08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਖੁੱਲ੍ਹੇ ਅਸਮਾਨ ਹੇਠ ਪੱਕਿਆ ਮਿਡ ਡੇ ਮੀਲ, ਸਮਾਰਟ ਸਕੂਲ ਦੀਆਂ ਖੁੱਲ੍ਹੀਆਂ ਪੋਲਾਂ

ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਕੁੰਦਨਪੁਰੀ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਚ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਕੂਲ ਦੇ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ। ਨਿਰੀਖਣ ਦੌਰਾਨ ਸਕੂਲ ਵਿਚ ਸਫਾਈ ਦੀ ਮਾੜੀ ਹਾਲਤ, ਬੱਚਿਆਂ ਲਈ ਬਣਨ ਵਾਲਾ ਮਿਡ ਡੇ ਮੀਲ ਖੁੱਲ੍ਹੇ ਅਸਮਾਨ ਹੇਠ ਤਿਆਰ ਕੀਤਾ ਜਾਣਾ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਦੇਖਕੇ ਬਿੱਟੂ ਨੇ ਨਾਰਾਜ਼ਗੀ ਜ਼ਾਹਿਰ ਕੀਤੀ।

Ad Position 21
No active advertisement
ਅਜੀਤ ਡੈਸਕ 04-08-2026
ਲੁਧਿਆਣਾ, 3 ਅਗਸਤ (ਭੁਪਿੰਦਰ ਸਿੰਘ ਬੈਂਸ)-ਮਹਾਂਨਗਰ ਦੇ ਕੁੰਦਨਪੁਰੀ ਸਥਿਤ ਸਰਕਾਰੀ ਪ੍ਰਾਇਮਰੀ ਸਮਾਰਟ ਸਕੂਲ ਵਿਚ ਸਾਬਕਾ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਵਲੋਂ ਕੀਤੇ ਗਏ ਅਚਨਚੇਤ ਨਿਰੀਖਣ ਦੌਰਾਨ ਸਕੂਲ ਦੇ ਪ੍ਰਬੰਧਾਂ ਦੀਆਂ ਗੰਭੀਰ ਖਾਮੀਆਂ ਸਾਹਮਣੇ ਆਈਆਂ। ਨਿਰੀਖਣ ਦੌਰਾਨ ਸਕੂਲ ਵਿਚ ਸਫਾਈ ਦੀ ਮਾੜੀ ਹਾਲਤ, ਬੱਚਿਆਂ ਲਈ ਬਣਨ ਵਾਲਾ ਮਿਡ ਡੇ ਮੀਲ ਖੁੱਲ੍ਹੇ ਅਸਮਾਨ ਹੇਠ ਤਿਆਰ ਕੀਤਾ ਜਾਣਾ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਦੇਖਕੇ ਬਿੱਟੂ ਨੇ ਨਾਰਾਜ਼ਗੀ ਜ਼ਾਹਿਰ ਕੀਤੀ। ਬਿੱਟੂ ਨੇ ਕਿਹਾ ਕਿ ਬੱਚਿਆਂ ਦੀ ਸਿਹਤ ਨਾਲ ਇਸ ਤਰ੍ਹਾਂ ਦੀ ਲਾਪਰਵਾਹੀ ਕਿਸੇ ਵੀ ਹਾਲਤ ਵਿਚ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ। ਉਨ੍ਹਾਂ ਕਿਹਾ ਕਿ ਸਮਾਰਟ ਸਕੂਲ ਦਾ ਦਰਜਾ ਮਿਲਣ ਦੇ ਬਾਵਜੂਦ ਸਕੂਲ ਦੀ ਹਾਲਤ ਸਰਕਾਰੀ ਦਾਅਵਿਆਂ ਦੀ ਪੋਲ ਖੋਲ੍ਹ ਰਹੀ ਹੈ। ਨਿਰੀਖਣ ਦੌਰਾਨ ਕਈ ਬੱਚੇ ਜਮਾਤਾਂ ਦੀ ਥਾਂ ਬਰਾਂਡੇ ਵਿਚ ਬੈਠ ਕੇ ਪੜ੍ਹਾਈ ਕਰਦੇ ਵੀ ਨਜ਼ਰ ਆਏ। ਸਾਬਕਾ ਕੇਂਦਰੀ ਮੰਤਰੀ ਨੇ ਸਿੱਖਿਆ ਵਿਭਾਗ ਦੀ ਕਾਰਗੁਜ਼ਾਰੀ ‘ਤੇ ਵੀ ਸਵਾਲ ਚੁੱਕਦਿਆਂ ਕਿਹਾ ਕਿ ਸਕੂਲਾਂ ਵਿਚ ਅਜਿਹੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਐਲਾਨ ਕੀਤਾ ਕਿ ਸ਼ਹਿਰ ਦੇ ਹੋਰ ਸਰਕਾਰੀ ਸਕੂਲਾਂ ਦਾ ਵੀ ਅਚਨਚੇਤ ਨਿਰੀਖਣ ਕੀਤਾ ਜਾਵੇਗਾ ਤਾਂ ਜੋ ਸਰਕਾਰੀ ਸਕੂਲਾਂ ਦੀ ਅਸਲ ਹਾਲਤ ਲੋਕਾਂ ਸਾਹਮਣੇ ਲਿਆਂਦੀ ਜਾ ਸਕੇ। ਬਿੱਟੂ ਨੇ ਕਿਹਾ ਕਿ ਬੱਚਿਆਂ ਨੂੰ ਸਾਫ-ਸੁਥਰਾ ਅਤੇ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣਾ ਸਰਕਾਰ ਅਤੇ ਸਿੱਖਿਆ ਵਿਭਾਗ ਦੀ ਪਹਿਲੀ ਜ਼ਿੰਮੇਵਾਰੀ ਹੈ।
Ad Position 22
No active advertisement
ਪਿਛਲੀ ਖ਼ਬਰ ਚੋਰੀ ਹੋਈ ਕਾਰ ਮਾਲਕ ਅਤੇ ਡੀਲਰ ਨੇ ਖੁਦ ਲੱਭੀ ਕਾਰ ਚੋਰੀ ਕਰਨ ਵਾਲਾ ਨੌਜਵਾਨ ਕੀਤਾ ਕਾਬੂ ਅਗਲੀ ਖ਼ਬਰ ਜੀ.ਐਨ.ਕੇ.ਸੀ.ਡਬਲਿਊ. ਦੇ ਪ੍ਰਿੰਸੀਪਲ ਅਤੇ ਫੈਕਲਟੀ ਮੈਂਬਰਾਂ ਨੇ ਪ੍ਰਧਾਨ ਮੰਤਰੀ ਨਸ਼ਾ ਮੁਕਤ ਭਾਰਤ ਪ੍ਰੋਗਰਾਮ ’ਚ ਆਨਲਾਈਨ...
Ad Position 24