ਸਰਕਾਰੀ ਕਾਲਜ ਲੜਕੀਆਂ ਵਿਚ ਸੈਸ਼ਨ 2026-27 ਦੀ ਨਵੀਂ ਵਿਦਿਆਰਥੀ ਕੌਂਸਲ ਦੀ ਸਥਾਪਨਾ
ਲੁਧਿਆਣਾ 3 ਅਗਸਤ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਦੀ ਨਵੀਂ ਵਿਦਿਆਰਥੀ ਕੌਂਸਲ ਦੇ ਉਦਘਾਟਨ ਸਮਾਰੋਹ ਵਿਚ ਪ੍ਰਿੰਸੀਪਲ ਸੁਮਨ ਲਤਾ ਦੁਆਰਾ ਕੁੱਲ 50 ਕੌਂਸਲ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਬੀ.
ਲੁਧਿਆਣਾ 3 ਅਗਸਤ (ਜਸਵਿੰਦਰ ਸਿੰਘ)-ਸਰਕਾਰੀ ਕਾਲਜ ਲੜਕੀਆਂ ਦੀ ਨਵੀਂ ਵਿਦਿਆਰਥੀ ਕੌਂਸਲ ਦੇ ਉਦਘਾਟਨ ਸਮਾਰੋਹ ਵਿਚ ਪ੍ਰਿੰਸੀਪਲ ਸੁਮਨ ਲਤਾ ਦੁਆਰਾ ਕੁੱਲ 50 ਕੌਂਸਲ ਮੈਂਬਰਾਂ ਦਾ ਸਨਮਾਨ ਕੀਤਾ ਗਿਆ। ਬੀ.ਏ. ਤੀਜਾ ਦੀ ਵਿਦਿਆਰਥਣ ਜੈਸਮੀਨ ਕੌਰ ਨੂੰ ਹੈੱਡ ਗਰਲ ਚੁਣਿਆ ਗਿਆ। ਬੀ.ਏ.-ਦੂਜਾ ਦੀ ਵਿਦਿਆਰਥਣ ਸੰਨਿਧਾ ਮਹਾਜਨ, ਬੀ.ਐਸ.ਸੀ.-ਤੀਜਾ ਦੀ ਵਿਦਿਆਰਥਣ ਜੈਸਮੀਨ ਕੌਰ ਅਤੇ ਬੀ.ਏ.-ਦੂਜਾ ਦੀ ਵਿਦਿਆਰਥਣ ਕਨਿਕਾ ਮਲਹੋਤਰਾ ਨੂੰ ਕ੍ਰਮਵਾਰ ਡਿਪਟੀ ਹੈੱਡ ਗਰਲ, ਸਕੱਤਰ ਅਤੇ ਸੰਯੁਕਤ ਸਕੱਤਰ ਚੁਣਿਆ ਗਿਆ। ਵਿਦਿਆਰਥੀਆਂ ਨੇ ਸੰਸਥਾ ਦੇ ਵਿਕਾਸ ਲਈ ਆਪਣੀਆਂ ਜ਼ਿੰਮੇਵਾਰੀਆਂ ਨੂੰ ਪੂਰੇ ਦਿਲ ਨਾਲ ਨਿਭਾਉਣ ਦਾ ਪ੍ਰਣ ਲਿਆ। ਇਸ ਮੌਕੇ ਪ੍ਰਿੰਸੀਪਲ ਸੁਮਨ ਲਤਾ ਨੇ ਸਾਰੇ ਨਵੇਂ ਵਿਦਿਆਰਥੀਆਂ ਨੂੰ ਵਧਾਈ ਦਿੱਤੀ ਅਤੇ ਦੱਸਿਆ ਕਿ ਉਹ ਸਾਰੇ ਕਾਲਜ ਦੀ ਤਰੱਕੀ ਵਿਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਉਨ੍ਹਾਂ ਨੇ ਵਿਦਿਆਰਥੀ ਕੌਂਸਲ ਦੇ ਇੰਚਾਰਜ ਡਾ. ਹਰਲੀਨ ਦੀ ਸਖ਼ਤ ਮਿਹਨਤ ਅਤੇ ਸਮਰਪਣ ਲਈ ਪ੍ਰਸ਼ੰਸਾ ਕੀਤੀ। ਸਮਾਰੋਹ ਦੇ ਅੰਤ ਵਿਚ ਡਾ. ਹਰਲੀਨ ਕੌਰ ਨੇ ਧੰਨਵਾਦ ਮਤਾ ਪੇਸ਼ ਕੀਤਾ।