05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਪੀ.ਏ.ਯੂ. ਦੇ ਵਿਦਿਆਰਥੀਆਂ ਨੇ ਪ੍ਰਧਾਨ ਮੰਤਰੀ ਦੇ ਆਨਲਾਈਨ ਭਾਸ਼ਨ ’ਚ ਸ਼ਿਰਕਤ ਕੀਤੀ

ਲੁਧਿਆਣਾ, 4 ਅਗਸਤ (ਜਸਵਿੰਦਰ ਸਿੰਘ)-ਬੀਤੇ ਦਿਨੀਂ ਪੀ. ਏ.

Ad Position 21
No active advertisement
ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਜਸਵਿੰਦਰ ਸਿੰਘ)-ਬੀਤੇ ਦਿਨੀਂ ਪੀ.ਏ.ਯੂ. ਦੇ ਬਹੁਤ ਸਾਰੇ ਵਿਦਿਆਰਥੀ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਨਸ਼ਾ ਮੁਕਤ ਯੁਵਾ ਕਸਮ ਤਹਿਤ ਕਰਵਾਏ ਆਨਲਾਈਨ ਸੰਵਾਦ ਵਿਚ ਸ਼ਾਮਿਲ ਹੋਏ ਇਹ ਸਮਾਗਮ ਪੀ.ਏ.ਯੂ. ਦੇ ਸਮਾਜ ਉਸਾਰੀ ਦੇ ਅਹਿਦ ਨੂੰ ਹੋਰ ਪੁਖ਼ਤਾ ਕਰਨ ਲਈ ਵਿਸ਼ੇਸ਼ ਤੌਰ ‘ਤੇ ਕਰਵਾਇਆ ਗਿਆ, ਜਿਸ ਵਿਚ ਹੋਸਟਲਾਂ ਦੇ ਵਿਦਿਆਰਥੀ, ਵਾਰਡਨ ਅਤੇ ਹੋਰ ਅਧਿਆਪਕ ਵੀ ਮੌਜੂਦ ਸਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਦੀ ਰਹਿਨੁਮਾਈ ਹੇਠ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਇਸ ਸਮਾਗਮ ਨੂੰ ਪੀ.ਏ.ਯੂ. ਦੇ ਮੂਲ ਆਸ਼ੇ ਦਾ ਅਨੁਸਾਰੀ ਕਿਹਾ। ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਅਤੇ ਸਮਾਜ ਦੀ ਉਸਾਰੀ ਲਈ ਯਤਨਸ਼ੀਲ ਰਹਿਣ। ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਨੇ ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਨੂੰ ਪ੍ਰਫੁਲਿਤ ਕਰਕੇ ਆਪਣੇ ਵਿਦਿਆਰਥੀਆਂ ਨੂੰ ਉਸਾਰੂ ਮਾਹੌਲ ਪ੍ਰਦਾਨ ਕੀਤਾ ਹੈ ਅਤੇ ਅੱਜ ਦਾ ਇਹ ਆਨਲਾਈਨ ਭਾਸ਼ਣ ਉਨ੍ਹਾਂ ਦੇ ਨਿਸ਼ਚੇ ਨੂੰ ਹੋਰ ਦ੍ਰਿੜ੍ਹ ਕਰੇਗਾ। ਨਿਰਦੇਸ਼ਕ ਵਿਦਿਆਰਥੀ ਭਲਾਈ ਡਾ. ਕਮਲਜੀਤ ਸਿੰਘ ਸੂਰੀ ਨੇ ਇਸ ਭਾਸ਼ਣ ਸਮਾਰੋਹ ਵਿਚ ਸ਼ਾਮਿਲ ਹੋਣ ਵਾਲੇ ਅਧਿਆਪਕਾਂ ਅਤੇ ਵਿਦਿਆਰਥੀਆਂ ਦਾ ਸਵਾਗਤ ਕੀਤਾ। ਸਮਾਰੋਹ ਦਾ ਸੰਚਾਲਨ ਡਾ. ਵਿਸ਼ਾਲ ਬੈਕਟਰ ਨੇ ਕੀਤਾ। ਇਸ ਮੌਕੇ ਵੱਖ-ਵੱਖ ਕਾਲਜਾਂ ਦੇ ਡੀਨ, ਡਾਇਰੈਕਟਰ, ਉਚ ਅਧਿਕਾਰੀ ਅਤੇ ਪੀ.ਏ.ਯੂ. ਦੇ ਅਧਿਆਪਕ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਬਿਜਲੀ ਦਾ ਮੀਟਰ ਬਦਲਣ ਦਾ ਵਿਰੋਧ ਕਰਨ ’ਤੇ ਮਾਮਲਾ ਗਰਮਾਇਆ ਅਗਲੀ ਖ਼ਬਰ ਗੁਰਦੁਆਰਾ ਸ੍ਰੀ ਗੁਰੂ ਕਲਗ਼ੀਧਰ ਸਿੰਘ ਸਭਾ ਵਿਖੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ
Ad Position 24
No active advertisement