05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

‘ ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਲੈ ਕੇ ਪਵਨ ਦੀਵਾਨ ਦੀ ਅਗਵਾਈ ’ਚ ਹੋਈ ਮੀਟਿੰਗ

ਲੁਧਿਆਣਾ, 4 ਅਗਸਤ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਵਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ 6 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਭਵਨ ਵਿਖੇ ਕਰਵਾਏ ਜਾ ਰਹੇ ਪ੍ਰੋਗਰਾਮ ਸਬੰਧੀ ਤਿਆਰੀਆਂ ਨੂੰ ਲੈ ਕੇ ਸਥਾਨਕ ਸਰਾਭਾ ਨਗਰ ਵਿਖੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਛਮੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਮੀਟਿੰਗ ਹੋਈ। ਦੀਵਾਨ ਨੇ ਦੱਸਿਆ ਕਿ ਏ.

Ad Position 21
No active advertisement
ਸਪਰਿੰਗ ਡੇਲ ਪਬਲਿਕ ਸਕੂਲ ਵਿਖੇ ਕਰਵਾਏ ਹਵਨ ਯੱਗ ਦੌਰਾਨ ਮੌਜੂਦ ਸਕੂਲ ਦੇ ਚੇਅਰਪਰਸਨ ਅਵਿਨਾਸ਼ ਕੌਰ ਵਾਲੀਆ, ਪ੍ਰਿੰਸੀਪਲ ਅਨਿਲ ਸ਼ਰਮਾ ਤੇ ਵਿਦਿਆਰਥੀ। ਤਸਵੀਰ-ਸੇਵਕ ਸਿੰਘ ਜ਼ਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਪਵਨ ਦੀਵਾਨ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ। ਤਸਵੀਰ-ਸੇਵਕ ਸਿੰਘ 05-08-2026
ਲੁਧਿਆਣਾ, 4 ਅਗਸਤ (ਜਤਿੰਦਰ ਭੰਬੀ)-ਕਾਂਗਰਸ ਪਾਰਟੀ ਵਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ 6 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਭਵਨ ਵਿਖੇ ਕਰਵਾਏ ਜਾ ਰਹੇ ਪ੍ਰੋਗਰਾਮ ਸਬੰਧੀ ਤਿਆਰੀਆਂ ਨੂੰ ਲੈ ਕੇ ਸਥਾਨਕ ਸਰਾਭਾ ਨਗਰ ਵਿਖੇ ਜ਼ਿਲ੍ਹਾ ਕਾਂਗਰਸ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਪੰਜਾਬ ਲਾਰਜ ਇੰਡਸਟਰੀਅਲ ਡਿਵੈਲਪਮੈਂਟ ਬੋਰਡ ਦੇ ਸਾਬਕਾ ਚੇਅਰਮੈਨ ਪਵਨ ਦੀਵਾਨ ਦੀ ਅਗਵਾਈ ਹੇਠ ਵਿਧਾਨ ਸਭਾ ਹਲਕਾ ਪੱਛਮੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਦੀ ਇਕ ਮੀਟਿੰਗ ਹੋਈ। ਦੀਵਾਨ ਨੇ ਦੱਸਿਆ ਕਿ ਏ.ਆਈ.ਸੀ.