09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਵਲੋਂ ਮਨਿੰਦਰ ਬਾਵਾ ਬਲਾਕ ਪ੍ਰਧਾਨ ਨਿਯੁਕਤ

ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ) ਨੌਜਵਾਨ ਆਗੂ ਮਨਿੰਦਰ ਬਾਵਾ ਦੀਆਂ ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ, ਹਲਕਾ ਫ਼ਤਿਹਗੜ੍ਹ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਾਮਿਲ ਬੋਪਾਰਾਏ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਵਲੋਂ ਹਲਕਾ ਰਾਏਕੋਟ ਦਾ ਬਲਾਕ ਪ੍ਰਧਾਨ ਨਿਯੁਕਤ ਕਰਦੇ ਹੋਏ ਨਿਯੁਕਤੀ ਪੱਤਰ ਦਿੱਤਾ ਗਿਆ।

Ad Position 21
No active advertisement
ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ, ਮਨਿੰਦਰ ਬਾਵਾ ਨੂੰ ਬਲਾਕ ਪ੍ਰਧਾਨ ਦਾ ਨਿਯੁਕਤੀ ਪੱਤਰ ਦਿੰਦੇ ਹੋਏ। ਅਜੀਤ ਤਸਵੀਰ 04-08-2026
ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ) ਨੌਜਵਾਨ ਆਗੂ ਮਨਿੰਦਰ ਬਾਵਾ ਦੀਆਂ ਕਾਂਗਰਸ ਪਾਰਟੀ ਪ੍ਰਤੀ ਸੇਵਾਵਾਂ ਨੂੰ ਦੇਖਦੇ ਹੋਏ, ਹਲਕਾ ਫ਼ਤਿਹਗੜ੍ਹ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ ਅਤੇ ਵਿਧਾਨ ਸਭਾ ਹਲਕਾ ਰਾਏਕੋਟ ਤੋਂ ਕਾਂਗਰਸ ਪਾਰਟੀ ਦੇ ਇੰਚਾਰਜ ਕਾਮਿਲ ਬੋਪਾਰਾਏ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਮੇਜਰ ਸਿੰਘ ਮੁੱਲਾਂਪੁਰ ਦੇ ਦਿਸ਼ਾ ਨਿਰਦੇਸ਼ਾਂ ‘ਤੇ ਜ਼ਿਲ੍ਹਾ ਯੂਥ ਕਾਂਗਰਸ ਲੁਧਿਆਣਾ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਵਲੋਂ ਹਲਕਾ ਰਾਏਕੋਟ ਦਾ ਬਲਾਕ ਪ੍ਰਧਾਨ ਨਿਯੁਕਤ ਕਰਦੇ ਹੋਏ ਨਿਯੁਕਤੀ ਪੱਤਰ ਦਿੱਤਾ ਗਿਆ। ਇਸ ਮੌਕੇ ਕਾਮਿਲ ਬੋਪਾਰਾਏ ਅਤੇ ਮੇਜਰ ਸਿੰਘ ਮੁੱਲਾਂਪੁਰ ਨੇ ਕਿਹਾ ਕਿ ਰਾਹੁਲ ਗਾਂਧੀ ਦੀ ਸੋਚ ਅਨੁਸਾਰ ਨੌਜਵਾਨਾਂ ਵਿਚ ਦੇਸ਼ ਪ੍ਰਤੀ ਸੇਵਾ ਅਤੇ ਕੁਰਬਾਨੀ ਦਾ ਵੱਧ ਜਜ਼ਬਾ ਹੁੰਦਾ ਹੈ ਤੇ ਉਨ੍ਹਾਂ ਵਿਚ ਕੰਮ ਕਰਨ ਦੀ ਸਮਰੱਥਾ ਵੀ ਵਧੇਰੇ ਹੁੰਦੀ ਹੈ। ਇਸ ਲਈ ਨੌਜਵਾਨਾਂ ਨੂੰ ਵੱਡੀ ਗਿਣਤੀ ਵਿਚ ਆਪਣੇ ਕੰਮਾਂ ਕਾਰਾਂ ਦੇ ਨਾਲ ਸਿਆਸਤ ਚ ਆਉਣਾ ਚਾਹੀਦਾ ਹੈ, ਜਿਸ ਨਾਲ ਦੇਸ਼ ਦੀ ਤਰੱਕੀ ਦੀ ਰਫ਼ਤਾਰ ਵਿਚ ਵਾਧਾ ਹੋਵੇਗਾ। ਉਨ੍ਹਾਂ ਕਿਹਾ ਕਿ ਪਿਛਲੇ ਸਾਢੇ ਚਾਰ ਸਾਲ ਦੇ ਕਾਰਜਕਾਲ ਦੌਰਾਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਪੰਜਾਬ ਨੂੰ ਗੱਲ ਗੱਲ ਤੱਕ ਕਰਜ਼ਾਈ ਕਰਦੇ ਹੋਏ ਸੂਬੇ ਦੇ ਮਾਲੀਏ ਨੂੰ ਆਪਣੇ ਦਿੱਲੀ ਵਾਲੇ ਆਕਾਵਾਂ ਦੇ ਘਰ ਭਰਨ ਅਤੇ ਸਾਰੇ ਦੇਸ਼ ਵਿਚ ਆਮ ਆਦਮੀ ਪਾਰਟੀ ਦਾ ਪ੍ਰਚਾਰ ਕਰਨ ‘ਤੇ ਖ਼ਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਇਸ ਸਰਕਾਰ ਦੀ ਕਰਜ਼ਾ ਲੈਣ ਦੀ ਸਪੀਡ ਇਸੇ ਤਰਾਂ ਰਹੀ ਤਾਂ ਉਹ ਦਿਨ ਦੂਰ ਨਹੀਂ ਜਦੋਂ ਪੰਜਾਬ ਵਿਚ ਆਰਥਿਕ ਐਮਰਜੈਂਸੀ ਲੱਗੀ ਦਿਖਾਈ ਦੇਵੇਗੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਨੂੰ ਬਚਾਉਣਾ ਹੈ ਤਾਂ ਆਮ ਆਦਮੀ ਪਾਰਟੀ ਦੇ ਲੋਟੂ ਟੋਲੇ ਨੂੰ ਚੱਲਦਾ ਕਰਕੇ ਪੰਜਾਬ ਵਿਚ ਕਾਂਗਰਸ ਪਾਰਟੀ ਦੀ ਸਰਕਾਰ ਬਣਾਉਣੀ ਅਤਿ ਜ਼ਰੂਰੀ ਹੈ। ਇਸ ਮੌਕੇ ਲੁਧਿਆਣਾ ਯੂਥ ਕਾਂਗਰਸ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਪਾਰਟੀ ਦੀ ਰੀੜ੍ਹ ਦੀ ਹੱਡੀ ਹੁੰਦੇ ਹਨ ਅਤੇ ਰਾਹੁਲ ਗਾਂਧੀ ਨੇ ਯੂਥ ਕਾਂਗਰਸ ਦੀਆਂ ਚੋਣਾਂ ਲੋਕਤੰਤਰਿਕ ਤਰੀਕੇ ਨਾਲ ਕਰਵਾ ਕੇ ਗ਼ਰੀਬ ਘਰਾਂ ਦੇ ਨੌਜਵਾਨਾਂ ਨੂੰ ਵੀ ਸਿਆਸਤ ਵਿਚ ਆਉਣ ਦਾ ਮੌਕਾ ਦਿੱਤਾ ਹੈ, ਜਿਸ ਕਾਰਨ ਯੂਥ ਕਾਂਗਰਸ ਬਾਕੀ ਦੀਆਂ ਸਿਆਸੀ ਪਾਰਟੀਆਂ ਦੇ ਯੂਥ ਵਿੰਗ ਤੋਂ ਕਈ ਗੁਣਾ ਮਜ਼ਬੂਤ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਕਾਂਗਰਸੀ ਉਮੀਦਵਾਰਾਂ ਦੀ ਸ਼ਾਨਦਾਰ ਜਿੱਤ ਵਿਚ ਯੂਥ ਕਾਂਗਰਸ ਅਹਿਮ ਰੋਲ ਅਦਾ ਕਰਦੇ ਹੋਏ ਦਿਨ ਰਾਤ ਇਕ ਕਰ ਦੇਵੇਗੀ। ਇਸ ਮੌਕੇ ਨਵ ਨਿਯੁਕਤ ਬਲਾਕ ਪ੍ਰਧਾਨ ਮਨਿੰਦਰ ਬਾਵਾ ਨੇ ਸਮੁੱਚੀ ਕਾਂਗਰਸ ਹਾਈ ਕਮਾਂਡ ਦਾ ਧੰਨਵਾਦ ਕਰਦੇ ਹੋਏ ਵਿਸ਼ਵਾਸ ਦਵਾਇਆ ਕਿ ਉਹ ਦਿੱਤੀ ਗਈ ਜ਼ਿੰਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਸੁਖਪਾਲ ਸਿੰਘ ਗੋਂਦਵਾਲ, ਹਰਪ੍ਰੀਤ ਸਿੰਘ ਬੋਪਾਰਾਏ ਖ਼ੁਰਦ ਬਲਾਕ ਪ੍ਰਧਾਨ ਰਾਏਕੋਟ, ਰਵਿੰਦਰ ਅੱਬੂਵਾਲ ਪ੍ਰਧਾਨ ਬਲਾਕ ਸੁਧਾਰ, ਰਾਜਾ ਬਰਾੜ, ਜੱਸੀ ਤਲਵੰਡੀ, ਮਹਿੰਦਰਪਾਲ ਤਲਵੰਡੀ, ਸੰਦੀਪ ਜੌਹਲ, ਦਰਸ਼ਨ ਮਾਨ, ਬਿੱਲੂ ਬੱਸੀਆ, ਬਿੱਲੂ ਜੱਟਪੁਰਾ, ਐਸ.ਕੇ. ਸਰਪੰਚ ਨਵੀਂ ਆਬਾਦੀ ਅਕਾਲਗੜ੍ਹ, ਅਵਤਾਰ ਗਾਂਧੀ ਸਾਬਕਾ ਸਰਪੰਚ ਰਛੀਨ, ਮੇਜਰ ਸਿੰਘ ਸਾਬਕਾ ਸਰਪੰਚ ਧੂਰਕੋਟ, ਬੰਟੀ ਅੱਚਰਵਾਲ, ਗੁਰਮੇਲ ਸਿੰਘ ਡਾਂਗੋ ਕੌਂਸਲਰ ਗੁਰਦਾਸ, ਰਜਿੰਦਰ ਰਾਜੂ, ਚਰਨਜੀਵ ਸੋਨੂੰ, ਸੰਜੇ ਗੋਇਲ, ਸੁਖਵੀਰ ਰਾਏ, ਬਲਜਿੰਦਰ ਸਿੰਘ ਰਿੰਪਾ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਹਾਈ ਕੋਰਟ ਦੀ ਸਖ਼ਤੀ ਅੱਗੇ ਝੁਕੇ ਵਿਧਾਇਕਾਂ ਦੇ ਪੁੱਤਰ, ਵਿੱਤ ਤੇ ਠੇਕਾ ਕਮੇਟੀ ਤੋਂ ਦਿੱਤੇ ਅਸਤੀਫ਼ੇ ਅਗਲੀ ਖ਼ਬਰ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ
Ad Position 24