05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਸਾਵਣ ਕਵੀ ਦਰਬਾਰ 8 ਨੂੰ

ਮੁੱਲਾਂਪੁਰ-ਦਾਖਾ, 4 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਾਹਿਤਕ ਤੇ ਸੱਭਿਆਚਾਰਕ ਮੰਚ ਮੰਡੀ ਮੁੱਲਾਂਪੁਰ (ਰਜਿ:) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੁਖਵਿੰਦਰ ਸਿੰਘ ਮੁੱਲਾਂਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿੱਚ ਇਕੱਤਰ ਸਾਹਿਤਕਾਰਾਂ ਕੇਂਦਰੀ ਪੰਜਾਬੀ ਲਿਖਾਰੀ ਸਭਾ (ਸੇਖੋਂ) ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਧਰਮ ਪਤਨੀ ਪੁਸ਼ਪਾ ਸ਼ਰਮਾ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।

Ad Position 21
No active advertisement
ਅਜੀਤ ਡੈਸਕ 05-08-2026
ਮੁੱਲਾਂਪੁਰ-ਦਾਖਾ, 4 ਅਗਸਤ (ਨਿਰਮਲ ਸਿੰਘ ਧਾਲੀਵਾਲ)-ਸ਼ਹੀਦ ਕਰਤਾਰ ਸਿੰਘ ਸਰਾਭਾ ਸਾਹਿਤਕ ਤੇ ਸੱਭਿਆਚਾਰਕ ਮੰਚ ਮੰਡੀ ਮੁੱਲਾਂਪੁਰ (ਰਜਿ:) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਸੁਖਵਿੰਦਰ ਸਿੰਘ ਮੁੱਲਾਂਪੁਰ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਦੀ ਸ਼ੁਰੂਆਤ ਵਿੱਚ ਇਕੱਤਰ ਸਾਹਿਤਕਾਰਾਂ ਕੇਂਦਰੀ ਪੰਜਾਬੀ ਲਿਖਾਰੀ ਸਭਾ (ਸੇਖੋਂ) ਦੇ ਪ੍ਰਧਾਨ ਪਵਨ ਹਰਚੰਦਪੁਰੀ ਦੀ ਧਰਮ ਪਤਨੀ ਪੁਸ਼ਪਾ ਸ਼ਰਮਾ ਦੀ ਬੇਵਕਤੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ। ਉਪਰੰਤ ਸਾਹਿਤਕ ਮੰਚ ਦੇ ਮੈਂਬਰਾਂ ਵਿਚਕਾਰ ਛਿੜੀ ਵਿਚਾਰ ਚਰਚਾ ਬਾਅਦ ਇਹ ਫ਼ੈਸਲਾ ਲਿਆ ਕਿ ਸਾਉਣ ਮਹੀਨੇ ਨੂੰ ਸਮਰਪਿਤ ਸਾਵਣ ਕਵੀ ਦਰਬਾਰ 8 ਅਗਸਤ ਦਿਨ ਸ਼ਨਿੱਚਰਵਾਰ ਗੁਰਮਤਿ ਭਵਨ ਅੱਡਾ ਦਾਖਾ ਮੰਡੀ ਮੁੱਲਾਂਪੁਰ ਵਿਖੇ ਹੋਵੇਗਾ। ਮੰਚ ਦੇ ਪ੍ਰਬੰਧਕਾਂ ਨੇ ਇਲਾਕੇ ਦੇ ਸਮੁੱਚੇ ਕਵੀ, ਲੇਖਕ ਅਤੇ ਕਲਾ ਪ੍ਰੇਮੀਆਂ ਨੂੰ ਇਸ ਕਵੀ ਦਰਬਾਰ ਵਿੱਚ ਸ਼ਾਮਿਲ ਹੋਣ ਦੀ ਅਪੀਲ ਹੋਈ। ਮੀਟਿੰਗ ਸਮੇਂ ਅਮਰੀਕ ਸਿੰਘ ਤਲਵੰਡੀ, ਸਾਧੂ ਸਿੰਘ ਦਿਲਸ਼ਾਦ, ਹਰਕੇਸ਼ ਚੌਧਰੀ, ਬਲਬੀਰ ਮਾਨ, ਅਜਮੇਲ ਸਿੰਘ ਮੋਹੀ, ਜਗਤਾਰ ਸਿੰਘ ਹਿੱਸੋਵਾਲ, ਦਰਸ਼ਨ ਸਿੰਘ ਬੋਪਾਰਾਏ, ਡਾ. ਸੁਰਿੰਦਰ ਸ਼ਰਮਾਂ, ਭਜਨ ਸਿੰਘ ਤਲਵੰਡੀ, ਗੁਰਜਿੰਦਰ ਸਿੰਘ ਹਿੱਸੋਵਾਲ, ਕੇ. ਸਾਧੂ ਸਿੰਘ, ਕਰਮਜੀਤ ਸਿੰਘ ਭੱਟੀ, ਤੇਜਾ ਸਿੰਘ ਤਲਵੰਡੀ, ਗੁਰਦੀਪ ਸਿੰਘ ਚੀਮਨਾ, ਹਰਦੇਵ ਟੂਸੇ, ਡਾ: ਅਮਰਜੀਤ ਸਿੰਘ ਸੇਖੋਂ, ਡਾ: ਯਾਦਵਿੰਦਰ ਸਿੰਘ, ਹੋਰ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ 7 ਅਗਸਤ ਦੀ ਚੰਡੀਗੜ੍ਹ ਰੈਲੀ ਲਈ ਮੁਲਾਜ਼ਮਾਂ ਦੀ ਲਾਮਬੰਦੀ ਤੇਜ਼ ਅਗਲੀ ਖ਼ਬਰ ‘ ਹਰ ਬੂਥ ਕਾਂਗਰਸ ਮਜ਼ਬੂਤ’ ਪ੍ਰੋਗਰਾਮ ਨੂੰ ਲੈ ਕੇ ਪਵਨ ਦੀਵਾਨ ਦੀ ਅਗਵਾਈ ’ਚ ਹੋਈ ਮੀਟਿੰਗ
Ad Position 24
No active advertisement