05-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-08-2026

ਕਰਮਚਾਰੀਆਂ ਨੂੰ ਮਹਿੰਗਾਈ ਭੱਤਾ ਦੇਣ ਸੰਬੰਧੀ ਹਾਈ ਕੋਰਟ ਵਲੋਂ ਸੁਣਾਏ ਫੈਸਲੇ ਦਾ ਪ੍ਰਧਾਨ ਸਵਰਨ ਸਿੰਘ ਨੇ ਕੀਤਾ ਸਵਾਗਤ ਕਿਹਾ , ਸਰਕਾਰ ਵੱਖ - ਵੱਖ ਵਿਭਾਗਾਂ ਵਿਚ ਖਾਲੀ ਪਈਆਂ ਅਸਾਮੀਆਂ ਵੀ ਭਰੇ

ਲੁਧਿਆਣਾ, 4 ਅਗਸਤ (ਜਤਿੰਦਰ ਭੰਬੀ)-ਵਰਕਰ ਫੈਡਰੇਸ਼ਨ ਪੀਐਸਪੀਸੀਐਲ ਐਂਡ ਪੀਐਸਟੀਸੀਐਲ ਦੇ ਪ੍ਰਧਾਨ ਸਵਰਨ ਸਿੰਘ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਸਬੰਧੀ ਗੱਲਬਾਤ ਕਰਦਿਆਂ ਮਾਣਯੋਗ ਹਾਈਕੋਰਟ ਵਲੋਂ ਸੁਣਾਏ ਗਏ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਰਮਚਾਰੀ ਆਪਣੇ ਮਹਿੰਗਾਹੀ ਭੱਤੇ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰਦੇ ਆ ਰਹੇ ਹਨ ਪਰ ਸੂਬੇ ਦੀ ਆਪ ਸਰਕਾਰ ਟੱਸ ਤੋਂ ਮੱਸ ਹੁੰਦੀ ਦਿਖਾਈ ਨਹੀਂ ਸੀ ਦੇ ਰਹੀ। ਉਨ੍ਹਾਂ ਜਿਥੇ ਮਾਣਯੋਗ ਹਾਈਕੋਰਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਉਥੇ ਹੀ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੂੰ ਮਾਣਯੋਗ ਹਾਈਕੋਰਟ ਦੇ ਫੈਸਲੇ ‘ਤੇ ਪਹਿਰਾ ਦੇਣਾ ਹੀ ਪੈਣਾ ਹੈ।

