ਸੰਤ ਬਾਬਾ ਸੁਚਾ ਸਿੰਘ ਦੀ 24ਵੀਂ ਬਰਸੀ ਸਮਾਗਮ 15 ਤੋਂ-ਸੰਤ ਬਾਬਾ ਅਮੀਰ ਸਿੰਘ
ਲੁਧਿਆਣਾ,4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਦੀ ਸਲਾਨਾ ਯਾਦ ਵਿਚ 24ਵਾਂ ਬਰਸੀ ਸਮਾਗਮ ਉਨ੍ਹਾਂ ਵਲੋਂ ਵਰੋਸਾਏ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਤ ਬਾਬਾ ਅਮੀਰ ਸਿੰਘ ਵਲੋਂ ਬਰਸੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ 15 ਤੋਂ 21 ਅਗਸਤ ਤੱਕ ਰਾਤ ਨੂੰ 8:00 ਵਜੇ ਤੋ 9:15 ਵਜੇ ਤੱਕ ਨਾਮ ਸਿਮਰਨ ਸਮਾਗਮ ਹੋਣਗੇ।
ਲੁਧਿਆਣਾ,4 ਅਗਸਤ (ਪਰਮਿੰਦਰ ਸਿੰਘ ਆਹੂਜਾ)-ਗੁਰਦੁਆਰਾ ਗੁਰ ਗਿਆਨ ਪ੍ਰਕਾਸ਼ ਜਵੱਦੀ ਟਕਸਾਲ ਵਿਖੇ ਸ਼੍ਰੋਮਣੀ ਗੁਰਮਤਿ ਸੰਗੀਤ ਪ੍ਰਚਾਰਕ ਸੱਚਖੰਡ ਵਾਸੀ ਸੰਤ ਬਾਬਾ ਸੁਚਾ ਸਿੰਘ ਦੀ ਸਲਾਨਾ ਯਾਦ ਵਿਚ 24ਵਾਂ ਬਰਸੀ ਸਮਾਗਮ ਉਨ੍ਹਾਂ ਵਲੋਂ ਵਰੋਸਾਏ ਸੰਤ ਬਾਬਾ ਅਮੀਰ ਸਿੰਘ ਮੁਖੀ ਜਵੱਦੀ ਟਕਸਾਲ ਦੀ ਅਗਵਾਈ ਹੇਠ ਕਰਵਾਇਆ ਜਾ ਰਿਹਾ ਹੈ। ਇਸ ਮੌਕੇ ਸੰਤ ਬਾਬਾ ਅਮੀਰ ਸਿੰਘ ਵਲੋਂ ਬਰਸੀ ਸਮਾਗਮਾਂ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ 15 ਤੋਂ 21 ਅਗਸਤ ਤੱਕ ਰਾਤ ਨੂੰ 8:00 ਵਜੇ ਤੋ 9:15 ਵਜੇ ਤੱਕ ਨਾਮ ਸਿਮਰਨ ਸਮਾਗਮ ਹੋਣਗੇ। 22 ਅਗਸਤ ਨੂੰ ਰੈਣ ਸਬਾਈ ਕੀਰਤਨ ਸਮਾਗਮ, 23, 24 ਅਗਸਤ ਨੂੰ ਰਾਤ ਦੇ ਵਿਸ਼ੇਸ ਕੀਰਤਨ ਦਰਬਾਰ ਸਜਾਏ ਜਾਣਗੇ। 25 ਤੋਂ 27 ਅਗਸਤ ਤੱਕ ਸਵੇਰ ਤੋਂ ਰਾਤ ਤੱਕ ਦੀਵਾਨ ਸਜਾਏ ਜਾਣਗੇ, 27 ਅਗਸਤ ਨੂੰ ਸ਼੍ਰੀ ਅਖੰਡ ਪਾਠ ਦੀ ਸਮਾਪਤੀ ਉਪਰੰਤ ਸੰਤ ਸਮਾਗਮ ਹੋਣਗੇ, ਜਿਸ ਵਿਚ ਤਖ਼ਤ ਸਾਹਿਬਾਨਾਂ ਦੇ ਜਥੇਦਾਰ, ਸ਼੍ਰੋਮਣੀ ਕਮੇਟੀ ਸਮੇਤ ਧਾਰਮਿਕ ਸੰਸਥਾਵਾਂ, ਸੰਪਰਦਾਵਾਂ, ਨਿਹੰਗ ਸਿੰਘ ਜਥੇਬੰਦੀਆਂ, ਸਭਾ ਸੁਸਾਇਟੀ, ਨੌਜਵਾਨ ਵਿਦਿਆਰਥੀ ਜਥੇਬੰਦੀਆਂ ਆਦਿ ਦੇ ਮੁਖੀ ਜਾਂ ਨੁਮਾਇਦਿਆਂ ਦੀ ਸ਼ਮੂਲੀਅਤ ਹੋਵੇਗੀ। ਜ਼ਿਕਰਯੋਗ ਹੈ ਕਿ ਪਰਮ ਸੰਤ ਬਾਬਾ ਸੁਚਾ ਸਿੰਘ ਜੀਵਨ ਭਰ ਗੁਰਬਾਣੀ ਦੇ ਪ੍ਰਚਾਰ ਪ੍ਰਸਾਰ ਦੇ ਨਾਲ-ਨਾਲ ਪੁਰਾਤਨ ਗੁਰਮਤਿ ਸੰਗੀਤ ਦੀ ਬਹਾਲੀ ਲਈ ਕਾਰਜਸ਼ੀਲ ਰਹੇ। ਨਿਭਾਈਆਂ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੀ ਅਕਾਲ ਤਖਤ ਸਾਹਿਬ, ਤਖ਼ਤ ਸ਼੍ਰੀ ਹਜੂਰ ਸਾਹਿਬ, ਤਖ਼ਤ ਸ਼੍ਰੀ ਪਟਨਾ ਸਾਹਿਬ ਤੋਂ ਵੱਖ-ਵੱਖ ਉਪਾਧੀਆਂ ਨਾਲ ਸਨਮਾਨਿਆ ਗਿਆ ਸੀ। । ਬਰਸੀ ਸਮਾਗਮਾਂ ਮੌਕੇ ਵਿਸ਼ੇਸ਼ ਤੌਰ ‘ਤੇ 23 ਅਗਸਤ ਨੂੰ ਜਵੱਦੀ ਟਕਸਾਲ ਵਿਖੇ ਸੁੱਖ ਸਾਗਰ ਚੈਰੀਟੇਬਲ ਡਿਸਪੈਂਸਰੀ ਅਤੇ ਸਿਲਾਈ ਸੈਂਟਰ ਦਾ ਉਦਘਾਟਨ ਕੀਤਾ ਜਾਵੇਗਾ, 23, 24 ਅਗਸਤ ਨੂੰ ਅੱਖਾਂ, ਦੰਦਾਂ ਦਾ ਫ੍ਰੀ ਮੈਡੀਕਲ ਕੈਂਪ ਵੀ ਲਗਾਇਆ ਜਾਵੇਗਾ ।