ਬਸਪਾ ਦੀਆਂ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣਾ ਸਮੇਂ ਦੀ ਮੁੱਖ ਲੋੜ-ਸੂਬਾ ਸਕੱਤਰ ਸਰੀਂਹ
ਆਲਮਗੀਰ, 4 ਅਗਸਤ (ਜਰਨੈਲ ਸਿੰਘ ਪੱਟੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜਲੰਧਰ ਸਥਿਤ ਦਫ਼ਤਰ ਵਿਖੇ ਮਹੀਨਾਵਾਰ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਭਵਿੱਖੀ ਰਣਨੀਤੀਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ।
ਆਲਮਗੀਰ, 4 ਅਗਸਤ (ਜਰਨੈਲ ਸਿੰਘ ਪੱਟੀ)-ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜਲੰਧਰ ਸਥਿਤ ਦਫ਼ਤਰ ਵਿਖੇ ਮਹੀਨਾਵਾਰ ਸਮੀਖਿਆ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੀਟਿੰਗ ਵਿਚ ਪਾਰਟੀ ਦੀਆਂ ਜਥੇਬੰਦਕ ਗਤੀਵਿਧੀਆਂ ਅਤੇ ਭਵਿੱਖੀ ਰਣਨੀਤੀਆਂ ‘ਤੇ ਵਿਸਥਾਰਪੂਰਵਕ ਚਰਚਾ ਕੀਤੀ ਗਈ। ਮੀਟਿੰਗ ਦੌਰਾਨ ਵਿਸ਼ੇਸ਼ ਤੌਰ ‘ਤੇ ਵਿਧਾਨ ਸਭਾ ਹਲਕਾ ਗਿੱਲ ਤੋਂ ਆਪਣੀ ਟੀਮ ਲੈ ਕੇ ਪਹੁੰਚੇ ਬਸਪਾ ਦੇ ਸੂਬਾ ਸਕੱਤਰ ਭਾਗ ਸਿੰਘ ਸਰੀਂਹ ਨੇ ਹਲਕਾ ਗਿੱਲ ਵਿਖੇ ਪਾਰਟੀ ਗਤੀਵਿਧੀਆਂ ਸਬੰਧੀ ਪ੍ਰਗਤੀ ਰਿਪੋਰਟ ਹਾਈਕਮਾਂਡ ਅੱਗੇ ਪੇਸ਼ ਕੀਤੀ। ਉਨ੍ਹਾਂ ਨੇ ਹਲਕੇ ਅੰਦਰ ਪਾਰਟੀ ਦੇ ਆਧਾਰ ਨੂੰ ਹੋਰ ਮਜ਼ਬੂਤ ਕਰਨ ਲਈ ਕੀਤੇ ਜਾ ਰਹੇ ਯਤਨਾਂ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਸ. ਸਰੀਂਹ ਨੇ ਉਚ ਪੱਧਰੀ ਸਮੀਖਿਆ ਮੀਟਿੰਗ ਦੌਰਾਨ ਆਗਾਮੀ ਵਿਧਾਨ ਸਭਾ ਚੋਣਾਂ ਮੌਕੇ ਪਾਰਟੀ ਦੀ ਜਿੱਤ ਯਕੀਨੀ ਬਣਾਉਣ ਲਈ ਵਰਕਰਾਂ ਨੂੰ ਪ੍ਰੇਰਿਤ ਕਰਦਿਆਂ ਪਾਰਟੀ ਨੀਤੀਆਂ ਅਤੇ ਪ੍ਰਾਪਤੀਆਂ ਨੂੰ ਘਰ ਘਰ ਪਹੁੰਚਾਉਣ ਦੀ ਅਪੀਲ ਕੀਤੀ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿਚ ਬਸਪਾ ਦੇ ਹੋਰ ਸੀਨੀਅਰ ਅਹੁਦੇਦਾਰਾਂ ਅਤੇ ਵਰਕਰਾਂ ਨੇ ਵੀ ਮੀਟਿੰਗ ਵਿਚ ਪਾਰਟੀ ਦੀ ਮਜ਼ਬੂਤੀ ਲਈ ਆਪਣੇ ਅਹਿਮ ਸੁਝਾਅ ਸਾਂਝੇ ਕੀਤੇ।ਮੀਟਿੰਗ ਦੌਰਾਨ ਬੂਟਾ ਸਿੰਘ ਸੰਗੋਵਾਲ, ਕੁਲਵੰਤ ਸਿੰਘ ਘਵੱਦੀ, ਬਲਦੇਵ ਸਿੰਘ ਖ਼ਾਨਪੁਰ, ਭਿੰਦਰ ਸਿੰਘ ਲਹਿਰਾ, ਅਵਤਾਰ ਸਿੰਘ ਗੋਪਾਲਪੁਰ, ਸਾਬਕਾ ਪੰਚ ਨਿਰਮਲ ਸਿੰਘ ਸੰਗੋਵਾਲ ਨੇ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕੀਤੀ।