09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਕਿਚਲੂ ਨਗਰ ’ਚ ਮੀਂਹ ਨੇ ਖੋਲ੍ਹੀ ਵਿਕਾਸ ਦੀ ਪੋਲ, ਸੜਕ ਦਾ 30 ਫੁੱਟ ਹਿੱਸਾ ਧਸਿਆ

ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ)-ਲਗਾਤਾਰ ਹੋਈ ਬਰਸਾਤ ਨੇ ਇਕ ਵਾਰ ਫਿਰ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੁਣਵੱਤਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕਿਚਲੂ ਨਗਰ ਵਿਚ ਧਾਮੀ ਹਸਪਤਾਲ ਨੂੰ ਜਾਣ ਵਾਲੀ ਸੜਕ ਦਾ ਕਰੀਬ 30 ਫੁੱਟ ਹਿੱਸਾ ਅਚਾਨਕ ਧਸ ਜਾਣ ਕਾਰਨ ਸੜਕ ਦੇ ਵਿਚਕਾਰ ਡੂੰਘਾ ਟੋਇਆ ਬਣ ਗਿਆ।

Ad Position 21
No active advertisement
ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ)-ਲਗਾਤਾਰ ਹੋਈ ਬਰਸਾਤ ਨੇ ਇਕ ਵਾਰ ਫਿਰ ਸ਼ਹਿਰ ਦੇ ਵਿਕਾਸ ਕਾਰਜਾਂ ਦੀ ਗੁਣਵੱਤਾ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਕਿਚਲੂ ਨਗਰ ਵਿਚ ਧਾਮੀ ਹਸਪਤਾਲ ਨੂੰ ਜਾਣ ਵਾਲੀ ਸੜਕ ਦਾ ਕਰੀਬ 30 ਫੁੱਟ ਹਿੱਸਾ ਅਚਾਨਕ ਧਸ ਜਾਣ ਕਾਰਨ ਸੜਕ ਦੇ ਵਿਚਕਾਰ ਡੂੰਘਾ ਟੋਇਆ ਬਣ ਗਿਆ। ਖ਼ੁਸ਼ਕਿਸਮਤੀ ਰਹੀ ਕਿ ਘਟਨਾ ਸਮੇਂ ਕੋਈ ਵਾਹਨ ਜਾਂ ਰਾਹਗੀਰ ਇਸ ਦੀ ਲਪੇਟ ਵਿਚ ਨਹੀਂ ਆਇਆ ਅਤੇ ਵੱਡਾ ਹਾਦਸਾ ਟੱਲ ਗਿਆ। ਸੜਕ ਧਸਣ ਦੀ ਸੂਚਨਾ ਮਿਲਦੇ ਹੀ ਇਲਾਕਾ ਵਾਸੀ ਮੌਕੇ ‘ਤੇ ਪਹੁੰਚ ਗਏ ਅਤੇ ਟੋਏ ਦੇ ਆਲੇ-ਦੁਆਲੇ ਇੱਟਾਂ ਅਤੇ ਹੋਰ ਨਿਸ਼ਾਨ ਲਗਾ ਕੇ ਰਾਹਗੀਰਾਂ ਨੂੰ ਸਾਵਧਾਨ ਕਰਨਾ ਸ਼ੁਰੂ ਕਰ ਦਿੱਤਾ। ਲੋਕਾਂ ਨੇ ਕਿਹਾ ਕਿ ਜੇਕਰ ਸਮੇਂ ਸਿਰ ਖੱਡੇ ਨੂੰ ਚਿੰਨ੍ਹਤ ਨਾ ਕੀਤਾ ਜਾਂਦਾ ਤਾਂ ਰਾਤ ਦੇ ਸਮੇਂ ਕੋਈ ਵੀ ਵਾਹਨ ਇਸ ਵਿਚ ਡਿਗ ਸਕਦਾ ਸੀ। ਸਥਾਨਕ ਨਿਵਾਸੀਆਂ ਦਾ ਕਹਿਣਾ ਹੈ ਕਿ ਹਰ ਭਾਰੀ ਬਰਸਾਤ ਤੋਂ ਬਾਅਦ ਸ਼ਹਿਰ ਦੀਆਂ ਸੜਕਾਂ ਧਸਣ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ, ਜਿਸ ਨਾਲ ਨਿਰਮਾਣ ਕਾਰਜਾਂ ਦੀ ਗੁਣਵੱਤਾ ਅਤੇ ਸਬੰਧਿਤ ਵਿਭਾਗਾਂ ਦੀ ਨਿਗਰਾਨੀ ‘ਤੇ ਗੰਭੀਰ ਸਵਾਲ ਉਠ ਰਹੇ ਹਨ। ਉਨ੍ਹਾਂ ਨੇ ਨਗਰ ਨਿਗਮ ਤੋਂ ਮੰਗ ਕੀਤੀ ਹੈ ਕਿ ਸੜਕ ਦੀ ਤੁਰੰਤ ਮੁਰੰਮਤ ਕਰਵਾਈ ਜਾਵੇ ਅਤੇ ਧਸਣ ਦੇ ਅਸਲ ਕਾਰਨਾਂ ਦੀ ਤਕਨੀਕੀ ਜਾਂਚ ਕਰਵਾਈ ਜਾਵੇ, ਤਾਂ ਜੋ ਭਵਿੱਖ ਵਿਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ। ਜ਼ਿਕਰਯੋਗ ਹੈ ਕਿ ਪਿਛਲੇ ਕੁੱਝ ਦਿਨਾਂ ਦੌਰਾਨ ਲੁਧਿਆਣਾ ਦੇ ਵੱਖ-ਵੱਖ ਇਲਾਕਿਆਂ ਵਿਚ ਵੀ ਸੜਕਾਂ ਧਸਣ ਦੀਆਂ ਘਟਨਾਵਾਂ ਸਾਹਮਣੇ ਆਈਆਂ ਹਨ, ਜਿਸ ਕਾਰਨ ਸ਼ਹਿਰ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨੂੰ ਲੈ ਕੇ ਲੋਕਾਂ ਵਿਚ ਚਿੰਤਾ ਲਗਾਤਾਰ ਵੱਧ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਹਲਕਾ ਦੱਖਣੀ ਵਿਚ ਆਏ ਪਰ ਬਿਨਾਂ ਕੁਝ ਦਿੱਤੇ ਵਾਪਸ ਮੁੜੇ- ਬਾਵਾ ਅਗਲੀ ਖ਼ਬਰ ਆਮ ਆਦਮੀ ਕਲੀਨਿਕ ਵਿਚੋਂ ਲੱਖਾਂ ਦਾ ਸਾਮਾਨ ਚੋਰੀ
Ad Position 24