05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਕੀਰਤਨ ਅਤੇ ਪਾਠ ਲੜੀ ਦੀ ਆਰੰਭਤਾ

ਲੁਧਿਆਣਾ, 4 ਅਗਸਤ (ਡਾ. ਤਰਲੋਚਨ ਸਿੰਘ)-ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖ਼ੁਰਾਕ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਖਾਧ ਸੁਰੱਖਿਆ ਵਿਭਾਗ, ਲੁਧਿਆਣਾ ਦੀ ਟੀਮ ਨੇ ਅੱਜ ਦੀਪ ਨਗਰ ਸਥਿਤ ਇਕ ਗੋਦਾਮ ਵਿਚ ਛਾਪਾਮਾਰੀ ਕਰਕੇ ਉੱਥੋਂ ਲਗਭਗ 3000 ਲੀਟਰ ਦੇਸੀ ਗਾਂ ਦਾ ਘਿਉ ਜ਼ਬਤ ਕੀਤਾ।

Ad Position 21
No active advertisement
ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਅਰਬਨ ਅਸਟੇਟ ਫੇਸ-1 ਦੁੱਗਰੀ ਵਿਖੇ ਕਰਵਾਏ ਸਮਾਗਮ ਦੌਰਾਨ ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਬੀਬੀ ਦਵਿੰਦਰ ਕੌਰ, ਜਸਪਾਲ ਕੌਰ ਮਖੀਜਾ, ਰਵਿੰਦਰ ਰਹੇਜਾ ਅਤੇ ਬੀਬੀ ਰਵਿੰਦਰ ਕੌਰ ਢੱਲ ਕੀਰਤਨ ਦੀ ਸੇਵਾ ਕਰਦੇ ਹੋਏ। ਤਸਵੀਰ-ਸੇਵਕ ਸਿੰਘ 05-08-2026
ਲੁਧਿਆਣਾ, 4 ਅਗਸਤ (ਡਾ. ਤਰਲੋਚਨ ਸਿੰਘ)-ਲੋਕਾਂ ਨੂੰ ਸੁਰੱਖਿਅਤ, ਸ਼ੁੱਧ ਅਤੇ ਮਿਆਰੀ ਖ਼ੁਰਾਕ ਮੁਹੱਈਆ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਵਿਸ਼ੇਸ਼ ਮੁਹਿੰਮ ਤਹਿਤ ਖਾਧ ਸੁਰੱਖਿਆ ਵਿਭਾਗ, ਲੁਧਿਆਣਾ ਦੀ ਟੀਮ ਨੇ ਅੱਜ ਦੀਪ ਨਗਰ ਸਥਿਤ ਇਕ ਗੋਦਾਮ ਵਿਚ ਛਾਪਾਮਾਰੀ ਕਰਕੇ ਉੱਥੋਂ ਲਗਭਗ 3000 ਲੀਟਰ ਦੇਸੀ ਗਾਂ ਦਾ ਘਿਉ ਜ਼ਬਤ ਕੀਤਾ। ਛਾਪੇਮਾਰੀ ਦੌਰਾਨ ਬਰਾਮਦ ਕੀਤੇ ਗਏ ਘਿਉ ਦੇ ਨਮੂਨੇ ਫੂਡ ਸੇਫ਼ਟੀ ਐਂਡ ਸਟੈਂਡਰਡਜ਼ ਐਕਟ, 2006 ਅਧੀਨ ਨਿਰਧਾਰਿਤ ਪ੍ਰਕਿਰਿਆ ਅਨੁਸਾਰ ਲੈ ਕੇ ਜਾਂਚ ਲਈ ਸਰਕਾਰੀ ਮਾਨਤਾ ਪ੍ਰਾਪਤ ਪ੍ਰਯੋਗਸ਼ਾਲਾ ਭੇਜੇ ਗਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਿਹਤ ਅਫ਼ਸਰ ਡਾ. ਆਸ਼ੀਸ਼ ਚਾਵਲਾ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਇਹ ਘਿਉ ਗੁਜਰਾਤ ਤੋਂ ਲਿਆਂਦਾ ਗਿਆ ਸੀ। ਉਨ੍ਹਾਂ ਦੱਸਿਆ ਕਿ ਇਸ ਦੀ ਖ਼ਰੀਦ ਕੀਮਤ ਲਗਭਗ 400 ਰੁਪਏ ਪ੍ਰਤੀ ਲੀਟਰ, ਜਦਕਿ ਪੈਕਿੰਗ ’ਤੇ ਦਰਜ ਵੱਧ ਤੋਂ ਵੱਧ ਪ੍ਰਚੂਨ ਮੁੱਲ 700 ਰੁਪਏ ਪ੍ਰਤੀ ਲੀਟਰ ਸੀ। ਵਿਭਾਗ ਵਲੋਂ ਖ਼ਰੀਦੋ-ਫ਼ਰੋਖ਼ਤ ਨਾਲ ਸਬੰਧਿਤ ਬਿੱਲਾਂ, ਟਰਾਂਸਪੋਰਟ ਦਸਤਾਵੇਜ਼ਾਂ, ਲੇਬਲਿੰਗ ਅਤੇ ਹੋਰ ਲੋੜੀਂਦੇ ਰਿਕਾਰਡਾਂ ਦੀ ਜਾਂਚ ਕੀਤੀ ਜਾ ਰਹੀ ਹੈ। ਡਾ. ਚਾਵਲਾ ਨੇ ਕਿਹਾ ਕਿ ਕਿਸੇ ਵੀ ਖ਼ੁਰਾਕ ਪਦਾਰਥ ਦੀ ਗੁਣਵੱਤਾ ਜਾਂ ਸੁਰੱਖਿਆ ਬਾਰੇ ਅੰਤਿਮ ਨਤੀਜਾ ਕੇਵਲ ਪ੍ਰਯੋਗਸ਼ਾਲਾ ਦੀ ਜਾਂਚ ਰਿਪੋਰਟ ਦੇ ਆਧਾਰ ’ਤੇ ਹੀ ਕੱਢਿਆ ਜਾ ਸਕਦਾ ਹੈ। ਇਸ ਲਈ ਜ਼ਬਤ ਕੀਤੇ ਗਏ ਘਿਉ ਦੀ ਜਾਂਚ ਰਿਪੋਰਟ ਪ੍ਰਾਪਤ ਹੋਣ ਤੋਂ ਬਾਅਦ ਜੇਕਰ ਕਿਸੇ ਤਰ੍ਹਾਂ ਦੀ ਉਲੰਘਣਾ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਖਾਧ ਸੁਰੱਖਿਆ ਵਿਭਾਗ ਜ਼ਿਲ੍ਹੇ ਭਰ ਵਿਚ ਖ਼ੁਰਾਕ ਸੁਰੱਖਿਆ ਨਿਯਮਾਂ ਦੀ ਪਾਲਨਾ ਯਕੀਨੀ ਬਣਾਉਣ ਲਈ ਆਪਣੀਆਂ ਜਾਂਚਾਂ ਅਤੇ ਵਿਸ਼ੇਸ਼ ਮੁਹਿੰਮਾਂ ਲਗਾਤਾਰ ਜਾਰੀ ਰੱਖੇਗਾ। ਉਨ੍ਹਾਂ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਹਮੇਸ਼ਾ ਐਫ.ਐਸ.ਐਸ.ਏ.ਆਈ ਲਾਇਸੈਂਸਸ਼ੁਦਾ ਦੁਕਾਨਾਂ ਜਾਂ ਅਦਾਰਿਆਂ ਤੋਂ ਹੀ ਖ਼ੁਰਾਕ ਪਦਾਰਥ ਖ਼ਰੀਦਣ, ਉਤਪਾਦ ਦੀ ਲੇਬਲਿੰਗ, ਨਿਰਮਾਣ ਅਤੇ ਮਿਆਦ ਦੀ ਮਿਤੀ ਅਤੇ ਐਫ.ਐਸ.ਐਸ.ਏ.ਆਈ ਲਾਇਸੈਂਸ ਨੰਬਰ ਦੀ ਜਾਂਚ ਜ਼ਰੂਰ ਕਰਨ। ਕਿਸੇ ਵੀ ਸ਼ੱਕੀ ਖ਼ੁਰਾਕ ਪਦਾਰਥ ਜਾਂ ਖ਼ੁਰਾਕ ਸੁਰੱਖਿਆ ਨਾਲ ਸਬੰਧਿਤ ਸ਼ਿਕਾਇਤ ਦੀ ਸੂਚਨਾ ਤੁਰੰਤ ਖਾਧ ਸੁਰੱਖਿਆ ਵਿਭਾਗ ਨੂੰ ਦਿੱਤੀ ਜਾਵੇ ਤਾਂ ਜੋ ਲੋਕਾਂ ਦੀ ਸਿਹਤ ਦੀ ਸੁਰੱਖਿਆ ਲਈ ਸਮੇਂ ਸਿਰ ਲੋੜੀਂਦੀ ਕਾਰਵਾਈ ਕੀਤੀ ਜਾ ਸਕੇ।
Ad Position 22
No active advertisement
ਪਿਛਲੀ ਖ਼ਬਰ ਟਰੇਡ ਯੂਨੀਅਨਾਂ ਅਤੇ ਐਸਕੇਐਮ ਵਲੋਂ ਸਾਂਝੇ ਤੌਰ ਤੇ 10 ਅਗਸਤ ਨੂੰ ਕੀਤਾ ਜਾਵੇਗਾ ਰੋਸ ਪ੍ਰਦਰਸ਼ਨ ਅਗਲੀ ਖ਼ਬਰ ‘ਆਪ’ ਸਰਕਾਰ ਵਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤੋਂ ਖੁਸ਼ ਲੋਕ 2027 ’ਚ ਮੁੜ ਬਣਾਉਣਗੇ ਸਰਕਾਰ- ਐਮ.ਪੀ. ਜਵੱਦੀ
Ad Position 24
No active advertisement