05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਮਨਾਇਆ

ਫੁੱਲਾਂਵਾਲ, 4 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ, ਖ਼ੁਸ਼ੀ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿਚ ਸਜ-ਧਜ ਕੇ ਆਈਆਂ, ਜਿਸ ਨਾਲ ਸਾਰਾ ਸਕੂਲ ਪੰਜਾਬੀ ਸਭਿਆਚਾਰ ਦੇ ਰੰਗਾਂ ਨਾਲ ਰੰਗਿਆ ਹੋਇਆ ਨਜ਼ਰ ਆਇਆ।

Ad Position 21
No active advertisement
ਅਜੀਤ ਡੈਸਕ 05-08-2026
ਫੁੱਲਾਂਵਾਲ, 4 ਅਗਸਤ (ਮਨਜੀਤ ਸਿੰਘ ਦੁੱਗਰੀ)-ਸ਼ਹੀਦ ਕਰਤਾਰ ਸਿੰਘ ਸਰਾਭਾ ਮਾਰਗ ਸਥਿਤ ਪਿੰਡ ਦਾਦ ਦੇ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਵਿਖੇ ਹਰਿਆਲੀ ਤੀਜ ਦਾ ਤਿਉਹਾਰ ਉਤਸ਼ਾਹ, ਖ਼ੁਸ਼ੀ ਅਤੇ ਰਵਾਇਤੀ ਢੰਗ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੀਆਂ ਵਿਦਿਆਰਥਣਾਂ ਰੰਗ-ਬਿਰੰਗੇ ਪੰਜਾਬੀ ਪਹਿਰਾਵਿਆਂ ਵਿਚ ਸਜ-ਧਜ ਕੇ ਆਈਆਂ, ਜਿਸ ਨਾਲ ਸਾਰਾ ਸਕੂਲ ਪੰਜਾਬੀ ਸਭਿਆਚਾਰ ਦੇ ਰੰਗਾਂ ਨਾਲ ਰੰਗਿਆ ਹੋਇਆ ਨਜ਼ਰ ਆਇਆ। ਸਕੂਲ ਦੇ ਵਿਹੜੇ ਵਿਚ ਵਿਦਿਆਰਥਣਾਂ ਲਈ ਮਹਿੰਦੀ ਦੇ ਸਟਾਲ, ਝੂਲੇ ਅਤੇ ਤੀਜ ਨਾਲ ਸੰਬੰਧਿਤ ਵਿਸ਼ੇਸ਼ ਸਜਾਵਟ ਦਾ ਪ੍ਰਬੰਧ ਕੀਤਾ ਗਿਆ। ਵਿਦਿਆਰਥੀਆਂ ਵਲੋਂ ਭੰਗੜਾ, ਗਿੱਧਾ, ਮਾਡਲਿੰਗ, ਲੋਕ ਗੀਤ ਅਤੇ ਲੋਕ ਨਾਚ ਦੀਆਂ ਸ਼ਾਨਦਾਰ ਪੇਸ਼ਕਾਰੀਆਂ ਨੇ ਸਮਾਗਮ ਨੂੰ ਚਾਰ ਚੰਨ ਲਗਾ ਦਿੱਤੇ। ਮਾਡਲਿੰਗ ਮੁਕਾਬਲੇ ਵਿਚ ਜਸਮੀਤ ਕੌਰ (ਜਮਾਤ 12ਵੀਂ) ਨੂੰ ‘ਤੀਆਂ ਦੀ ਰਾਣੀ’, ਗੁਰਲੀਨ ਕੌਰ (ਜਮਾਤ 11ਵੀਂ) ਨੂੰ ‘ਤੋਰ ਪੰਜਾਬਣ ਦੀ’, ਬਿਪਨਪ੍ਰੀਤ ਕੌਰ (ਜਮਾਤ 12ਵੀਂ) ਨੂੰ ‘ਸੁੱਚੀ ਪੰਜਾਬਣ’, ਸ਼ੁਭਪ੍ਰੀਤ ਕੌਰ (ਜਮਾਤ 11ਵੀਂ) ਨੂੰ ‘ਰੂਹ ਸਭਿਆਚਾਰ ਦੀ’ ਅਤੇ ਮਨਰੂਪ ਕੌਰ (ਜਮਾਤ 11ਵੀਂ) ਨੂੰ ‘ਤੀਆਂ ਦੀ ਰੌਣਕ’ ਦੇ ਖ਼ਿਤਾਬ ਨਾਲ ਸਨਮਾਨਿਤ ਕੀਤਾ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਅਤੇ ਸਮੂਹ ਸਟਾਫ਼ ਲਈ ਖੀਰ ਅਤੇ ਮਾਲਪੂੜਿਆਂ ਦਾ ਲੰਗਰ ਲਗਾਇਆ ਗਿਆ। ਸਕੂਲ ਦੀ ਪ੍ਰਿੰਸੀਪਲ ਰੁਪਿੰਦਰ ਕੌਰ ਨੇ ਵਿਦਿਆਰਥੀਆਂ ਨੂੰ ਆਪਣੀ ਅਮੀਰ ਪੰਜਾਬੀ ਸਭਿਆਚਾਰਕ ਵਿਰਾਸਤ ਦਾ ਸਤਿਕਾਰ ਕਰਨ, ਇਸ ਨਾਲ ਹਮੇਸ਼ਾ ਜੁੜੇ ਰਹਿਣ ਅਤੇ ਇਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਇਸ ਸਫਲ ਸਮਾਗਮ ਲਈ ਵਿਦਿਆਰਥੀਆਂ, ਅਧਿਆਪਕਾਂ, ਸਹਿਯੋਗੀ ਸਟਾਫ਼ ਅਤੇ ਗੈਰ-ਅਧਿਆਪਕ ਸਟਾਫ਼ ਦੀ ਮਿਹਨਤ ਦੀ ਭਰਪੂਰ ਸ਼ਲਾਘਾ ਕਰਦਿਆਂ ਸਭ ਨੂੰ ਵਧਾਈ ਅਤੇ ਸ਼ੁੱਭਕਾਮਨਾਵਾਂ ਦਿੱਤੀਆਂ।
Ad Position 22
No active advertisement
ਪਿਛਲੀ ਖ਼ਬਰ ਬਸਪਾ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ-ਸੂਬਾ ਸਕੱਤਰ ਸਰੀਂਹ ਅਗਲੀ ਖ਼ਬਰ ਵਿਦਿਆਰਥਣ ਨਾਲ ਛੇੜਛਾੜ ਕਰਨ ਦੇ ਦੋਸ਼ ਤਹਿਤ ਅਧਿਆਪਕ ਖਿਲਾਫ ਮਾਮਲਾ ਦਰਜ
Ad Position 24
No active advertisement