07-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-08-2026

ਵੈਟਰਨਰੀ ਯੂਨੀਵਰਸਿਟੀ ਦੇ ਵਿਦਿਆਰਥੀ ‘ਰਾਸ਼ਟਰੀ ਨਸ਼ਾ ਵਿਰੋਧੀ ਮਿਸ਼ਨ’ ਵਿਚ ਹੋਏ ਸ਼ਾਮਿਲ

ਲੁਧਿਆਣਾ, 3 ਅਗਸਤ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤੇ ਗਏ ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਉਪਰਾਲੇ ‘ਵਿਕਸਤ ਭਾਰਤ ਸੰਕਲਪ ਲਈ ਨਸ਼ਾ ਮੁਕਤ ਯੁਵਾ’ ਦੇ ਤਹਿਤ ਨਸ਼ਾ ਦੁਰਵਰਤੋਂ ਵਿਰੁੱਧ ਰਾਸ਼ਟਰੀ ਜਨ ਸਹੁੰ ਚੁੱਕੀ। ਇਸ ਪ੍ਰੋਗਰਾਮ ਵਿਚ ਪੰਜਾਬ ਦੇ ਰਾਜਪਾਲ ਅਤੇ ਰਾਜ ਯੂਨੀਵਰਸਿਟੀਆਂ ਦੇ ਚਾਂਸਲਰ, ਗੁਲਾਬ ਚੰਦ ਕਟਾਰੀਆ, ਚੰਡੀਗੜ੍ਹ ਤੋਂ ਵਰਚੂਅਲ ਤੌਰ ‘ਤੇ ਵੀ ਸ਼ਾਮਲ ਹੋਏ।