Ad Position 21
No active advertisement
ਅਜੀਤ ਡੈਸਕ 05-08-2026
ਲੁਧਿਆਣਾ, 4 ਅਗਸਤ (ਜਤਿੰਦਰ ਭੰਬੀ)-ਵਰਕਰ ਫੈਡਰੇਸ਼ਨ ਪੀਐਸਪੀਸੀਐਲ ਐਂਡ ਪੀਐਸਟੀਸੀਐਲ ਦੇ ਪ੍ਰਧਾਨ ਸਵਰਨ ਸਿੰਘ ਨੇ ਕਰਮਚਾਰੀਆਂ ਦੇ ਮਹਿੰਗਾਈ ਭੱਤੇ ਸਬੰਧੀ ਗੱਲਬਾਤ ਕਰਦਿਆਂ ਮਾਣਯੋਗ ਹਾਈਕੋਰਟ ਵਲੋਂ ਸੁਣਾਏ ਗਏ ਫੈਸਲੇ ਦਾ ਸਵਾਗਤ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਕਰਮਚਾਰੀ ਆਪਣੇ ਮਹਿੰਗਾਹੀ ਭੱਤੇ ਨੂੰ ਲੈ ਕੇ ਧਰਨੇ ਪ੍ਰਦਰਸ਼ਨ ਕਰਦੇ ਆ ਰਹੇ ਹਨ ਪਰ ਸੂਬੇ ਦੀ ਆਪ ਸਰਕਾਰ ਟੱਸ ਤੋਂ ਮੱਸ ਹੁੰਦੀ ਦਿਖਾਈ ਨਹੀਂ ਸੀ ਦੇ ਰਹੀ। ਉਨ੍ਹਾਂ ਜਿਥੇ ਮਾਣਯੋਗ ਹਾਈਕੋਰਟ ਦੇ ਇਸ ਫੈਸਲੇ ਦਾ ਸਵਾਗਤ ਕੀਤਾ ਉਥੇ ਹੀ ਕਿਹਾ ਕਿ ਪੰਜਾਬ ਦੀ ਆਪ ਸਰਕਾਰ ਨੂੰ ਮਾਣਯੋਗ ਹਾਈਕੋਰਟ ਦੇ ਫੈਸਲੇ ‘ਤੇ ਪਹਿਰਾ ਦੇਣਾ ਹੀ ਪੈਣਾ ਹੈ। ਉਨ੍ਹਾਂ ‘ਆਪ ’ ਸਰਕਾਰ ‘ਤੇ ਦੋਸ਼ ਲਗਾਉਂਦੇ ਹੋਏ ਕਿਹਾ ਕਿ ਆਪ ਨੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੇ ਕਰਮਚਾਰੀਆਂ ਨਾਲ ਕੀਤੇ ਗਏ ਵਾਅਦਿਆਂ ਨੂੰ ਤਰਜੀਹ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਨੇ ਸੂਬੇ ਦੇ ਨੌਜਵਾਨਾਂ ਨੂੰ ਨੌਕਰੀਆਂ ਦੇਣ ਦਾ ਜੋ ਵਾਅਦਾ ਕੀਤਾ ਸੀ ਉਸ ਨੂੰ ਵੀ ਅਮਲੀਜਾਮਾ ਨਹੀਂ ਪਹਿਨਾਇਆ, ਜਿਸ ਕਰਕੇ ਪੰਜਾਬ ਅੰਦਰ ਬੇਰੁਜ਼ਗਾਰੀ ਵਿਚ ਬੇਮਿਸਾਲ ਵਾਧਾ ਹੋਇਆ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਵਿਭਾਗਾਂ ਵਾਂਗ ਪਾਵਰਕਾਮ ਵਿਚ ਵੀ ਬੇਹੱਦ ਅਸ਼ਾਮੀਆਂ ਖਾਲੀ ਪਈਆਂ ਹਨ, ਜਿਸ ਕਰਕੇ ਜਿਥੇ ਕਰਮਚਾਰੀਆਂ ਤੇ ਵਾਧੂ ਬੋਝ ਪੈ ਰਿਹਾ ਹੈ, ਉਥੇ ਹੀ ਖਪਤਕਾਰਾਂ ਨੂੰ ਕਈ ਕਿਸਮ ਦੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। 04 ਐਲਡੀਐਚ36 ਸਵਰਨ ਸਿੰਘ
Ad Position 22
No active advertisement
ਪਿਛਲੀ ਖ਼ਬਰ ਜੀ.ਕੇ. ਗਰੁੱਪ ਵਲੋਂ ਬਣਾਈਆਂ ਕਾਲੋਨੀਆਂ ਦੇ ਰੱਖ-ਰਖਾਅ ਦੇ ਪ੍ਰਬੰਧ ਸੁਸਾਇਟੀਆਂ ਨੂੰ ਸੌਂਪੇ ਅਗਲੀ ਖ਼ਬਰ ‘ ਹਰ ਬੂਥ, ਕਾਂਗਰਸ ਮਜ਼ਬੂਤ’ ਮੁਹਿੰਮ ਦਾ ਹਰ ਇਕ ਵਿਅਕਤੀ ਹਿੱਸਾ ਬਣੇ-ਕਮਲ ਬੋਪਾਰਾਏ 2027 ’ ਚ ਕਾਂਗਰਸ ਪਾਰਟੀ ਦੀ ਸਰਕਾਰ...
Ad Position 24
No active advertisement