ਅਗਸਤ (ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੋਸਟਰ ਬਣਾਉਣ, ਨਾਅਰਾ ਲੇਖਨ, ਰੁੱਖ ਲਗਾਉਣ ਅਤੇ ਭਾਸ਼ਣਾਂ ਰਾਹੀਂ ਕੁਦਰਤ ਦੀ ਸੰਭਾਲ ਅਤੇ ਵਾਤਾਵਰਨ ਦੀ ਰੱਖਿਆ ਦਾ ਸੰਦੇਸ਼ ਦਿੱਤਾ।
ਲੁਧਿਆਣਾ, 2 ਅਗਸਤ (ਬੈਂਸ)-ਦਿਆਲ ਹੈਰੀਟੇਜ ਕਾਨਵੈਂਟ ਸਕੂਲ ਵਿਖੇ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ ਗਿਆ। ਇਸ ਮੌਕੇ ਵਿਦਿਆਰਥੀਆਂ ਨੇ ਪੋਸਟਰ ਬਣਾਉਣ, ਨਾਅਰਾ ਲੇਖਨ, ਰੁੱਖ ਲਗਾਉਣ ਅਤੇ ਭਾਸ਼ਣਾਂ ਰਾਹੀਂ ਕੁਦਰਤ ਦੀ ਸੰਭਾਲ ਅਤੇ ਵਾਤਾਵਰਨ ਦੀ ਰੱਖਿਆ ਦਾ ਸੰਦੇਸ਼ ਦਿੱਤਾ। ਸਕੂਲ ਦੀ ਪ੍ਰਿੰਸੀਪਲ ਸੁਨੀਤਾ ਜੌਨਸਨ ਨੇ ਵਿਦਿਆਰਥੀਆਂ ਨੂੰ ਕੁਦਰਤ ਦੀ ਸੰਭਾਲ ਨੂੰ ਆਪਣਾ ਫ਼ਰਜ਼ ਸਮਝਣ ਲਈ ਪ੍ਰੇਰਿਤ ਕੀਤਾ। ਸਕੂਲ ਦੇ ਪ੍ਰਧਾਨ ਐਡਵੋਕੇਟ ਸੰਕੇਤ ਦਿਆਲ ਅਤੇ ਉਪ ਪ੍ਰਧਾਨ ਸਰਗਰਮ ਨੇ ਕਿਹਾ ਕਿ ਹਰ ਵਿਅਕਤੀ ਦਾ ਛੋਟਾ ਜਿਹਾ ਯੋਗਦਾਨ ਵੀ ਕੁਦਰਤ ਦੀ ਰੱਖਿਆ ਵਿਚ ਅਹਿਮ ਭੂਮਿਕਾ ਨਿਭਾ ਸਕਦਾ ਹੈ। ਅੰਤ ’ਚ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਕੁਦਰਤ ਦੀ ਸੰਭਾਲ ਅਤੇ ਹਰਿਆ ਭਰਿਆ ਵਾਤਾਵਰਨ ਬਣਾਈ ਰੱਖਣ ਦਾ ਸੰਕਲਪ ਲਿਆ।