Ad Position 21
No active advertisement
ਰਾਸ਼ਟਰੀ ਨਸ਼ਾ ਵਿਰੋਧੀ ਮੁਹਿੰਮ ਵਿਚ ਭਾਗ ਲੈਣ ਮੌਕੇ ਵੱਖ-ਵੱਖ ਅਧਿਕਾਰੀ ਅਤੇ ਵਿਦਿਆਰਥੀ। ਅਜੀਤ ਤਸਵੀਰ ਥਾਣਾ ਬਸਤੀ ਜੋਧੋਵਾਲ ਦੇ ਪੁਲਿਸ ਅਧਿਕਾਰੀ ਨੂੰ ਸ਼ਿਕਾਇਤ ਦਿੰਦੇ ਹੋਏ ਗੁਰਪ੍ਰੀਤ ਸਿੰਘ ਮਹਿਦੂਦਾਂ ਤੇ ਹੋਰ। ਤਸਵੀਰ-ਸੇਵਕ ਸਿੰਘ 04-08-2026
ਲੁਧਿਆਣਾ, 3 ਅਗਸਤ (ਜਸਵਿੰਦਰ ਸਿੰਘ)-ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਜ਼ ਯੂਨੀਵਰਸਿਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੁਆਰਾ ਸ਼ੁਰੂ ਕੀਤੇ ਗਏ ਭਾਰਤ ਸਰਕਾਰ ਦੇ ਯੁਵਾ ਮਾਮਲਿਆਂ ਅਤੇ ਖੇਡ ਮੰਤਰਾਲੇ ਦੇ ਉਪਰਾਲੇ ‘ਵਿਕਸਤ ਭਾਰਤ ਸੰਕਲਪ ਲਈ ਨਸ਼ਾ ਮੁਕਤ ਯੁਵਾ’ ਦੇ ਤਹਿਤ ਨਸ਼ਾ ਦੁਰਵਰਤੋਂ ਵਿਰੁੱਧ ਰਾਸ਼ਟਰੀ ਜਨ ਸਹੁੰ ਚੁੱਕੀ। ਇਸ ਪ੍ਰੋਗਰਾਮ ਵਿਚ ਪੰਜਾਬ ਦੇ ਰਾਜਪਾਲ ਅਤੇ ਰਾਜ ਯੂਨੀਵਰਸਿਟੀਆਂ ਦੇ ਚਾਂਸਲਰ, ਗੁਲਾਬ ਚੰਦ ਕਟਾਰੀਆ, ਚੰਡੀਗੜ੍ਹ ਤੋਂ ਵਰਚੂਅਲ ਤੌਰ ‘ਤੇ ਵੀ ਸ਼ਾਮਲ ਹੋਏ। ਇਸ ਪਹਿਲਕਦਮੀ ਦਾ ਉਦੇਸ਼ ਨੌਜਵਾਨਾਂ ਨੂੰ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨਾ ਅਤੇ ਉਨ੍ਹਾਂ ਨੂੰ ਸਬੰਧਿਤ ਭਾਈਚਾਰਿਆਂ ਵਿਚ ਸਕਾਰਾਤਮਿਕ ਸਮਾਜਿਕ ਤਬਦੀਲੀ ਦੇ ਰਾਜਦੂਤ ਬਣਨ ਲਈ ਉਤਸ਼ਾਹਿਤ ਕਰਨਾ ਸੀ। ਡਾ: ਜਤਿੰਦਰ ਪਾਲ ਸਿੰਘ ਗਿੱਲ, ਉਪ-ਕੁਲਪਤੀ ਨੇ ਕਿਹਾ ਕਿ ਵੈਟਰਨਰੀ ਯੂਨੀਵਰਸਿਟੀ ਨੇ ਨਸ਼ਾ ਵਿਰੋਧੀ ਪ੍ਰਣ ਵਿਚ ਆਪਣੇ ਵਿਦਿਆਰਥੀਆਂ ਅਤੇ ਸੰਬੰਧਿਤ ਕਾਲਜਾਂ ਦੇ ਵਿਦਿਆਰਥੀਆਂ ਦੀ ਪੂਰਨ ਭਾਗੀਦਾਰੀ ਨਿਸ਼ਚਿਤ ਕੀਤੀ। ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਦਾ ਭਰਵਾਂ ਹੁੰਗਾਰਾ ਉਨ੍ਹਾਂ ਦਾ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਤੋਂ ਦੂਰ ਰਹਿਣ ਅਤੇ ਸਿਹਤਮੰਦ, ਜ਼ਿੰਮੇਵਾਰ ਅਤੇ ਪ੍ਰਗਤੀਸ਼ੀਲ ਸਮਾਜ ਬਣਾਉਣ ਵਿਚ ਯੋਗਦਾਨ ਪਾਉਣ ਦੇ ਦ੍ਰਿੜ੍ਹ ਇਰਾਦੇ ਨੂੰ ਦਰਸਾਉਂਦਾ ਹੈ। ਇਹ ਪ੍ਰੋਗਰਾਮ ਵਿਦਿਆਰਥੀ ਭਲਾਈ ਦੇ ਨਿਰਦੇਸ਼ਕ ਡਾ. ਜਸਪਾਲ ਸਿੰਘ ਹੁੰਦਲ ਦੀ ਅਗਵਾਈ ਹੇਠ ਕਰਵਾਇਆ ਗਿਆ ਸੀ, ਜਿਨ੍ਹਾਂ ਨੇ ਨਸ਼ਾ ਮੁਕਤ ਸਮਾਜ ਦੇ ਨਿਰਮਾਣ ਵਿਚ ਨੌਜਵਾਨਾਂ ਦੀ ਮਹੱਤਵਪੂਰਨ ਭੂਮਿਕਾ ਨੂੰ ਉਜਾਗਰ ਕੀਤਾ। ਨਸ਼ਾ-ਮੁਕਤ ਯੂਨੀਵਰਸਿਟੀ ਕੈਂਪਸ ਲਈ ਨਸ਼ਾ ਵਿਰੋਧੀ ਕਮੇਟੀ ਦੇ ਸਿਰਮੌਰ ਅਧਿਕਾਰੀ ਡਾ. ਹਰਕੀਰਤ ਸਿੰਘ ਨੇ ਇਸ ਸਮਾਗਮ ਦਾ ਤਾਲਮੇਲ ਕੀਤਾ ਅਤੇ ਜਾਗਰੂਕਤਾ, ਰੋਕਥਾਮ ਅਤੇ ਭਾਈਚਾਰਕ ਸ਼ਮੂਲੀਅਤ ਵਿਚ ਯੂਨੀਵਰਸਿਟੀ ਦੇ ਚੱਲ ਰਹੇ ਯਤਨਾਂ ਦੀ ਰੂਪਰੇਖਾ ਦੱਸੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਸਾਹਿਤ ਅਕਾਦਮੀ ਵਲੋਂ ਪੁਸ਼ਪਾ ਸ਼ਰਮਾ ਦੇ ਦਿਹਾਂਤ ’ਤੇ ਦੁੱਖ ਦਾ ਪ੍ਰਗਟਾਵਾ ਅਗਲੀ ਖ਼ਬਰ ਸਰਕਾਰੀ ਕਾਲਜ ਲੜਕੀਆਂ ਵਿਚ ਸੈਸ਼ਨ 2026-27 ਦੀ ਨਵੀਂ ਵਿਦਿਆਰਥੀ ਕੌਂਸਲ ਦੀ ਸਥਾਪਨਾ
Ad Position 24