ਸੀ. ਜਨਰਲ ਸਕੱਤਰ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਅਤੇ ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਪਾਰਟੀ ਵਰਕਰਾਂ ਨਾਲ ਸੰਬੋਧਨ ਕਰਨਗੇ, ਜਿਸ ਨੂੰ ਲੈ ਕੇ ਦੀਵਾਨ ਨੇ ਪਾਰਟੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਨੂੰ ਸਾਥੀਆਂ ਸਮੇਤ ਵੱਡੀ ਗਿਣਤੀ ਵਿਚ ਪ੍ਰੋਗਰਾਮ ਦਾ ਹਿੱਸਾ ਬਣਨ ਦੀ ਅਪੀਲ ਕਰਦਿਆਂ ਕਿਹਾ ਕਿ ਪੰਜਾਬ ਦੇ ਲੋਕ ਸੂਬੇ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਲਿਆਉਣ ਲਈ ਤਿਆਰ ਬੈਠੇ ਹਨ ਅਤੇ ਬੇਸਬਰੀ ਨਾਲ ਅਗਲੀ ਵਿਧਾਨ ਸਭਾ ਚੋਣਾਂ ਦਾ ਇੰਤਜ਼ਾਰ ਕਰ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸੂਬੇ ਦੀ ਆਮ ਆਦਮੀ ਪਾਰਟੀ ਸਰਕਾਰ ਨੇ ਪੰਜਾਬ ਨੂੰ ਅਰਾਜਕਤਾ ਅਤੇ ਆਰਥਿਕ ਮੰਦਹਾਲੀ ਵੱਲ ਧਕੇਲ ਦਿੱਤਾ ਹੈ। ਅਪਰਾਧਿਕ ਅਨਸਰ ਆਏ ਦਿਨ ਵਾਰਦਾਤਾਂ ਨੂੰ ਅੰਜਾਮ ਦੇ ਰਹੇ ਹਨ ਅਤੇ ਲੋਕਾਂ ਅੰਦਰ ਡਰ ਤੇ ਭੈਅ ਦਾ ਮਾਹੌਲ ਹੈ। ਉਨ੍ਹਾਂ ਕੇਂਦਰ ਦੀ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਬਾਰੇ ਬੋਲਦਿਆਂ ਕਿਹਾ ਕਿ ਦੇਸ਼ ਦੀ ਸਾਰੀ ਸੰਪਤੀ ਸਿਰਫ਼ ਦੋ ਉਦਯੋਗਪਤੀਆਂ ਦੇ ਹਵਾਲੇ ਕਰਨ ਲੱਗੀ ਹੋਈ ਹੈ। ਇਹਨਾਂ ਦੇ ਸ਼ਾਸਨ ਕਾਲ ਵਿਚ ਭ੍ਰਿਸ਼ਟਾਚਾਰ ਇੰਨੇ ਹੱਦ ਤੱਕ ਵੱਧ ਗਿਆ ਹੈ ਕਿ ਸ਼੍ਰੀ ਰਾਮ ਮੰਦਰ ਵਿਚ ਆਈ ਦਾਨ ਦੀ ਰਕਮ ਨੂੰ ਵੀ ਨਹੀਂ ਬਖ਼ਸ਼ਿਆ ਗਿਆ। ਦੀਵਾਨ ਨੇ ਕਿਹਾ ਕਿ ਲੋਕ ਇਹਨਾਂ ਦੋਨਾਂ ਪਾਰਟੀਆਂ ਦੀਆਂ ਨੀਤੀਆਂ ਤੋਂ ਬਹੁਤ ਦੁਖੀ ਹਨ ਅਤੇ ਕਾਂਗਰਸ ਵੱਲ ਉਮੀਦ ਦੀ ਨਜ਼ਰ ਨਾਲ ਦੇਖ ਰਹੇ ਹਨ। ਇਸ ਮੌਕੇ ਪੀ.ਸੀ.ਸੀ. ਮੈਂਬਰ ਸੁਸ਼ੀਲ ਮਲਹੋਤਰਾ, ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਕਪੂਰ, ਮੋਹਿਤ ਚੁੱਘ, ਅਜੇ ਗੁਪਤਾ, ਵਰੁਣ ਸ਼ਰਮਾ, ਭੁਪਿੰਦਰ ਸਿੰਘ, ਬੀ.ਐਮ ਕਾਲੀਆ, ਜਸਵਿੰਦਰ ਸਿੰਘ ਓਸਾਹਨ, ਹਰਭਗਤ ਗਰੇਵਾਲ, ਪ੍ਰਭਜੋਤ ਸਿੰਘ, ਦੀਪਕ ਸ਼ਰਮਾ, ਬਾਲ ਕ੍ਰਿਸ਼ਨ ਸ਼ਰਮਾ, ਹੈਪੀ ਕਪੂਰ, ਗੁਰਦੀਪ ਸਿੰਘ, ਨੀਰਜ ਬਿਰਲਾ, ਦੇਵ ਕੁਮਾਰ, ਗੁਰਨਾਮ ਸਿੰਘ ਕਲੇਰ, ਦੀਪਕ ਬੈਂਸ, ਜਸਬੀਰ ਗਿੱਲ ਵੀ ਮੌਜੂਦ ਰਹੇ।
Ad Position 22
No active advertisement
ਪਿਛਲੀ ਖ਼ਬਰ ਸਾਵਣ ਕਵੀ ਦਰਬਾਰ 8 ਨੂੰ ਅਗਲੀ ਖ਼ਬਰ ਸੈਕਰਡ ਸੋਲ ਕਾਨਵੈਂਟ ਸਕੂਲ ਦੇ ਵਿਦਿਆਰਥੀ ਨੇ (ਐਲ.ਐਸ.ਐਸ.ਸੀ.) ਪੇਂਟਿੰਗ ਮੁਕਾਬਲੇ ਵਿਚ ਦੂਜਾ ਸਥਾਨ ਹਾਸਲ ਕੀਤਾ
Ad Position 24
No active advertisement