08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

2027 ਵਿਚ ਪੰਜਾਬ ਨੂੰ ਆਪਣੇ ਹੱਕਾਂ, ਆਪਣੀ ਪਛਾਣ ਅਤੇ ਸਵੈਮਾਣ ਦੀ ਰਾਜਨੀਤੀ ਚੁਣਨੀ ਹੋਵੇਗੀ-ਮਨਦੀਪ ਕੌਰ ਸੰਧੂ

ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਉਮੀਦਵਾਰ ਬੀਬਾ ਮਨਦੀਪ ਕੌਰ ਸੰਧੂ ਨੇ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਸਿਰਫ਼ ਸਰਕਾਰ ਬਦਲਣ ਦੀਆਂ ਚੋਣਾਂ ਨਹੀਂ, ਸਗੋਂ ਪੰਜਾਬ ਦੇ ਭਵਿੱਖ, ਪੰਜਾਬੀਆਂ ਦੇ ਹੱਕਾਂ ਅਤੇ ਸੂਬੇ ਦੀ ਪਛਾਣ ਨੂੰ ਮਜ਼ਬੂਤ ਕਰਨ ਦਾ ਇੱਕ ਇਤਿਹਾਸਕ ਮੌਕਾ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਰਾਜਨੀਤੀ ਸੱਤਾ ਪ੍ਰਾਪਤੀ ਲਈ ਨਹੀਂ, ਸਗੋਂ ਪੰਜਾਬ, ਪੰਜਾਬੀਅਤ, ਸਿੱਖ ਪੰਥ ਅਤੇ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਸਮਰਪਿਤ ਹੈ।

Ad Position 21
No active advertisement
ਕੁੰਦਨਪੁਰੀ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਦਾ ਨਿਰੀਖਣ ਕਰਨ ਦੌਰਾਨ ਮੌਜੂਦ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ। (ਸੱਜੇ) ਕੁੰਦਨਪੁਰੀ ਸਥਿਤ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਬਰਾਂਡੇ ’ਚ ਬੈਠੇ ਬੱਚੇ। ਤਸਵੀਰਾਂ-ਸੇਵਕ ਸਿੰਘ 04-08-2026
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਸੀਨੀਅਰ ਆਗੂ ਅਤੇ ਵਿਧਾਨ ਸਭਾ ਹਲਕਾ ਸ੍ਰੀ ਮੁਕਤਸਰ ਸਾਹਿਬ ਤੋਂ ਉਮੀਦਵਾਰ ਬੀਬਾ ਮਨਦੀਪ ਕੌਰ ਸੰਧੂ ਨੇ ਕਿਹਾ ਕਿ ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਸਿਰਫ਼ ਸਰਕਾਰ ਬਦਲਣ ਦੀਆਂ ਚੋਣਾਂ ਨਹੀਂ, ਸਗੋਂ ਪੰਜਾਬ ਦੇ ਭਵਿੱਖ, ਪੰਜਾਬੀਆਂ ਦੇ ਹੱਕਾਂ ਅਤੇ ਸੂਬੇ ਦੀ ਪਛਾਣ ਨੂੰ ਮਜ਼ਬੂਤ ਕਰਨ ਦਾ ਇੱਕ ਇਤਿਹਾਸਕ ਮੌਕਾ ਹਨ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਦੀ ਰਾਜਨੀਤੀ ਸੱਤਾ ਪ੍ਰਾਪਤੀ ਲਈ ਨਹੀਂ, ਸਗੋਂ ਪੰਜਾਬ, ਪੰਜਾਬੀਅਤ, ਸਿੱਖ ਪੰਥ ਅਤੇ ਲੋਕਾਂ ਦੇ ਜਮਹੂਰੀ ਹੱਕਾਂ ਦੀ ਰਾਖੀ ਲਈ ਸਮਰਪਿਤ ਹੈ। ਪਾਰਟੀ ਹਮੇਸ਼ਾ ਸੰਵਿਧਾਨਕ ਅਤੇ ਲੋਕਤੰਤਰੀ ਢੰਗ ਨਾਲ ਪੰਜਾਬ ਨਾਲ ਜੁੜੇ ਰਾਜਨੀਤਿਕ, ਆਰਥਿਕ, ਸਮਾਜਿਕ ਅਤੇ ਸੱਭਿਆਚਾਰਕ ਮੁੱਦਿਆਂ ਨੂੰ ਉਠਾਉਂਦੀ ਆਈ ਹੈ। ਮਨਦੀਪ ਕੌਰ ਸੰਧੂ ਨੇ ਕਿਹਾ ਕਿ ਪੰਜਾਬ ਦੇ ਕਿਸਾਨ, ਮਜ਼ਦੂਰ, ਵਪਾਰੀ, ਨੌਜਵਾਨ, ਮਹਿਲਾਵਾਂ ਅਤੇ ਹਰ ਵਰਗ ਨੂੰ ਅਜਿਹੀ ਨੁਮਾਇੰਦਗੀ ਦੀ ਲੋੜ ਹੈ ਜੋ ਉਨ੍ਹਾਂ ਦੀ ਆਵਾਜ਼ ਨੂੰ ਬਿਨਾਂ ਕਿਸੇ ਸਮਝੌਤੇ ਦੇ ਵਿਧਾਨ ਸਭਾ ਅਤੇ ਜਨਤਕ ਮੰਚਾਂ ’ਤੇ ਉਠਾਏ। ਉਨ੍ਹਾਂ ਕਿਹਾ ਕਿ ਨਸ਼ਿਆਂ ਤੋਂ ਮੁਕਤੀ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਸਿੱਖਿਆ ਅਤੇ ਸਿਹਤ ਸੇਵਾਵਾਂ ਦੀ ਮਜ਼ਬੂਤੀ, ਕਿਸਾਨਾਂ ਦੀ ਆਰਥਿਕ ਸੁਰੱਖਿਆ ਅਤੇ ਕਾਨੂੰਨ ਦੇ ਰਾਜ ਦੀ ਸਥਾਪਨਾ ਪਾਰਟੀ ਦੀਆਂ ਮੁੱਖ ਤਰਜੀਹਾਂ ਹਨ। ਉਨ੍ਹਾਂ ਕਿਹਾ ਕਿ 2027 ਵਿੱਚ ਪੰਜਾਬ ਦੇ ਲੋਕਾਂ ਨੂੰ ਡਰ, ਲਾਲਚ, ਝੂਠੇ ਵਾਅਦਿਆਂ ਅਤੇ ਮੌਕਾਪ੍ਰਸਤ ਰਾਜਨੀਤੀ ਤੋਂ ਉੱਪਰ ਉੱਠ ਕੇ ਅਜਿਹੀ ਸੋਚ ਨੂੰ ਸਮਰਥਨ ਦੇਣਾ ਚਾਹੀਦਾ ਹੈ ਜੋ ਸੂਬੇ ਦੇ ਹਿੱਤਾਂ, ਲੋਕਾਂ ਦੀ ਇੱਜ਼ਤ ਅਤੇ ਜਵਾਬਦੇਹ ਸ਼ਾਸਨ ਨੂੰ ਪਹਿਲ ਦੇਵੇ। ਅਖੀਰ ਵਿੱਚ ਮਨਦੀਪ ਕੌਰ ਸੰਧੂ ਨੇ ਸਮੂਹ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇੱਕ ਮਜ਼ਬੂਤ, ਸਿਧਾਂਤਕ ਅਤੇ ਲੋਕ-ਪੱਖੀ ਬਦਲ ਵਜੋਂ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ) ਨੂੰ ਮਜ਼ਬੂਤ ਕਰਨ, ਤਾਂ ਜੋ ਪੰਜਾਬ ਦੀ ਆਵਾਜ਼ ਹੋਰ ਪ੍ਰਭਾਵਸ਼ਾਲੀ ਢੰਗ ਨਾਲ ਉਭਰ ਸਕੇ ਅਤੇ ਸੂਬੇ ਦੇ ਭਵਿੱਖ ਨੂੰ ਨਵੀਂ ਦਿਸ਼ਾ ਮਿਲ ਸਕੇ।
Ad Position 22
No active advertisement
ਪਿਛਲੀ ਖ਼ਬਰ ਨਰਿੰਦਰ ਸਿੰਘ ਮੱਲ੍ਹੀ ਤੇ ਨਵਲ ਜੈਨ ਨੇ ਰਜਨੀਸ਼ ਧੀਮਾਨ ਦਾ ਕੀਤਾ ਸਨਮਾਨ ਅਗਲੀ ਖ਼ਬਰ ਗੁਰਦੁਆਰਾ ਆਲਮਗੀਰ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ
Ad Position 24