08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਲੜਾਈ ਤੋਂ ਬਾਅਦ ਨੌਜਵਾਨ ਦਾ ਮੋਟਰਸਾਈਕਲ ਖੋਹ ਕੇ ਹੋਏ ਹਮਲਾਵਰ ਫਰਾਰ

ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੱਕਾ ਰੋਡ ‘ਤੇ ਲੜਾਈ ਤੋਂ ਬਾਅਦ ਨੌਜਵਾਨ ਦਾ ਮੋਟਰਸਾਈਕਲ ਹਮਲਾਵਰਾਂ ਵਲੋਂ ਖੋਹ ਲਿਆ ਗਿਆ ਤੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਇਸਲਾਮ ਗੰਜ ਦੇ ਰਹਿਣ ਵਾਲੇ ਦੀਪਕ ਕੁਮਾਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ ।

Ad Position 21
No active advertisement
ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਟਿੱਬਾ ਦੇ ਘੇਰੇ ਅੰਦਰ ਪੈਂਦੇ ਇਲਾਕੇ ਕੱਕਾ ਰੋਡ ‘ਤੇ ਲੜਾਈ ਤੋਂ ਬਾਅਦ ਨੌਜਵਾਨ ਦਾ ਮੋਟਰਸਾਈਕਲ ਹਮਲਾਵਰਾਂ ਵਲੋਂ ਖੋਹ ਲਿਆ ਗਿਆ ਤੇ ਫਰਾਰ ਹੋ ਗਏ। ਪੁਲਿਸ ਵਲੋਂ ਇਸ ਸਬੰਧੀ ਇਸਲਾਮ ਗੰਜ ਦੇ ਰਹਿਣ ਵਾਲੇ ਦੀਪਕ ਕੁਮਾਰ ਦੀ ਸ਼ਿਕਾਇਤ ‘ਤੇ ਕੇਸ ਦਰਜ ਕਰ ਲਿਆ ਹੈ । ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤ ਕਰਤਾ ਨੇ ਦੱਸਿਆ ਕਿ ਬੀਤੇ ਦਿਨ ਉਹ ਕੱਕਾ ਰੋਡ ਨੇੜੇ ਜਾ ਰਿਹਾ ਸੀ, ਜਦੋਂ ਬਾਲਾ ਜੀ ਪੁਲੀ ਨੇੜੇ ਪਹੁੰਚਿਆ ਤਾਂ ਉਸਦਾ ਮੋਟਰਸਾਈਕਲ ਉੱਥੇ ਜਾ ਰਹੇ ਇਕ ਦੂਜੇ ਮੋਟਰਸਾਈਕਲ ਨਾਲ ਟਕਰਾ ਗਿਆ। ਇਸ ਦੌਰਾਨ ਮੋਟਰਸਾਈਕਲ ‘ਤੇ ਜਾ ਰਹੇ ਨੌਜਵਾਨਾਂ ਨੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ ਉਹ ਹੇਠਾਂ ਡਿੱਗ ਗਿਆ। ਜਦੋਂ ਉਹ ਆਪਣਾ ਇਲਾਜ ਕਰਵਾ ਕੇ ਵਾਪਸ ਉਸ ਥਾਂ ਤੇ ਆਇਆ ਤਾਂ ਉਸ ਦਾ ਮੋਟਰਸਾਈਕਲ ਉੱਥੇ ਨਹੀਂ ਸੀ। ਇਹ ਨੌਜਵਾਨ ਉਸਦਾ ਮੋਟਰਸਾਈਕਲ ਲੈ ਕੇ ਫਰਾਰ ਹੋ ਗਏ ਸਨ। ਜਿਸ ਤੇ ਉਸਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਅਕਾਲੀ ਦਲ (ਬ) ਦੇ ਹਲਕਾ ਗਿੱਲ ਇੰਚਾਰਜ ਹਰਪ੍ਰੀਤ ਸਿੰਘ ਸਿੰਮਕ ਵਲੋਂ ਵਰਕਰਾਂ ਨਾਲ ਮੀਟਿੰਗਾਂ ਦਾ ਸਿਲਸਿਲਾ ਤੇਜ... ਅਗਲੀ ਖ਼ਬਰ ਨਰਿੰਦਰ ਸਿੰਘ ਮੱਲ੍ਹੀ ਤੇ ਨਵਲ ਜੈਨ ਨੇ ਰਜਨੀਸ਼ ਧੀਮਾਨ ਦਾ ਕੀਤਾ ਸਨਮਾਨ
Ad Position 24