05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੇ ਪੰਜਵੇਂ ਦਿਨ ਭਾਈ ਗੁਰਮੁਖ ਸਿੰਘ ਹਜੂਰੀ ਰਾਗੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਭਾਈ ਸਤਿੰਦਰਬੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰੀ।

Ad Position 21
No active advertisement
ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਸ਼ਹਿਰ ਦੇ ਕੇਂਦਰੀ ਅਸਥਾਨ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਅੱਠਵੇਂ ਪਾਤਸ਼ਾਹ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚੱਲ ਰਹੇ ਵਿਸ਼ੇਸ਼ ਗੁਰਮਤਿ ਸਮਾਗਮਾਂ ਦੇ ਪੰਜਵੇਂ ਦਿਨ ਭਾਈ ਗੁਰਮੁਖ ਸਿੰਘ ਹਜੂਰੀ ਰਾਗੀ, ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਅਤੇ ਭਾਈ ਸਤਿੰਦਰਬੀਰ ਸਿੰਘ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਵਾਲਿਆਂ ਦੇ ਜੱਥੇ ਨੇ ਇਲਾਹੀ ਬਾਣੀ ਦੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਸਮਾਗਮ ਦੌਰਾਨ ਵੱਡੀ ਗਿਣਤੀ ’ਚ ਸੰਗਤਾਂ ਨੇ ਹਾਜ਼ਰੀਆਂ ਭਰੀ। ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਕਿ ਇਹ ਸਮਾਗਮ ਨਿਰੰਤਰ 7 ਅਗਸਤ ਤੱਕ ਚੱਲਣਗੇ ਅਤੇ 5, 6 ਤੇ 7 ਅਗਸਤ ਨੂੰ ਰੋਜ਼ਾਨਾ ਸ਼ਾਮ 4.30 ਤੋਂ 6.30 ਵਜੇ ਤੱਕ ਸਰਬ ਰੋਗ ਕਾ ਅਉਖੁਦ ਨਾਮ ਮਿਸ਼ਨ ਵਲੋਂ ਤਿੰਨ ਰੋਜ਼ਾ ਰੋਗ ਨਿਵਾਰਨ ਕੈਂਪ ਲਗਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ 5 ਅਗਸਤ ਰਾਤ ਦੇ ਸਮਾਗਮਾਂ ‘ਚ ਪੰਥ ਪ੍ਰਸਿੱਧ ਕੀਰਤਨੀਏ ਭਾਈ ਤਰਨਵੀਰ ਸਿੰਘ ਰੱਬੀ ਦਾ ਜੱਥਾ ਕੀਰਤਨ ਦੀ ਸੇਵਾ ਨਿਭਾਏਗਾ। ਉਨ੍ਹਾਂ ਨੇ ਸੰਗਤਾਂ ਨੂੰ ਅਪੀਲ ਕੀਤੀ ਕਿ ਇਨ੍ਹਾਂ ਸਮਾਗਮਾਂ ‘ਚ ਵੱਧ ਤੋਂ ਵੱਧ ਹਾਜ਼ਰੀਆਂ ਭਰਕੇ ਆਪਣਾ ਜੀਵਨ ਸਫਲਾ ਕਰਨ।
Ad Position 22
No active advertisement
ਪਿਛਲੀ ਖ਼ਬਰ ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਦੇ ਆਨਲਾਈਨ ਭਾਸ਼ਨ ’ਚ ਸ਼ਿਰਕਤ ਕੀਤੀ ਅਗਲੀ ਖ਼ਬਰ ਸ੍ਰੀ ਕੋਮਲ ਦੁਰਗਾ ਭਜਨ ਮੰਡਲੀ ਵਲੋਂ ਚਿੰਤਪੁਰਨੀ ਦਰਬਾਰ ’ਤੇ 56ਵਾਂ ਸਾਲਾਨਾ ਭੰਡਾਰਾ ਸਰਕਾਰ ਬਿਨਾਂ ਦੇਰੀ ਮੁਲਾਜ਼ਮਾਂ ਦਾ...
Ad Position 24
No active advertisement