09-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵਿਧਾਇਕਾ ਛੀਨਾ ਵਲੋਂ 2 ਕਰੋੜ ਰੁਪਏ ਦੀ ਲਾਗਤ ਨਾਲ ਡਾਬਾ ਲੁਹਾਰਾ ਸੜਕ ਬਣਾਉਣ ਦੇ ਕਾਰਜਾਂ ਦਾ ਉਦਘਾਟਨ

ਡਾਬਾ/ਲੁਹਾਰਾ, 3 ਅਗਸਤ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਾਰਡ ਨੰਬਰ 35 ਅਧੀਨ ਡਾਬਾ-ਲੁਹਾਰਾ ਰੋਡ ’ਤੇ ਪਿੰਡ ਡਾਬਾ ਤੋਂ ਲੈ ਕੇ ਸਟਾਰ ਪਬਲਿਕ ਸਕੂਲ ਤੱਕ ਬਣਨ ਵਾਲੀ ਆਧੁਨਿਕ ਆਰ. ਐੱਮ.

Ad Position 21
No active advertisement
ਅਜੀਤ ਡੈਸਕ 04-08-2026
ਡਾਬਾ/ਲੁਹਾਰਾ, 3 ਅਗਸਤ (ਕੁਲਵੰਤ ਸਿੰਘ ਸੱਪਲ)-ਵਿਧਾਨ ਸਭਾ ਹਲਕਾ ਲੁਧਿਆਣਾ ਦੱਖਣੀ ਦੇ ਵਾਰਡ ਨੰਬਰ 35 ਅਧੀਨ ਡਾਬਾ-ਲੁਹਾਰਾ ਰੋਡ ’ਤੇ ਪਿੰਡ ਡਾਬਾ ਤੋਂ ਲੈ ਕੇ ਸਟਾਰ ਪਬਲਿਕ ਸਕੂਲ ਤੱਕ ਬਣਨ ਵਾਲੀ ਆਧੁਨਿਕ ਆਰ.ਐੱਮ.ਸੀ. ਸੜਕ ਦੇ ਨਿਰਮਾਣ ਕਾਰਜ ਦਾ ਅੱਜ ਵਿਧਾਇਕਾ ਰਾਜਿੰਦਰ ਪਾਲ ਕੌਰ ਛੀਨਾ ਵਲੋਂ ਰਸਮੀ ਉਦਘਾਟਨ ਕੀਤਾ ਗਿਆ। ਕਰੀਬ 2 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਮਹੱਤਵਪੂਰਨ ਪ੍ਰੋਜੈਕਟ ਇਲਾਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਹਜ਼ਾਰਾਂ ਲੋਕਾਂ ਨੂੰ ਬਿਹਤਰ, ਮਜ਼ਬੂਤ ਅਤੇ ਸੁਵਿਧਾਜਨਕ ਆਵਾਜਾਈ ਦੀ ਸਹੂਲਤ ਪ੍ਰਦਾਨ ਕਰੇਗਾ। ਉਨ੍ਹਾਂ ਕਿਹਾ ਕਿ ਡਾਬਾ ਲੋਹਾਰਾ ਰੋਡ ਇਲਾਕੇ ਦੀ ਇਕ ਮਹੱਤਵਪੂਰਨ ਸੜਕ ਹੈ, ਜਿਸ ਤੋਂ ਹਰ ਰੋਜ਼ ਵੱਡੀ ਗਿਣਤੀ ਵਿਚ ਲੋਕ ਅਤੇ ਸਕੂਲੀ ਬੱਚੇ ਆਵਾਜਾਈ ਕਰਦੇ ਹਨ। ਇਸ ਸੜਕ ਦੇ ਨਿਰਮਾਣ ਨਾਲ ਨਾ ਸਿਰਫ਼ ਆਵਾਜਾਈ ਸੁਚਾਰੂ ਹੋਵੇਗੀ, ਸਗੋਂ ਇਲਾਕੇ ਦੀ ਦਿੱਖ ਵੀ ਬਦਲੇਗੀ ਅਤੇ ਲੋਕਾਂ ਨੂੰ ਲੰਬੇ ਸਮੇਂ ਲਈ ਉੱਚ ਗੁਣਵੱਤਾ ਵਾਲੀ ਸੜਕ ਦੀ ਸਹੂਲਤ ਮਿਲੇਗੀ। ਵਿਧਾਇਕਾ ਛੀਨਾ ਨੇ ਕਿਹਾ ਕਿ ਹਲਕਾ ਦੱਖਣੀ ਦੇ ਹਰ ਵਾਰਡ ਵਿਚ ਲੋਕਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ ’ਤੇ ਹੱਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰੋਸੇ ਅਤੇ ਸਹਿਯੋਗ ਨਾਲ ਹਲਕੇ ਨੂੰ ਇਕ ਆਧੁਨਿਕ, ਸੁੰਦਰ ਅਤੇ ਵਿਕਸਤ ਇਲਾਕੇ ਵਜੋਂ ਤਿਆਰ ਕੀਤਾ ਜਾ ਰਿਹਾ ਹੈ, ਜਿਸ ਦਾ ਲਾਭ ਹਰ ਵਰਗ ਦੇ ਲੋਕਾਂ ਨੂੰ ਮਿਲੇਗਾ। ਇਸ ਮੌਕੇ ਵਾਰਡ ਨੰਬਰ 35 ਦੇ ਕੌਂਸਲਰ ਜਗਦੇਵ ਸਿੰਘ ਧੁੰਨਾ ਨੇ ਵਿਧਾਇਕਾ ਰਾਜਿੰਦਰਪਾਲ ਕੌਰ ਛੀਨਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪ੍ਰੋਜੈਕਟ ਇਲਾਕੇ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਮੰਗ ਸੀ, ਜਿਸ ਨੂੰ ਅੱਜ ਪੂਰਾ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਸੜਕ ਦੇ ਬਣਨ ਨਾਲ ਇਲਾਕਾ ਵਾਸੀਆਂ ਨੂੰ ਵੱਡੀ ਰਾਹਤ ਮਿਲੇਗੀ। ਉਦਘਾਟਨ ਸਮਾਗਮ ਵਿਚ ਚਰਨਜੀਤ ਸਿੰਘ, ਲਾਪਰਾਂ ਹਾਰਡਵੇਅਰ, ਚੌਹਾਨ ਜਨਰਲ ਸਟੋਰ, ਨਗਿੰਦਰ ਸਿੰਘ, ਬਲਜੀਤ ਸਿੰਘ, ਪ੍ਰਿੰਸ ਸੋਨੀ, ਦੇਵ ਕਰਿਆਨਾ ਸਟੋਰ, ਧੀਰਾ ਮਾਰਬਲ, ਜਗਜੀਤ ਆਟਾ ਚੱਕੀ, ਗੁਰਇਕਬਾਲ ਸਿੰਘ, ਅਰਸ਼ਦੀਪ ਸਿੰਘ, ਜਸਪਾਲ ਸਿੰਘ, ਕਿਤਾਬ ਸਿੰਘ, ਬੱਬੂ, ਜਸਪ੍ਰੀਤ ਸਿੰਘ, ਅਮਰਜੀਤ ਪ੍ਰਧਾਨ, ਗੁਰਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਹਾਜ਼ਰ ਰਹੇ।
Ad Position 22
No active advertisement
ਪਿਛਲੀ ਖ਼ਬਰ ਮੁਹੰਮਦ ਰਫ਼ੀ ਦੀ ਯਾਦ ਨੂੰ ਸਮਰਪਿਤ ਪ੍ਰੋਗਰਾਮ ‘ਮੇਰੀ ਆਵਾਜ਼ ਸੁਣੋ’ ਕਰਵਾਇਆ ਅਗਲੀ ਖ਼ਬਰ ਬਿਮਾਰੀਆਂ ਦੇ ਖ਼ਤਰੇ ਅੱਗੇ ਨਗਰ ਨਿਗਮ ਬੇਪ੍ਰਵਾਹ- ਕੂੜੇ ਦੇ ਢੇਰਾਂ ਅਤੇ ਬਰਸਾਤ ਨੇ ਵਧਾਈ ਚਿੰਤਾ
Ad Position 24