09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਹਥਿਆਰਬੰਦ ਲੁਟੇਰੇ ਨੌਜਵਾਨ ਤੋਂ ਮੋਟਰਸਾਈਕਲ ਲੁੱਟ ਕੇ ਹੋਏ ਫ਼ਰਾਰ

ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਚੌਕ ਨੇੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਮੋਟਰਸਾਈਕਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਸਾਜਨ ਸ਼ਰਮਾ ਵਾਸੀ ਨਿਊ ਜਨਤਾ ਨਗਰ ਦੀ ਸ਼ਿਕਾਇਤ ’ ਤੇ ਕੇਸ ਦਰਜ ਕਰ ਲਿਆ ਹੈ।

Ad Position 21
No active advertisement
ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਡਵੀਜ਼ਨ ਨੰਬਰ ਛੇ ਦੇ ਘੇਰੇ ਅੰਦਰ ਪੈਂਦੇ ਇਲਾਕੇ ਗਿੱਲ ਚੌਕ ਨੇੜੇ ਤਿੰਨ ਹਥਿਆਰਬੰਦ ਲੁਟੇਰੇ ਇਕ ਨੌਜਵਾਨ ਤੋਂ ਮੋਟਰਸਾਈਕਲ ਅਤੇ ਹੋਰ ਸਾਮਾਨ ਲੁੱਟ ਕੇ ਫ਼ਰਾਰ ਹੋ ਗਏ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਸ ਸਬੰਧੀ ਸਾਜਨ ਸ਼ਰਮਾ ਵਾਸੀ ਨਿਊ ਜਨਤਾ ਨਗਰ ਦੀ ਸ਼ਿਕਾਇਤ ’ ਤੇ ਕੇਸ ਦਰਜ ਕਰ ਲਿਆ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਗਿੱਲ ਚੌਕ ਨੇੜੇ ਜਾ ਰਿਹਾ ਸੀ ਕਿ ਇਸ ਦੌਰਾਨ ਤਿੰਨ ਲੁਟੇਰਿਆਂ ਨੇ ਉਸ ਨੂੰ ਰੋਕ ਲਿਆ ਅਤੇ ਉਸ ਪਾਸੋਂ ਮੋਟਰਸਾਈਕਲ ਦੀ ਚਾਬੀ ਦੀ ਮੰਗ ਕੀਤੀ, ਜਦੋਂ ਉਸ ਨੇ ਅਜਿਹਾ ਕਰਨ ਤੋਂ ਇਨਕਾਰ ਕੀਤਾ ਤਾਂ ਲੁਟੇਰਿਆਂ ਨੇ ਆਪਣੇ ਪਾਸ ਰੱਖੇ ਹਥਿਆਰ ਕੱਢ ਲਏ ਅਤੇ ਉਸ ਦਾ ਮੋਟਰਸਾਈਕਲ ਅਤੇ ਹੋਰ ਸਾਮਾਨ ਖੋਹ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਨੇ ਲੁਟੇਰਿਆਂ ਦੇ ਸੁਰਾਗ ਲਈ ਉੱਥੇ ਨੇੜੇ ਲੱਗੇ ਸੀ.ਸੀ. ਟੀਵੀ ਕੈਮਰੇ ਦੀ ਫੁਟੇਜ ਵੀ ਚੈੱਕ ਕੀਤੀ ਹੈ, ਪਰ ਪੁਲਿਸ ਨੂੰ ਸਫਲਤਾ ਨਹੀਂ ਮਿਲੀ।
Ad Position 22
No active advertisement
ਪਿਛਲੀ ਖ਼ਬਰ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ ਅਗਲੀ ਖ਼ਬਰ ਕਾਮਧੇਨੂ ਨੈਕਸਟ ਦੀ ਜੈਪੁਰ ਖੇਤਰੀ ਕਾਨਫਰੰਸ ’ ਚ ਬਾਜ਼ਾਰ ਵਿਸਥਾਰ ਅਤੇ ਗੁਣਵੱਤਾ ’ ਤੇ ਜ਼ੋਰ
Ad Position 24