08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਖੁੱਲ੍ਹੇ ਅਸਮਾਨ ਹੇਠ ਪੱਕਿਆ ਮਿਡ ਡੇ ਮੀਲ, ਸਮਾਰਟ ਸਕੂਲ ਦੀਆਂ ਖੁੱਲ੍ਹੀਆਂ ਪੋਲਾਂ

ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਨੌਜਵਾਨ ਦੀ ਸ਼ਨਾਖ਼ਤ ਹਰ ਵਰਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਮਾਂਗਟ ਵਜੋਂ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਪਰਮਿੰਦਰ ਸਿੰਘ ਆਹੂਜਾ)-ਥਾਣਾ ਸ਼ਿਮਲਾਪੁਰੀ ਦੀ ਪੁਲਿਸ ਨੇ ਨਾਜਾਇਜ਼ ਪਿਸਤੌਲ ਸਮੇਤ ਇਕ ਨੌਜਵਾਨ ਨੂੰ ਕਾਬੂ ਕੀਤਾ ਹੈ। ਕਾਬੂ ਕੀਤੇ ਗਏ ਨੌਜਵਾਨ ਦੀ ਸ਼ਨਾਖ਼ਤ ਹਰ ਵਰਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਮਾਂਗਟ ਵਜੋਂ ਕੀਤੀ ਗਈ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ ਇਕ ਪਿਸਤੌਲ ਅਤੇ ਸਾਮਾਨ ਬਰਾਮਦ ਕੀਤਾ ਹੈ। ਪੁਲਿਸ ਵਲੋਂ ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਜਾਂਚ ਕੀਤੀ ਜਾ ਰਹੀ ਹੈ। ਨਾਜਾਇਜ਼ ਸ਼ਰਾਬ ਬਰਾਮਦ - ਪੁਲਿਸ ਨੇ ਨਿਊ ਸ਼ਿਵਪੁਰੀ ਕਾਲੋਨੀ ਵਿਚ ਛਾਪਾਮਾਰੀ ਕਰਕੇ 46 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹਨ ਜਦ ਕਿ ਸ਼ਰਾਬ ਦੇ ਮਾਲਕ ਚੇਤਨ ਪੂਰੀ ਅਤੇ ਰੋਵਨ ਪੂਰੀ ਮੌਕੇ ਤੋਂ ਫ਼ਰਾਰ ਹੋ ਗਏ। ਪੁਲਿਸ ਉਨ੍ਹਾਂ ਦੀ ਭਾਲ ਕਰ ਰਹੀ ਹੈ। ਲੜਕੀ ਦੀ ਕੁੱਟਮਾਰ - ਪੁਲਿਸ ਨੇ ਪ੍ਰਿੰਯਕਾ ਵਾਸੀ ਸਲੇਮ ਟਾਬਰੀ ਦੀ ਸ਼ਿਕਾਇਤ ‘ਤੇ ਬਲਜੀਤ ਸਿੰਘ ਉਰਫ਼ ਟੋਨੂੰ ਅਤੇ ਉਸ ਦੇ ਚਾਰ ਹੋਰ ਸਾਥੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕਰਿਆਨਾ ਦੀ ਦੁਕਾਨ ਤੋਂ ਸਾਮਾਨ ਲੈਣ ਗਈ ਸੀ ਕਿ ਰਸਤੇ ਵਿਚ ਉਕਤ ਕਥਿਤ ਦੋਸ਼ੀ ਉਸ ਨੂੰ ਗਾਲ੍ਹਾਂ ਕੱਢਣ ਲੱਗ ਪਏ। ਜਦੋਂ ਉਸ ਨੇ ਇਸ ਦਾ ਇਤਰਾਜ਼ ਕੀਤਾ ਤਾਂ ਕਥਿਤ ਦੋਸ਼ੀਆਂ ਨੇ ਉਸਦੀ ਕੁੱਟਮਾਰ ਕੀਤੀ, ਰੋਲ਼ੇ ਦੀ ਆਵਾਜ਼ ਸੁਣ ਕੇ ਉਸ ਦਾ ਰਿਸ਼ਤੇਦਾਰ ਜਸਵੀਰ ਕੁਮਾਰ ਉਥੇ ਆ ਗਿਆ। ਕਥਿਤ ਦੋਸ਼ੀਆਂ ਵਲੋਂ ਉਸਦੀ ਵੀ ਕੁੱਟਮਾਰ ਕੀਤੀ ਗਈ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਧੋਖਾਧੜੀ ਦਾ ਮਾਮਲਾ - ਪੁਲਿਸ ਨੇ ਪਵਨ ਜੈਨ ਵਾਸੀ ਜੋਧੇਵਾਲ ਦੀ ਸ਼ਿਕਾਇਤ ‘ਤੇ ਆਸ਼ੀਸ਼ ਕੁਮਾਰ ਵਾਸੀ ਚੌੜਾ ਬਾਜ਼ਾਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਪਾਸੋਂ ਗ਼ਲਤੀ ਨਾਲ 5 ਲੱਖ, 25 ਹਜ਼ਾਰ ਰੁਪਏ ਦੀ ਨਗਦੀ ਆਸ਼ੀਸ਼ ਕੁਮਾਰ ਦੇ ਖਾਤੇ ਵਿਚ ਤਬਦੀਲ ਹੋ ਗਈ। ਜਦੋਂ ਉਸ ਨੇ ਆਪਣੇ ਪੈਸੇ ਵਾਪਸ ਮੰਗੇ ਤਾਂ ਕਥਿਤ ਦੋਸ਼ੀਆਂ ਨੇ ਇਸ ਬਦਲੇ ਉਸ ਨੂੰ ਚਾਰ ਚੈਕ ਦੇ ਦਿੱਤੇ। ਇਹਨਾਂ ਵਿਚੋਂ ਦੋ ਚੈਕ ਪਾਸ ਹੋਵੇ, ਜਦਕਿ ਦੋ ਚੈੱਕ ਬੈਂਕ ਵਿਚ ਫ਼ੇਲ੍ਹ ਹੋ ਗਏ। ਜਦੋਂ ਸ਼ਿਕਾਇਤਕਰਤਾ ਨੇ ਉਨ੍ਹਾਂ ਤੋਂ ਪੈਸੇ ਮੰਗੇ ਤਾਂ ਕਥਿਤ ਦੋਸ਼ੀਆਂ ਵਲੋਂ ਉਸ ਨੂੰ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਸੱਟੇਬਾਜ਼ ਕਾਬੂ - ਪੁਲਿਸ ਨੇ ਹੰਬੜਾਂ ਰੋਡ ‘ਤੇ ਸ਼ਰੇਆਮ ਸੱਟੇਬਾਜ਼ੀ ਕਰਦੇ ਲਲਿਤ ਕੁਮਾਰ ਵਾਸੀ ਤਾਜਪੁਰ ਰੋਡ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਉਸ ਦੇ ਕਬਜ਼ੇ ਵਿਚੋਂ 2100 ਦੀ ਨਕਦੀ ਬਰਾਮਦ ਕੀਤੀ ਹੈ। ਉਸ ਖ਼ਿਲਾਫ਼ ਕੇਸ ਦਰਜ ਵਿਚ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ।
Ad Position 22
No active advertisement
ਪਿਛਲੀ ਖ਼ਬਰ ਨੈਸ਼ਨਲ ਡੀ. ਵਾਰਮਿੰਗ ਦਿਵਸ ਨੂੰ ਸਫਲ ਬਣਾਉਣ ਲਈ ਤਿਆਰੀਆਂ ਮੁਕੰਮਲ-ਡਾ. ਹਰਪ੍ਰੀਤ ਸਿੰਘ ਅਗਲੀ ਖ਼ਬਰ ਅੱਜ ਪੰਜਾਬ ਦਾ ਨੌਜਵਾਨ ਸਿਰਫ਼ ਨਾਅਰਿਆਂ ਦੀ ਸਿਆਸਤ ਨਹੀਂ , ਬਲਕਿ ਪੰਜਾਬ ਦੇ ਭਵਿੱਖ , ਪਾਣੀਆਂ , ਕਿਸਾਨੀ ਅਤੇ ਪੰਜਾਬ ਦੇ...
Ad Position 24