08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਗੁਰਦੁਆਰਾ ਆਲਮਗੀਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ

ਆਲਮਗੀਰ, 3 ਅਗਸਤ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦੇ ਪਾਠ ਉਪਰੰਤ ਸਾਰਾ ਦਿਨ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਵਲੋਂ ਅੰਮ੍ਰਿਤਮਈ ਗੁਰਬਾਣੀ ਗੁਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ।

Ad Position 21
No active advertisement
ਭਾਈ ਗੁਰਮੇਲ ਸਿੰਘ ਹਜੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਵਾਲਿਆਂ ਨੂੰ ਸਿਰੋਪਾਓ ਭੇਟ ਕਰਦੇ ਹੋਏ ਮੈਨੇਜਰ ਹਰਦੀਪ ਸਿੰਘ ਭਾਈ ਬਲਵਿੰਦਰ ਸਿੰਘ ਆਲਮਗੀਰ ਅਤੇ (ਹੇਠਾਂ) ਹਾਜ਼ਰ ਸੰਗਤਾਂ । ਤਸਵੀਰ-ਜਰਨੈਲ ਸਿੰਘ ਪੱਟੀ 04-08-2026
ਆਲਮਗੀਰ, 3 ਅਗਸਤ (ਜਰਨੈਲ ਸਿੰਘ ਪੱਟੀ)-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਸਥਾਨਕ ਇਤਿਹਾਸਿਕ ਅਸਥਾਨ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਪਾਤਸ਼ਾਹੀ ਦਸਵੀਂ ਆਲਮਗੀਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਗਿਆ। ਅੰਮ੍ਰਿਤ ਵੇਲੇ ਆਸਾ ਜੀ ਦੀ ਵਾਰ ਦੇ ਪਾਠ ਉਪਰੰਤ ਸਾਰਾ ਦਿਨ ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਵਲੋਂ ਅੰਮ੍ਰਿਤਮਈ ਗੁਰਬਾਣੀ ਗੁਾਇਨ ਕਰਕੇ ਸੰਗਤ ਨੂੰ ਨਿਹਾਲ ਕੀਤਾ ਗਿਆ। ਸਮਾਗਮ ਦੌਰਾਨ ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਸੰਗਤ ਨਾਲ ਗੁਰਬਾਣੀ ਸ਼ਬਦ ਰਾਹੀਂ ਵਿਚਾਰਾਂ ਦੀ ਸਾਂਝ ਪਾਉਂਦਿਆਂ ਦੱਸਿਆ ਕਿ ਕਲਯੁਗ ਦੇ ਪਹਿਰ ਅੰਦਰ ਗੁਰਬਾਣੀ ਲੜ ਲੱਗ ਕੇ ਹੀ ਜੀਵਨ ਸਫਲਾ ਕੀਤਾ ਜਾ ਸਕਦਾ ਹੈ। ਰਾਗੀ, ਢਾਡੀ ਤੇ ਕੀਰਤਨੀ ਜਥਿਆਂ ਨੂੰ ਗੁਰੂ ਘਰ ਦੀ ਦਾਤ ਸਿਰੋਪਾਉ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚਗਾਵਾਂ, ਮੁੱਖ ਗ੍ਰੰਥੀ ਭਾਈ ਬਲਵਿੰਦਰ ਸਿੰਘ ਆਲਮਗੀਰ ਨੇ ਭੇਂਟ ਕੀਤੇ। ਇਸ ਮੌਕੇ ਹਾਜ਼ਰ ਸੰਗਤਾਂ ਨੂੰ ਬਾਣੀ ਅਤੇ ਬਾਣੇ ਦੇ ਲੜ ਲੱਗਣ ਦੀ ਅਪੀਲ ਕਰਦਿਆਂ ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਸੰਗਤਾਂ ਨੂੰ ਦੱਸਿਆ ਕਿ ਹਰ ਐਤਵਾਰ ਨੂੰ ਗੁਰਦੁਆਰਾ ਸਾਹਿਬ ਵਿਖੇ ਅੰਮ੍ਰਿਤ ਪਾਨ ਕਰਵਾਇਆ ਜਾਂਦਾ ਹੈ। ਸਮਾਗਮ ਦੌਰਾਨ ਰਾਜੂ ਦਿਉਲ ਆਲਮਗੀਰ, ਤਲਵਿੰਦਰ ਸਿੰਘ ਮੁਲਤਾਨੀ, ਅਮਨਦੀਪ ਸਿੰਘ, ਮਨਪ੍ਰੀਤ ਸਿੰਘ ਮਣੀ ਖੱਟੜਾ, ਰਵਿੰਦਰ ਸਿੰਘ, ਜਸਬੀਰ ਸਿੰਘ ਜੱਸਾ ਬਾਦਲ, ਭਾਈ ਹਰਿੰਦਰ ਸਿੰਘ ਜੱਸੋਵਾਲ, ਮਨਪ੍ਰੀਤ ਸਿੰਘ, ਦਿਲਾਵਰ ਸਿੰਘ, ਦਿਲਪ੍ਰੀਤ ਸਿੰਘ ਨੇ ਆਪੋ ਆਪਣੀਆਂ ਸੇਵਾਵਾਂ ਨੂੰ ਬਾਖ਼ੂਬੀ ਅੰਜਾਮ ਦਿੱਤਾ। ਗੁਰਦੁਆਰਾ ਮੈਨੇਜਰ ਹਰਦੀਪ ਸਿੰਘ ਗਿੱਲ ਚੁਗਾਵਾਂ ਨੇ ਦੱਸਿਆ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪੂਰਨ ਸਹਿਯੋਗ ਨਾਲ ਆਰੰਭ ਹਫ਼ਤਾਵਾਰੀ ਕੀਰਤਨ ਦੀ ਲੜੀ ਤਹਿਤ ਭਾਈ ਗੁਰਮੇਲ ਸਿੰਘ ਹਜੂਰੀ ਰਾਗੀ ਜਥਾ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਨੇ ਗੁਰਬਾਣੀ ਕੀਰਤਨ ਕਰਕੇ ਸੰਗਤ ਨੂੰ ਨਿਹਾਲ ਕੀਤਾ। ਇਸ ਮੌਕੇ ਭਾਈ ਬਘੇਲ ਸਿੰਘ, ਭਾਈ ਕੁਲਦੀਪ ਸਿੰਘ ਰੂਪ ਨਿਸ਼ਾਨ, ਪ੍ਰਗਟ ਸਿੰਘ ਗਰੇਵਾਲ ਮੈਡੀਕਲ ਹਾਲ ਵਾਲੇ ਸਮੇਤ ਵੱਡੀ ਗਿਣਤੀ ਵਿਚ ਸੰਗਤਾਂ ਨੇ ਹਾਜ਼ਰੀ ਭਰੀ।
Ad Position 22
No active advertisement
ਪਿਛਲੀ ਖ਼ਬਰ 2027 ਵਿਚ ਪੰਜਾਬ ਨੂੰ ਆਪਣੇ ਹੱਕਾਂ, ਆਪਣੀ ਪਛਾਣ ਅਤੇ ਸਵੈਮਾਣ ਦੀ ਰਾਜਨੀਤੀ ਚੁਣਨੀ ਹੋਵੇਗੀ-ਮਨਦੀਪ ਕੌਰ ਸੰਧੂ ਅਗਲੀ ਖ਼ਬਰ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ
Ad Position 24