02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਭਰੀ ਹਾਜ਼ਰੀ

ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੇ ਤੀਜੇ ਦਿਨ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਭਾਈ ਭਗਵਾਨ ਸਿੰਘ ਹਜੂਰੀ ਰਾਗੀ, ਭਾਈ ਮੰਝ ਸੇਵਕ ਜੱਥਾ ਅਤੇ ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਦੇ ਜੱਥੇ ਨੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ।

Ad Position 21
No active advertisement
ਅਜੀਤ ਡੈਸਕ 03-08-2026
ਲੁਧਿਆਣਾ, 2 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੇ ਤੀਜੇ ਦਿਨ ਵੱਡੀ ਗਿਣਤੀ ‘ਚ ਸੰਗਤਾਂ ਨੇ ਹਾਜ਼ਰੀ ਭਰੀ। ਸਮਾਗਮ ਦੌਰਾਨ ਭਾਈ ਭਗਵਾਨ ਸਿੰਘ ਹਜੂਰੀ ਰਾਗੀ, ਭਾਈ ਮੰਝ ਸੇਵਕ ਜੱਥਾ ਅਤੇ ਭਾਈ ਸਿਮਰਪ੍ਰੀਤ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਵਾਲਿਆਂ ਦੇ ਜੱਥੇ ਨੇ ਗੁਰਬਾਣੀ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਗੁਰਮੀਤ ਸਿੰਘ ਅਤੇ ਜਨਰਲ ਸਕੱਤਰ ਜਰਨੈਲ ਸਿੰਘ ਨੇ ਆਈਆਂ ਸੰਗਤਾਂ ਦਾ ਧੰਨਵਾਦ ਕਰਦਿਆਂ ਰਾਗੀ ਜੱਥਿਆਂ ਨੂੰ ਸਨਮਾਨਿਤ ਕੀਤਾ। ਸਮਾਗਮ ਦੌਰਾਨ ਸੰਤੋਖ ਸਿੰਘ ਖੁਰਾਣਾ ਮੀਤ ਪ੍ਰਧਾਨ, ਭੁਪਿੰਦਰਪਾਲ ਸਿੰਘ ਮੀਤ ਪ੍ਰਧਾਨ, ਗੁਰਚਰਨ ਸਿੰਘ ਚੰਨ, ਤਰਨਜੀਤ ਸਿੰਘ ਦਸ਼ਮੇਸ਼ ਪੰਪ ਵਾਲੇ, ਚਰਨਜੀਤ ਸਿੰਘ, ਹਰਚਰਨ ਸਿੰਘ ਪਾਹਵਾ, ਦਰਸ਼ਨ ਸਿੰਘ ਰਾਜੂ, ਦਰਸ਼ਨ ਸਿੰਘ ਦਰਸ਼ੀ, ਰਛਪਾਲ ਸਿੰਘ , ਹਰਕੀਰਤ ਸਿੰਘ, ਹਰਮਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁਰੂ ਨਾਨਕ ਖ਼ਾਲਸਾ ਕਾਲਜ ਨੇ ਵਰਲਡ ਵਾਈਡ ਵੈੱਬ ਦਿਵਸ ਮਨਾਇਆ ਅਗਲੀ ਖ਼ਬਰ ਵਿਸ਼ਵ ਕੁਦਰਤ ਸੰਭਾਲ ਦਿਵਸ ਮਨਾਇਆ
Ad Position 24
No active advertisement