05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

‘ ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦਾ ਹਰ ਇਕ ਵਿਅਕਤੀ ਹਿੱਸਾ ਬਣੇ-ਕਮਲ ਬੋਪਾਰਾਏ 2027 ’ ਚ ਕਾਂਗਰਸ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ - ਯੂਥ ਪ੍ਰਧਾਨ ਗਿੱਲ

ਭਾਮੀਆਂ ਕਲਾਂ/ਲੁਧਿਆਣਾ, 4 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਮੀਆਂ ਕਲਾਂ ਵਿਖੇ ਇਕ ਨਿੱਜੀ ਸਮਾਗਮ ‘ਚ ਪਹੁੰਚੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲ ਬੋਪਾਰਾਏ ਅਤੇ ਜ਼ਿਲ੍ਹਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਨੌਜਵਾਨ ਕਾਂਗਰਸੀ ਆਗੂ ਬਲਵਿੰਦਰ ਸਿੰਘ ਕੈਂਥ ਦੇ ਦਫ਼ਤਰ ਵਿਖੇ ਕਾਂਗਰਸ ਦੀ ਮਜ਼ਬੂਤੀ ਲਈ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ 6 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਭਵਨ, ਨੇੜੇ ਭਾਰਤ ਨੰਬਰ ਚੌਕ, ਵਿਖੇ ਕੀਤੇ ਜਾ ਰਹੇ ਪ੍ਰੋਗਰਾਮ ‘ਚ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 05-08-2026
ਭਾਮੀਆਂ ਕਲਾਂ/ਲੁਧਿਆਣਾ, 4 ਅਗਸਤ (ਜਤਿੰਦਰ ਭੰਬੀ)-ਵਿਧਾਨ ਸਭਾ ਹਲਕਾ ਸਾਹਨੇਵਾਲ ਅਧੀਨ ਆਉਂਦੇ ਪਿੰਡ ਭਾਮੀਆਂ ਕਲਾਂ ਵਿਖੇ ਇਕ ਨਿੱਜੀ ਸਮਾਗਮ ‘ਚ ਪਹੁੰਚੇ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਕਮਲ ਬੋਪਾਰਾਏ ਅਤੇ ਜ਼ਿਲ੍ਹਾ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਨੌਜਵਾਨ ਕਾਂਗਰਸੀ ਆਗੂ ਬਲਵਿੰਦਰ ਸਿੰਘ ਕੈਂਥ ਦੇ ਦਫ਼ਤਰ ਵਿਖੇ ਕਾਂਗਰਸ ਦੀ ਮਜ਼ਬੂਤੀ ਲਈ ਕਾਂਗਰਸੀ ਵਰਕਰਾਂ ਨਾਲ ਅਹਿਮ ਮੀਟਿੰਗ ਕੀਤੀ। ਇਸ ਮੌਕੇ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਵਲੋਂ ‘ਹਰ ਬੂਥ ਕਾਂਗਰਸ ਮਜ਼ਬੂਤ’ ਮੁਹਿੰਮ ਤਹਿਤ 6 ਅਗਸਤ ਦਿਨ ਵੀਰਵਾਰ ਨੂੰ ਸਵੇਰੇ 10 ਵਜੇ ਗੁਰੂ ਨਾਨਕ ਦੇਵ ਭਵਨ, ਨੇੜੇ ਭਾਰਤ ਨੰਬਰ ਚੌਕ, ਵਿਖੇ ਕੀਤੇ ਜਾ ਰਹੇ ਪ੍ਰੋਗਰਾਮ ‘ਚ ਕਾਂਗਰਸ ਪਾਰਟੀ ਦੇ ਵਰਕਰਾਂ ਨੂੰ ਵੱਧ ਤੋਂ ਵੱਧ ਸ਼ਮੂਲੀਅਤ ਕਰਨੀ ਚਾਹੀਦੀ ਹੈ। ਇਸ ਪ੍ਰੋਗਰਾਮ ‘ਚ ਆਲ ਇੰਡੀਆ ਕਾਂਗਰਸ ਪਾਰਟੀ ਦੇ ਜਨਰਲ ਸਕੱਤਰ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਭੁਪੇਸ਼ ਬਘੇਲ ਸਮੇਤ ਪਾਰਟੀ ਦੇ ਹੋਰ ਆਗੂ ਪਹੁੰਚ ਰਹੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ਼ ਇਸ਼ਤਿਹਾਰਬਾਜ਼ੀ ਰਾਹੀਂ ਖੋਖਲੇ ਦਾਅਵੇ ਕਰਨ ਵਿਚ ਭਰੋਸਾ ਕਰਦੀ ਹੈ, ਪਰ ਸਚਾਈ ਨੂੰ ਜ਼ਿਆਦਾ ਸਮੇਂ ਤੱਕ ਦੱਬ ਕੇ ਨਹੀਂ ਰੱਖਿਆ ਜਾ ਸਕਦਾ। ਇਸ ਮੌਕੇ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਯੂਥ ਕਾਂਗਰਸ ਦਿਹਾਤੀ ਦੇ ਪ੍ਰਧਾਨ ਹਰਜਾਪ ਸਿੰਘ ਗਿੱਲ ਨੇ ਕਿਹਾ ਕਿ ਯੂਥ ਕਾਂਗਰਸ ਦੇ ਵਰਕਰ ਵੀ ਇਸ ਪ੍ਰੋਗਰਾਮ ਵਿਚ ਵੱਡੀ ਗਿਣਤੀ ਵਿਚ ਸ਼ਮੂਲੀਅਤ ਕਰਨਗੇ। ਉਨ੍ਹਾਂ ‘ਆਪ’ ‘ਤੇ ਵਰ੍ਹਦਿਆਂ ਕਿਹਾ ਕਿ ਪੰਜਾਬ ਦੇ ਲੋਕ ਇਸ ਝੂਠੀ ਅਤੇ ਲਾਰੇਬਾਜ਼ ਸਰਕਾਰ ਦਾ ਸੱਚ ਸਮਝ ਚੁੱਕੇ ਹਨ। ਇਸ ਲਈ ਲੋਕਾਂ ਨੇ ਤੈਅ ਕਰ ਲਿਆ ਹੈ ਕਿ 2027 ‘ਚ ਕਾਂਗਰਸ ਪਾਰਟੀ ਦੀ ਸਰਕਾਰ ਭਾਰੀ ਬਹੁਮਤ ਨਾਲ ਸਰਕਾਰ ਬਣਾਏਗੀ ਅਤੇ ਇਨ੍ਹਾਂ ਝੂਠ ਦੇ ਵਪਾਰੀਆਂ ਨੂੰ ਚੱਲਦਾ ਕਰੇਗੀ। ਇਸ ਮੌਕੇ ਉਨ੍ਹਾਂ ਨਾਲ ਪੀ.ਏ. ਨੀਰਜ ਕੁਮਾਰ, ਬਲਵਿੰਦਰ ਸਿੰਘ ਕੈਂਥ, ਸੁਖਵਿੰਦਰ ਸਿੰਘ ਨੀਟੂ ਬੈਨੀਪਾਲ, ਇੰਦਰਜੀਤ ਸਿੰਘ, ਆਸ਼ੂ, ਦੀਪਕ ਅਤੇ ਹੋਰ ਸ਼ਖ਼ਸੀਅਤਾਂ ਮੌਜੂਦ ਸਨ।
Ad Position 22
No active advertisement
ਪਿਛਲੀ ਖ਼ਬਰ ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਦੇਣ ਸੰਬੰਧੀ ਹਾਈ ਕੋਰਟ ਵਲੋਂ ਸੁਣਾਏ ਫੈਸਲੇ ਦਾ ਪ੍ਰਧਾਨ ਸਵਰਨ ਸਿੰਘ ਨੇ ਕੀਤਾ ਸਵਾਗਤ ਕ... ਅਗਲੀ ਖ਼ਬਰ ਅਨਿਲ ਸਰੀਨ ਨੂੰ ਫੁੱਲਾਂ ਦਾ ਗੁਲਦਸਤਾ। ਅਨਿਲ ਸਰੀਨ ਸੂਬਾ ਮਹਾਮੰਤਰੀ ਤੇ ਗੁਰਦੇਵ ਸ਼ਰਮਾ ਦੇਬੀ ਖ਼ਜ਼ਾਨਚੀ ਬਣਨ ’ਤੇ ਸਨਮਾਨਿਤ
Ad Position 24
No active advertisement