08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਜਨਮ ਦਿਹਾੜੇ ਨੂੰ ਸਮਰਪਿਤ ਪਿੰਡ ਆਲੋਵਾਲ ਵਿਖੇ ਦਸਤਾਰ ਕੈਂਪ ਕੱਲ੍ਹ

ਰਾੜਾ ਸਾਹਿਬ, 3 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਵਸ ਮੌਕੇ ਜਨਮ ਅਸਥਾਨ ਗੁਰਦੁਆਰਾ ਈਸ਼ਰਸਰ ਸਾਹਿਬ ਪਿੰਡ ਆਲੋਵਾਲ ਵਿਖੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਦੇ ਵਿਸ਼ੇਸ਼ ਸਹਿਯੋਗ ਨਾਲ ਸੰਪ੍ਰਦਾਇ ਦੇ ਮੁੱਖੀ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖੀ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਦਸਤਾਰ ਕੈਂਪ ਲਗਾਇਆ ਜਾਂਦਾ ਹੈ, ਜਿਸ ਤਹਿਤ ਮਿਤੀ 5 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ 4 ਵਜੇ ਤੱਕ ਗੁਰਦੁਆਰਾ ਈਸਰਸਰ ਸਾਹਿਬ ਪਿੰਡ ਆਲੋਵਾਲ ਵਿਖੇ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 04-08-2026
ਰਾੜਾ ਸਾਹਿਬ, 3 ਅਗਸਤ (ਸੁਖਵੀਰ ਸਿੰਘ ਚਣਕੋਈਆਂ)-ਸੰਤ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਵਸ ਮੌਕੇ ਜਨਮ ਅਸਥਾਨ ਗੁਰਦੁਆਰਾ ਈਸ਼ਰਸਰ ਸਾਹਿਬ ਪਿੰਡ ਆਲੋਵਾਲ ਵਿਖੇ ਗੁਰਦੁਆਰਾ ਕਰਮਸਰ ਰਾੜਾ ਸਾਹਿਬ ਟਰੱਸਟ ਦੇ ਵਿਸ਼ੇਸ਼ ਸਹਿਯੋਗ ਨਾਲ ਸੰਪ੍ਰਦਾਇ ਦੇ ਮੁੱਖੀ ਬਾਬਾ ਅਮਰ ਸਿੰਘ ਭੋਰਾ ਸਾਹਿਬ ਵਾਲਿਆਂ ਦੀ ਸਰਪ੍ਰਸਤੀ ਹੇਠ ਆਓ ਦਸਤਾਰਾਂ ਸਜਾਈਏ ਮੁਹਿੰਮ ਤਹਿਤ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਵੱਲੋਂ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦੇ ਹੋਏ ਵਿਰਸਾ ਸੰਭਾਲ ਸਰਦਾਰੀ ਲਹਿਰ ਪੰਜਾਬ ਦੇ ਮੁੱਖੀ ਭਾਈ ਮਨਦੀਪ ਸਿੰਘ ਖੁਰਦ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ਸੰਤ ਬਾਬਾ ਈਸ਼ਰ ਸਿੰਘ ਰਾੜਾ ਸਾਹਿਬ ਵਾਲਿਆਂ ਦੇ ਜਨਮ ਦਿਹਾੜੇ ਮੌਕੇ ਦਸਤਾਰ ਕੈਂਪ ਲਗਾਇਆ ਜਾਂਦਾ ਹੈ, ਜਿਸ ਤਹਿਤ ਮਿਤੀ 5 ਅਗਸਤ ਦਿਨ ਬੁੱਧਵਾਰ ਨੂੰ ਸਵੇਰੇ 9 ਵਜੇ ਤੋਂ 4 ਵਜੇ ਤੱਕ ਗੁਰਦੁਆਰਾ ਈਸਰਸਰ ਸਾਹਿਬ ਪਿੰਡ ਆਲੋਵਾਲ ਵਿਖੇ ਦਸਤਾਰ ਕੈਂਪ ਲਗਾਇਆ ਜਾ ਰਿਹਾ ਹੈ। ਜਿਸ ਵਿੱਚ ਜੋ ਵੀ ਨੌਜਵਾਨ ਪੱਕੇ ਤੌਰ ਤੇ ਸਾਬਤ ਸੂਰਤ ਹੋਣ ਅਤੇ ਦਸਤਾਰ ਸਜਾਉਣ ਦਾ ਪ੍ਰਣ ਕਰਨਗੇ, ਨੂੰ ਸੰਸਥਾ ਵਲੋਂ ਦਸਤਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ ਅਤੇ ਜੋ ਵੀ ਬੱਚੇ ਗੁਰਬਾਣੀ ਜਾਂ ਇਤਿਹਾਸ ਸਬੰਧੀ ਜਾਣਕਾਰੀ ਦੇਣਗੇ ਉਹਨਾਂ ਨੂੰ ਮੈਡਲ ਪ੍ਰਸ਼ੰਸਾ ਪੱਤਰ ਅਤੇ ਦਸਤਾਰ ਦੇ ਨਾਲ ਸਨਮਾਨਿਤ ਕੀਤਾ ਜਾਵੇਗਾ। ਉਹਨਾਂ ਕਿਹਾ ਕਿ ਦਸਤਾਰ ਕੈਂਪ ਦੌਰਾਨ ਇੰਟਰਨੈਸ਼ਨਲ ਦਸਤਾਰ ਕੋਚਾਂ ਦੁਆਰਾ ਹਰ ਪ੍ਰਕਾਰ ਦੀ ਦਸਤਾਰ ਸਿਖਲਾਈ ਦਿੱਤੀ ਜਾਵੇਗੀ।
Ad Position 22
No active advertisement
ਪਿਛਲੀ ਖ਼ਬਰ 66 ਕੇ.ਵੀ ਸਬ-ਸਟੇਸ਼ਨ ’ਚ ਜ਼ਬਰਦਸਤੀ ਦਾਖ਼ਲ ਹੋ ਕੇ ਮੁਲਾਜ਼ਮਾਂ ਨਾਲ ਧੱਕਾਮੁੱਕੀ ਅਗਲੀ ਖ਼ਬਰ ਚੋਰੀ ਹੋਈ ਕਾਰ ਮਾਲਕ ਅਤੇ ਡੀਲਰ ਨੇ ਖੁਦ ਲੱਭੀ ਕਾਰ ਚੋਰੀ ਕਰਨ ਵਾਲਾ ਨੌਜਵਾਨ ਕੀਤਾ ਕਾਬੂ
Ad Position 24