02-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-08-2026

ਰਣੀਆ ਵਿਖੇ ਐਮ. ਪੀ. ਫੰਡ ਵਿਚੋਂ ਲੱਗੀਆਂ ਸੋਲਰ ਲਾਈਟਾਂ ਦਾ ਸਾਬਕਾ ਵਿਧਾਇਕ ਵੈਦ ਨੇ ਲਿਆ ਜਾਇਜ਼ਾ

ਆਲਮਗੀਰ, 2 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਰਣੀਆ ਵਿਖੇ ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ। ਜਿਸ ਵਿਚ ਹਲਕੇ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ।

Ad Position 21
No active advertisement
ਹਲਕਾ ਦੱਖਣੀ ਦੀ ਸੜਕ ’ਤੇ ਖੜ੍ਹੇ ਪਾਣੀ ਬਾਰੇ ਜਾਣਕਾਰੀ ਦਿੰਦੇ ਕਾਂਗਰਸ ਪਾਰਟੀ ਦੇ ਇੰਚਾਰਜ ਈਸ਼ਵਰਜੋਤ ਸਿੰਘ ਚੀਮਾ। ਅਜੀਤ ਤਸਵੀਰ ਮੀਟਿੰਗ ਮੌਕੇ ਸੰਬੋਧਨ ਕਰਦੇ ਹੋਏ ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆ। ਤਸਵੀਰ-ਜਰਨੈਲ ਸਿੰਘ ਪੱਟੀ 03-08-2026
ਆਲਮਗੀਰ, 2 ਅਗਸਤ (ਜਰਨੈਲ ਸਿੰਘ ਪੱਟੀ)-ਵਿਧਾਨ ਸਭਾ ਹਲਕਾ ਗਿੱਲ ਅਧੀਨ ਆਉਂਦੇ ਸਥਾਨਕ ਪਿੰਡ ਰਣੀਆ ਵਿਖੇ ਸਾਬਕਾ ਸਰਪੰਚ ਨਰਿੰਦਰਜੀਤ ਸਿੰਘ ਨਿੰਦਾ ਰਣੀਆ ਦੀ ਅਗਵਾਈ ਹੇਠ ਇਕ ਅਹਿਮ ਮੀਟਿੰਗ ਹੋਈ। ਜਿਸ ਵਿਚ ਹਲਕੇ ਦੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਮੀਟਿੰਗ ਮੌਕੇ ਸਾਬਕਾ ਵਿਧਾਇਕ ਵੈਦ ਨੇ ਦੱਸਿਆ ਕਿ ਆਗਾਮੀ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਪਾਰਟੀ ਦੀ ਮਜਬੂਤੀ ਅਤੇ ਜਿਤ ਯਕੀਨੀ ਬਣਾਉਣ ਲਈ 6 ਅਗਸਤ ਦਿਨ ਵੀਰਵਾਰ ਨੂੰ ਪੱਖੋਵਾਲ ਰੋਡ ਸਥਿਤ ਸਾਊਥ ਐਂਡ ਗਾਰਡਨ ਮੈਰਿਜ ਪੈਲੇਸ ਵਿੱਚ ਲੁਧਿਆਣਾ ਦਿਹਾਤੀ ਦੇ ਪੰਜ ਵਿਧਾਨ ਸਭਾ ਹਲਕਿਆਂ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਮੀਟਿੰਗ ਨੂੰ ਸੰਬੋਧਨ ਕਰਨ ਲਈ ਹਾਈ ਕਮਾਂਡ ਦੇ ਆਗੂ ਪਹੁੰਚ ਰਹੇ ਹਨ। ਮੀਟਿੰਗ ਵਿੱਚ ਵਰਕਰਾਂ ਨੂੰ ਵੱਡੀ ਗਿਣਤੀ ਵਿੱਚ ਸ਼ਾਮਿਲ ਹੋਣ ਲਈ ਅਪੀਲ ਕੀਤੀ ਗਈ। ਉਨ੍ਹਾਂ ਦੋਸ਼ ਲਾਇਆ ਕਿ ਕੁਝ ਸ਼ਰਾਰਤੀ ਅਨਸਰ ਕਾਂਗਰਸ ਦੇ ਪ੍ਰੋਗਰਾਮਾਂ ਦਾ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਨੇ ਵਰਕਰਾਂ ਨੂੰ ਚੌਕਸ ਰਹਿਣ ਦੀ ਅਪੀਲ ਕਰਦਿਆਂ ਕਿਹਾ ਕਿ ਪਾਰਟੀ ਦੇ ਹਰ ਸਮਾਗਮ ਨੂੰ ਅਨੁਸ਼ਾਸਨ ਅਤੇ ਏਕਤਾ ਨਾਲ ਸਫਲ ਬਣਾਇਆ ਜਾਵੇ। ਸੰਬੋਧਨ ਦੌਰਾਨ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਆਮ ਆਦਮੀ ਪਾਰਟੀ ਦੀਆਂ ਨੀਤੀਆਂ ‘ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਪੰਜਾਬ ਨੇ ਪਿਛਲੇ ਕਈ ਦਹਾਕਿਆਂ ਦੌਰਾਨ ਰਾਜਨੀਤਿਕ ਉਥਲ-ਪੁਥਲ ਕਾਰਨ ਵੱਡਾ ਨੁਕਸਾਨ ਝੱਲਿਆ ਹੈ, ਪਰ ਲੋਕਾਂ ਨੂੰ ਉਮੀਦਾਂ ਮੁਤਾਬਕ ਨਤੀਜੇ ਨਹੀਂ ਮਿਲੇ। ਆਮ ਆਦਮੀ ਪਾਰਟੀ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਵੈਦ ਨੇ ਦੋਸ਼ ਲਾਇਆ ਕਿ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਤੱਕ ਸੀਮਤ ਹੈ ਅਤੇ ਲੋਕਾਂ ਨਾਲ ਕੀਤੇ ਕਈ ਵਾਅਦੇ ਅਜੇ ਤੱਕ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਾਂਗਰਸੀ ਵਰਕਰਾਂ ਨੂੰ ਘਰ-ਘਰ ਜਾ ਕੇ ਪਾਰਟੀ ਦੀਆਂ ਨੀਤੀਆਂ ਅਤੇ ਵਿਚਾਰਧਾਰਾ ਨੂੰ ਲੋਕਾਂ ਤੱਕ ਪਹੁੰਚਾਉਣ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਹਿੱਤਾਂ, ਪੰਜਾਬੀਅਤ ਅਤੇ ਲੋਕਾਂ ਦੇ ਹੱਕਾਂ ਦੀ ਰੱਖਿਆ ਲਈ ਕਾਂਗਰਸ ਨੂੰ ਮੁੜ ਸੱਤਾ ਵਿੱਚ ਲਿਆਉਣਾ ਜ਼ਰੂਰੀ ਹੈ।ਮੀਟਿੰਗ ਦੌਰਾਨ ਸ. ਵੈਦ ਨੇ ਦੱਸਿਆ ਕਿ ਸਾਬਕਾ ਸਰਪੰਚ ਨਿੰਦਾ ਰਣੀਆਂ ਵੱਲੋਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਿੰਡ ਵਿੱਚ ਸੋਲਰ ਲਾਈਟਾਂ ਲਗਾਉਣ ਲਈ ਪਿੰਡ ਵਾਸੀਆਂ ਵੱਲੋ ਮੰਗ ਰੱਖੀ ਗਈ ਸੀ ਜਿਸ ਤੇ ਤੁਰੰਤ ਕਾਰਵਾਈ ਕਰਦਿਆਂ ਐਮਪੀ ਰਾਜਾ ਵੜਿੰਗ ਨੇ 17 ਸੋਲਰ ਲਾਈਟਾਂ ਪਿੰਡ ਨੂੰ ਮੁਹਈਆ ਕਰਵਾਈਆਂ ਹਨ। ਮੀਟਿੰਗ ਉਪਰੰਤ ਰਾਜਾ ਵੜਿੰਗ ਦੇ ਕੋਟੇ ਵਿੱਚੋਂ ਲੱਗੀਆਂ ਸੋਲਰ ਲਾਈਟਾਂ ਦਾ ਜਾਇਜਾ ਵੀ ਲਿਆ ਗਿਆ। ਇਸ ਮੌਕੇ ਸਾਬਕਾ ਸਰਪੰਚ ਨਿੰਦਾ ਰਣੀਆਂ ਨੇ ਸਾਬਕਾ ਵਿਧਾਇਕ ਕੁਲਦੀਪ ਸਿੰਘ ਵੈਦ ਅਤੇ ਉਨ੍ਹਾਂ ਨਾਲ ਪਹੁੰਚੀ ਸਮੁੱਚੀ ਲੀਡਰਸ਼ਿਪ ਨੂੰ ਸਰੋਪੇ ਭੇਟ ਕਰਕੇ ਸਨਮਾਨਿਤ ਕੀਤਾ। ਉਨ੍ਹਾਂ ਮੈਂਬਰ ਪਾਰਲੀਮੈਂਟ ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਕੁਲਦੀਪ ਸਿੰਘ ਵੈਦ ਦਾ ਪਿੰਡ ਨੂੰ ਸੋਲਰ ਲਾਈਟਾਂ ਦੀ ਸਹੂਲਤ ਮੁਹੱਈਆ ਕਰਵਾਉਣ ਲਈ ਧੰਨਵਾਦ ਵੀ ਕੀਤਾ। ਇਸ ਮੌਕੇ ਕਾਂਗਰਸ ਦਿਹਾਤੀ ਦੇ ਜ਼ਿਲ੍ਹਾ ਮੀਤ ਪ੍ਰਧਾਨ ਤੇਜਿੰਦਰ ਸਿੰਘ ਲਾਡੀ ਜੱਸੜ, ਸਾਬਕਾ ਬਲਾਕ ਸੰਮਤੀ ਮੈਂਬਰ ਦਵਿੰਦਰ ਗਿੱਲ, ਕਿਸਾਨ ਸੈੱਲ ਦੇ ਜ਼ਿਲ੍ਹਾ ਪ੍ਰਧਾਨ ਹਿਰਦੇਪਾਲ ਸਿੰਘ ਢੀਂਡਸਾ, ਹਲਕਾ ਗਿੱਲ ਕਿਸਾਨ ਸੈੱਲ ਦੇ ਪ੍ਰਧਾਨ ਇੰਦਰਜੀਤ ਸਿੰਘ ਗਿੱਲ, ਯੂਥ ਕਾਂਗਰਸ ਪ੍ਰਧਾਨ ਹਰਜੋਤ ਸਿੰਘ ਗਰੇਵਾਲ, ਦਵਿੰਦਰ ਲਲਤੋਂ, ਦਲਵੀਰ ਸਿੰਘ, ਮਨਦੀਪ ਸਿੰਘ, ਗੁਰਦੀਪ ਸਿੰਘ, ਨਰਿੰਦਰ ਸਿੰਘ, ਚਰਨਜੀਤ ਸਿੰਘ, ਬਲਵਿੰਦਰ ਸਿੰਘ, ਸਾਬਕਾ ਸਰਪੰਚ ਲੱਖੀ ਗਿੱਲ, ਅਮਨਦੀਪ ਸਿੰਘ ਅਤੇ ਸਮੂਹ ਪੰਚ, ਸਾਬਕਾ ਪੰਚ ਹਰਜੀਤ ਸਿੰਘ, ਗੁਰਜੰਟ ਸਿੰਘ, ਗੁਰਮੀਤ ਸਿੰਘ, ਜਸਵੀਰ ਸਿੰਘ ਜੱਸੀ, ਰਾਣਾ ਰਣੀਆਂ, ਬੱਬੀ ਰਣੀਆਂ, ਜਗਤਾਰ ਸ਼ੌਂਕੀ, ਸੋਨੀ ਢੱਟ, ਬਿੱਲਾ ਰਣੀਆਂ, ਬਬਲੂ ਸਮੇਤ ਵੱਡੀ ਗਿਣਤੀ ਵਿਚ ਕਾਂਗਰਸੀ ਵਰਕਰ ਅਤੇ ਪਿੰਡ ਵਾਸੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਬੈਂਸ ਵਲੋਂ ਲੋੜਵੰਦ ਪਰਿਵਾਰ ਦੇ ਘਰ ਦੀ ਛੱਤ ਪਵਾ ਕੇ ਸੇਵਾ ਨਿਭਾਉਣ ਤੇ ਇਲਾਕਾ ਨਿਵਾਸੀਆਂ ਨੇ ਕੀਤਾ ਸਨਮਾਨ ਅਗਲੀ ਖ਼ਬਰ ਪੰਜਾਬ ਬਾਸਕਟਬਾਲ ਚੈਂਪੀਅਨਸ਼ਿਪ ਲੜਕੇ ਅਤੇ ਲੜਕੀਆਂ ਵਿੱਚ ਲੁਧਿਆਣਾ ਬਾਸਕਟਬਾਲ ਅਕੈਡਮੀ ਬਣੇ ਚੈਂਪੀਅਨ
Ad Position 24
No active advertisement