05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਾਰੋਬਾਰ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਢਾਈ ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਚਾਰ ਖ਼ਿਲਾਫ਼ ਕੇਸ ਦਰਜ

ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕਾਰੋਬਾਰ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਢਾਈ ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਯੋਗੇਸ਼ ਕੁਮਾਰ ਉਰਫ ਯੂਵੀ ਵਾਸੀ ਪੱਖੋਵਾਲ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਹਰੀਸ਼ ਸ਼ਰਮਾ ਉਰਫ ਰਿੰਕੂ ਵਾਸੀ ਦਿੱਲੀ, ਅਮਨ ਸ਼ਰਮਾ, ਸਾਗਰ ਸ਼ਰਮਾ ਅਤੇ ਮਾਨਕ ਵਾਸੀ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਕਾਰੋਬਾਰ ਵਿਚ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਢਾਈ ਕਰੋੜ ਦੀ ਧੋਖਾਧੜੀ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਯੋਗੇਸ਼ ਕੁਮਾਰ ਉਰਫ ਯੂਵੀ ਵਾਸੀ ਪੱਖੋਵਾਲ ਰੋਡ ਦੀ ਸ਼ਿਕਾਇਤ ’ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਹਰੀਸ਼ ਸ਼ਰਮਾ ਉਰਫ ਰਿੰਕੂ ਵਾਸੀ ਦਿੱਲੀ, ਅਮਨ ਸ਼ਰਮਾ, ਸਾਗਰ ਸ਼ਰਮਾ ਅਤੇ ਮਾਨਕ ਵਾਸੀ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀਆਂ ਨੇ ਉਸ ਨੂੰ ਕਾਰੋਬਾਰ ਵਿਚ ਪੈਸਾ ਲਗਵਾ ਕੇ ਵੱਧ ਮੁਨਾਫ਼ਾ ਦੇਣ ਦਾ ਝਾਂਸਾ ਦੇ ਕੇ ਢਾਈ ਕਰੋੜ ਰੁਪਏ ਲੈ ਲਏ, ਪਰ ਨਾ ਤਾਂ ਮੁਨਾਫ਼ਾ ਦਿੱਤਾ ਤੇ ਨਾ ਹੀ ਉਸ ਦੀ ਰਕਮ ਵਾਪਸ ਕੀਤੀ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗ੍ਰਿਫ਼ਤਾਰੀ ਨਹੀਂ ਕੀਤੀ ਗਈ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨੌਜਵਾਨ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਨਿਊ ਸ਼ਾਮ ਨਗਰ ਦੀ ਸ਼ਿਕਾਇਤ ’ਤੇ ਮਨਵਿੰਦਰ ਸਿੰਘ, ਹਰਪ੍ਰੀਤ ਸਿੰਘ, ਰਣਜੀਤ ਸਿੰਘ ਸੁੱਖ ਆਲਮਗੀਰ ਸਿੰਘ ਵਾਸੀ ਪਿੰਡ ਆਲਮਗੀਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਆਪਣੇ ਦੋਸਤ ਨਾਲ ਕਾਰ ’ਤੇ ਸ਼ਹੀਦ ਭਗਤ ਸਿੰਘ ਨਗਰ ਦੇ ਨੇੜੇ ਜਾ ਰਿਹਾ ਸੀ ਕਿ ਉਕਤ ਕਥਿਤ ਦੋਸ਼ੀ ਸਕਾਰਪੀਓ ’ਤੇ ਆ ਰਹੇ ਸਨ। ਇਹਨਾਂ ਕਥਿਤ ਦੋਸ਼ੀਆਂ ਵਲੋਂ ਉਨ੍ਹਾਂ ਨੂੰ ਰਸਤੇ ਵਿਚ ਘੇਰ ਲਿਆ ਅਤੇ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕੀਤੀ। ਇਸ ਦੌਰਾਨ ਕਥਿਤ ਦੋਸ਼ੀ ਉਸ ਦੇ ਦੋਸਤ ਦੀ ਚੀਨੀ ਅਤੇ ਸੋਨੇ ਦੀ ਮੁੰਦਰੀ ਖੋਹ ਕੇ ਫ਼ਰਾਰ ਹੋ ਗਏ। ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਮੋਟਰਸਾਈਕਲ ਚੋਰੀ ਸਥਾਨਕ ਗੁਜਰਮਲ ਰੋਡ ਤੋਂ ਚੋਰਾਂ ਵਲੋਂ ਸ਼ਿਵ ਮੋਹਨ ਵਾਸੀ ਮਾਡਲ ਟਾਊਨ ਦਾ ਮੋਟਰਸਾਈਕਲ ਚੋਰੀ ਕਰ ਲਿਆ ਗਿਆ। ਪੁਲਿਸ ਵਲੋਂ ਇਸ ਸਬੰਧੀ ਕੇਸ ਦਰਜ ਕੀਤਾ ਗਿਆ ਹੈ। ਦਾਜ ਦਾ ਮਾਮਲਾ ਪੁਲਿਸ ਨੇ ਰਕੇਸ਼ ਕੁਮਾਰ ਵਾਸੀ ਸੁਰਿੰਦਰ ਨਗਰ ਦੀ ਸ਼ਿਕਾਇਤ ’ਤੇ ਯੋਗੇਸ਼ ਕੁਮਾਰ ਵਾਸੀ ਗੜਸ਼ੰਕਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਲੜਕੀ ਸਪਨਾ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਯੋਗੇਸ਼ ਕੁਮਾਰ ਨਾਲ ਪਿਛਲੇ ਸਾਲ ਹੋਈ ਸੀ, ਪਰ ਕਥਿਤ ਦੋਸ਼ੀ ਅਕਸਰ ਹੀ ਉਸ ਨੂੰ ਤਾਜ ਖ਼ਾਤਰ ਤੰਗ ਪਰੇਸ਼ਾਨ ਕਰਦੇ ਸਨ। ਬੀਤੇ ਦਿਨ ਕਥਿਤ ਦੋਸ਼ੀ ਨੇ ਉਸ ਨੂੰ ਕੁੱਟ ਮਾਰ ਕੇ ਘਰੋਂ ਬਾਹਰ ਕੱਢ ਦਿੱਤਾ, ਜਿਸ ’ਤੇ ਸ਼ਿਕਾਇਤਕਰਤਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ। ਹੈਰੋਇਨ ਸਮੇਤ ਕਾਬੂ ਪੁਲਿਸ ਨੇ ਸ਼ਾਮ ਸੁੰਦਰ ਵਾਸੀ ਅਨੰਦਪੁਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ 70 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲਿਸ ਨੇ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਉਸ ਪਾਸੋਂ ਪੁੱਛ ਪੜਤਾਲ ਕੀਤੀ ਜਾ ਰਹੀ ਹੈ। ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਪੁਲਿਸ ਨੇ ਪਰਮਪ੍ਰੀਤ ਸਿੰਘ ਵਾਸੀ ਪਿੰਡ ਹਠੂਰ ਦੀ ਸ਼ਿਕਾਇਤ ’ਤੇ ਗੋਬਿੰਦ ਸਿੰਘ, ਅਮਨਦੀਪ ਕੌਰ, ਸਤਨਾਮ ਸਿੰਘ ਵਾਸੀ ਧੂਰੀ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ਉੱਤੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਨਾਲ ਡੇਢ ਲੱਖ ਰੁਪਏ ਦੀ ਠੱਗੀ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਨਾਜਾਇਜ਼ ਸ਼ਰਾਬ ਸਮੇਤ ਕਾਬੂ ਪੁਲਿਸ ਨੇ ਨੀਰਜ ਪੁੱਤਰ ਰਾਣਾ ਅਤੇ ਜੋਨੀ ਵਾਸੀ ਮਨੋਹਰ ਨਗਰ ਨੂੰ ਕਾਬੂ ਕਰਕੇ ਉਸ ਦੇ ਕਬਜ਼ੇ ਵਿਚੋਂ ਸੱਤ ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਹਨ। ਪੁਲਿਸ ਨੇ ਉਸ ਨੂੰ ਮਨੋਹਰ ਨਗਰ ਨੇੜੇ ਹੀ ਕਾਬੂ ਕੀਤਾ ਹੈ। ਉਸ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਤੇ ਪੁੱਛ ਪੜਤਾਲ ਕੀਤੀ ਜਾ ਰਹੀ ਹੈ, ਕਈ ਹੋਰ ਪ੍ਰਗਟਾਵੇ ਹੋਣ ਦੀ ਸੰਭਾਵਨਾ ਹੈ।
Ad Position 22
No active advertisement
ਪਿਛਲੀ ਖ਼ਬਰ ਨਸ਼ਾ ਕਰਦਾ ਇਕ ਕਾਬੂ - ਮਾਮਲਾ ਦਰਜ ਅਗਲੀ ਖ਼ਬਰ ਐਲ.ਏ.ਡੀ.ਸੀ. ਨੀਤੀ ਵਾਪਸ ਲੈਣ ਤੇ ਵਕੀਲਾਂ ਨੇ ਹੜਤਾਲ ਕੀਤੀ ਖ਼ਤਮ
Ad Position 24
No active advertisement